ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦਰਮਿਆਨ ਪੰਜਾਬ ਸਰਕਾਰ ਨੇ ਐਕਸ਼ਨ ਕਮੇਟੀ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਲਈ ਪਹਿਲਕਦਮੀ ਕੀਤੀ ਹੈ। ਸਰਕਾਰ ਵੱਲੋਂ ਐਕਸ਼ਨ ਕਮੇਟੀ ਨਾਲ ਰਾਬਤਾ ਕਾਇਮ ਕਰਨ ਲਈ ਤਿੰਨ ਮਹਿਲਾ ਆਈਏਐੱਸ ਅਧਿਕਾਰੀਆਂ ਦੀ ਕਮੇਟੀ ਬਣਾਈ ਗਈ ਹੈ। ਇਸ ਮਗਰੋਂ ਅੱਜ ਦੋਵਾਂ ਧਿਰਾਂ ਵਿਚਾਲੇ ਰਸਮੀ ਗੱਲਬਾਤ ਸ਼ੁਰੂ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
ਇਸ ਤਿੰਨ ਮੈਂਬਰੀ ਕਮੇਟੀ ਵਿੱਚ 2007 ਬੈਚ ਦੀ ਆਈਏਐੱਸ ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ, 2011 ਬੈਚ ਦੀ ਆਈਏਐੱਸ ਅਧਿਕਾਰੀ ਅਪਨੀਤ ਰਿਆਤ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਸ਼ਾਮਲ ਹਨ। ਕੰਵਲਪ੍ਰੀਤ ਕੌਰ ਬਰਾੜ ਇਸ ਸਮੇਂ ਫ਼ਰੀਦਕੋਟ ਰੇਂਜ ਦੇ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਦਕਿ ਅਪਨੀਤ ਰਿਆਤ ਪਹਿਲਾਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਨਸਾ ਦੇ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ। ਉਨ੍ਹਾਂ ਦਾ ਸਹੁਰਾ ਪਰਿਵਾਰ ਵੀ ਮਾਨਸਾ ਜ਼ਿਲ੍ਹੇ ਦੇ ਪਿੰਡ ਦਾਤੇਵਾਸ ਵਿੱਚ ਰਹਿੰਦਾ ਹੈ।
ਦੋਵੇਂ ਆਈਏਐੱਸ ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ ਅਤੇ ਅਪਨੀਤ ਰਿਆਤ ਬੀਤੀ ਰਾਤ ਹੀ ਮਾਨਸਾ ਪਹੁੰਚ ਗਏ ਸਨ। ਹੁਣ ਅੱਜ ਸ਼ਾਮ ਨੂੰ ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵਿਚਾਲੇ ਮੁੱਢਲੇ ਪੱਧਰ ’ਤੇ ਗੱਲਬਾਤ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਥਾਨਕ ਪੁਲੀਸ ਅਧਿਕਾਰੀਆਂ ਵੱਲੋਂ ਐਕਸ਼ਨ ਕਮੇਟੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਕਮੇਟੀ ਨੇ ਪੁਲੀਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਲਗਪਗ ਇੱਕ ਹਫ਼ਤੇ ਬਾਅਦ ਪੰਜਾਬ ਸਰਕਾਰ ਵੱਲੋਂ ਸਿੱਧੇ ਤੌਰ ’ਤੇ ਗੱਲਬਾਤ ਦਾ ਰਾਹ ਅਖ਼ਤਿਆਰ ਕੀਤਾ ਗਿਆ ਹੈ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


