ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀ ਮੰਗਾਂ ਦੇ ਹੱਕ ਵਿੱਚ ਅਤੇ ਪੰਜਾਬ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਦੇ ਵਿਰੋਧ ਵਿੱਚ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਅੱਜ ਦੂਜੇ ਦਿਨ ਵੀ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵੇਰਕਾ ਬੂਥ ਕੋਲ ਜ਼ਿਲ੍ਹੇ ਭਰ ਵਿੱਚੋਂ ਪਹੁੰਚੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਸ਼ਾਲ ਧਰਨਾ ਦਿੱਤਾ ਗਿਆ ਅਤੇ ਮੇਨ ਲਾਈਟਾਂ ਵਾਲੇ ਚੌਂਕ ਤੱਕ ਰੋਸ ਮਾਰਚ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਤਾਲਮੇਲ ਕਮੇਟੀ ਦੇ ਆਗੂਆਂ ਧਨਵੰਤ ਸਿੰਘ ਭੱਠਲ, ਸੁਖਵਿੰਦਰ ਸਿੰਘ ਸੈਣੀ, ਖੁਸ਼ਵਿੰਦਰ ਸਿੰਘ ਕਪਿਲਾ, ਜਸਵਿੰੰਦਰ ਸਿੰਘ ਸੋਜਾ, ਗੁਰਮੇਲ ਸਿੰਘ ਵਿਰਕ, ਜਸਵੀਰ ਸਿੰਘ ਖੋਖਰ, ਹਰੀ ਸਿੰਘ ਟੋਹੜਾ, ਗੁਰਦੀਪ ਸਿੰਘ ਵਾਲੀਆ, ਮਾ. ਪਰਮਜੀਤ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਖ਼ਤ ਹੁਕਮਾਂ ਦੇ ਬਾਵਜੂਦ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਨਾ ਜਾਰੀ ਨਾ ਕਰਨਾ, ਪੈਨਸ਼ਨਰਾਂ ਅਤੇ ਅਣ-ਰਿਵਾਇਜ਼ਡ ਕੈਟਾਗਰੀਆਂ ਦੇ ਮੁਲਾਜ਼ਮਾਂ ’ਤੇ 2.59 ਦਾ ਗੁਣਾਂਕ ਲਾਗੂ ਨਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੇ ਜਾਣਾ, ਵੱਖ-ਵੱਖ ਕਿਸਮ ਦੇ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤੇ ਜਾਣਾ, ਏਸੀਪੀ ਸਕੀਮ ਬਹਾਲ ਨਾ ਕੀਤੇ ਜਾਣਾ, 17/07/2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਨਾ ਕੀਤੇ ਜਾਣਾ, ਪਰਖ ਕਾਲ ਦੌਰਾਨ ਪੂਰੀ ਤਨਖਾਹ ਨਾ ਦਿੱਤੇ ਜਾਣਾ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸੰਮਿਲਤ ਨਾ ਕੀਤੇ ਜਾਣਾ, 16 ਮਈ 2023 ਦੀ ਪਾਲਿਸੀ ਰੱਦ ਕਰਕੇ ਸਪੈਸ਼ਲ ਕਾਡਰ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਉੱਤੇ ਸਿਵਲ ਸਰਵਿਸਿਜ਼ ਰੂਲਜ ਅਤੇ ਪੰਜਾਬ ਦਾ ਤਨਖਾਹ ਸਕੇਲ ਲਾਗੂ ਨਾ ਕੀਤੇ ਜਾਣਾ ਅਤੇ ਹੋਰ ਮੰਗਾਂ ਨਜ਼ਰਅੰਦਾਜ਼ ਕੀਤੇ ਜਾਣਾ ਸਾਬਿਤ ਕਰਦਾ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਤੋਂ ਪੂਰੀ ਤਰ੍ਹਾਂ ਭਗੌੜੀ ਹੋ ਚੁੱਕੀ ਹੈ।
ਤਾਲਮੇਲ ਕਮੇਟੀ ਦੇ ਆਗੂਆਂ ਸੰਤ ਰਾਮ ਚੀਮਾ, ਨਾਹਰ ਸਿੰਘ, ਗੁਰਪ੍ਰੀਤ ਪਨੇਸਰ, ਰਵਿੰਦਰ ਸ਼ਰਮਾ, ਦਰਸ਼ਨ ਸਿੰਘ,ਰਘਬੀਰ ਸਿੰਘ ਰਾਜਪਾਲ ਸਿੰਘ ਲਸੋਈ, ਪ੍ਰੇਮ ਕੁਮਾਰ ਪੰਜੋਲਾਂ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਕੇਵਲ 8% ਮਹਿੰਗਾਈ ਭੱਤਾ ਲਾਗੂ ਕਰਕੇ ਇਸ ਤਰ੍ਹਾਂ ਦਾ ਬਿਰਤਾਂਤ ਸਿਰਜ ਰਹੀ ਹੈ ਜਿਵੇਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਹੋਣ। ਆਗੂਆਂ ਨੇ ਕਿਹਾ ਤਾਲਮੇਲ ਕਮੇਟੀ ਦੀਆਂ ਸਮੁੱਚੀਆਂ ਮੰਗਾਂ ਪੂਰੀਆਂ ਹੋਣ ਤੱਕ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਬੀਰ ਸਿੰਘ , ਮੋਹਣ ਸਿੰਘ ਸਮਾਣਾ,ਕ੍ਰਿਸ਼ਨ ਦੇਵ, ਰਾਮ ਚੰਦ ਧਾਮੋਮਾਜਰਾ, ਅਮਿਤ ਕੁਮਾਰ, ਲਖਬੀਰ ਸਿੰਘ, ਭੁਪਿੰਦਰ ਕੁਮਾਰ ਕੱਕੜ, ਸਤਪਾਲ ਖਾਨਪੁਰ ਆਦਿ ਨੇ ਵੀ ਸੰਬੋਧਨ ਕੀਤਾ। ਜਮਹੂਰੀ ਕਿਸਾਨ ਸਭਾ ਵੱਲੋਂ ਦਰਸ਼ਨ ਬੇਲੂਮਾਜਰਾ ਆਦਿ ਨੇ ਵੀ ਇਸ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


