ਚੰਡੀਗੜ੍ਹ ’ਚ ਬੀਤੇ ਦਿਨ ਹੋਏ ਇੱਕ ਨੌਜਵਾਨ ਲੜਕੇ ਦੇ ਕਤਲ ਦੀ ਵਾਰਦਾਤ ਨੇ ਸ਼ਹਿਰ ’ਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਸੀ। ਚੰਡੀਗੜ੍ਹ ਦੇ ਸੇਂਟ ਜੋਸਫ ਕਾਨਵੈਂਟ ਸਕੂਲ ਦੇ ਸਾਬਕਾ ਵਿਦਿਆਰਥੀ ਨੈਤਿਕ (17 ਸਾਲ) ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਚੰਡੀਗੜ੍ਹ ਪੁਲਿਸ ਦੀ ਆਪਰੇਸ਼ਨ ਸੈੱਲ ਦੀ ਟੀਮ ਨੇ ਸੈਕਟਰ-50 ਦੇ ਜੰਗਲਾਂ ਵਿੱਚ ਮੁਲਜ਼ਮਾਂ ਨਾਲ ਮੁਕਾਬਲਾ ਕੀਤਾ। ਇਸ ਦੌਰਾਨ ਇੱਕ ਮੁਲਜ਼ਮ ਨੂੰ ਗੋਲੀ ਲੱਗੀ ਹੈ। ਇਹ ਕਾਰਵਾਈ ਇੰਸਪੈਕਟਰ ਸੇਖੋਂ ਦੀ ਅਗਵਾਈ ਹੇਠ ਕੀਤੀ ਗਈ। ਮੌਕੇ ’ਤੇ ਪੁਲਿਸ ਦੀਆਂ ਕਈ ਟੀਮਾਂ ਤਾਇਨਾਤ ਹਨ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 17 ਸਾਲਾ ਨੈਤਿਕ ਦਾ ਕਤਲ ਸੁਪਾਰੀ ਦੇ ਕੇ ਕਰਵਾਇਆ ਗਿਆ ਸੀ। ਪੁਲਿਸ ਸੂਤਰਾਂ ਮੁਤਾਬਕ ਇਸ ਕਤਲ ਦੀ ਸਾਜ਼ਿਸ਼ ਵਿੱਚ ਬੰਬੀਹਾ ਗੈਂਗ ਦੇ ਗੈਂਗਸਟਰ ਲੱਕੀ ਪਟਿਆਲ ਦਾ ਨਾਮ ਸਾਹਮਣੇ ਆਇਆ ਹੈ। ਫਿਲਹਾਲ, ਪੁਲਿਸ ਮਾਮਲੇ ਦੀ ਅਗਲੀ ਜਾਂਚ ਕਰ ਰਹੀ ਹੈ ਅਤੇ ਵਾਰਦਾਤ ਨਾਲ ਜੁੜੇ ਹੋਰ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਬੀਤੇ ਦਿਨ ਚੰਡੀਗੜ੍ਹ ’ਚ ਕਤਲ ਦੀ ਇਹ ਵਾਰਦਾਤ ਵਾਪਰੀ ਸੀ। ਸੈਕਟਰ 22 ’ਚ ਇੱਕ 17 ਸਾਲਾ ਨਾਬਾਲਿਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਗੋਲੀ ਮਾਰਨ ਵਾਲਾ ਮੁਲਜ਼ਮ ਵੀ ਨਾਬਾਲਿਗ ਹੈ, ਜਿਸ ਨੇ ਪੁਰਾਣੀ ਰੰਜਿਸ਼ ਨੂੰ ਲੈ ਕੇ ਨੈਤਿਕ ਦਾ ਕਤਲ ਕੀਤਾ। ਹਮਲੇ ’ਚ ਆਟੋ ਡਰਾਈਵਰ ਸਿਕੰਦਰ ਪਾਸਵਾਨ ਵੀ ਜ਼ਖ਼ਮੀ ਗਿਆ, ਜਿਸ ਦਾ ਜੀਐਮਐਸਐਚ-16 ਵਿੱਚ ਇਲਾਜ ਚੱਲ ਰਿਹਾ ਹੈ, ਜਦੋਂ ਕਿ ਨੈਤਿਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ।
ਜਾਣਕਾਰੀ ਮੁਤਾਬਕ ਇੱਕ ਨਾਬਾਲਗ ਨੇ ਬਾਈਕ ’ਤੇ ਆ ਕੇ ਨੈਤਿਕ ਦੇ ਆਟੋ ਦਾ ਪਿੱਛਾ ਕੀਤਾ ਅਤੇ ਤਿੰਨ ਗੋਲੀਆਂ ਚਲਾਈਆਂ। ਇੱਕ ਗੋਲੀ ਆਟੋ ਚਾਲਕ ਦੇ ਮੋਢੇ ਵਿੱਚ ਲੱਗੀ, ਜਦਕਿ ਦੂਜੀ ਨੈਤਿਕ ਦੀ ਛਾਤੀ ਵਿੱਚ ਲੱਗੀ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਿਸ ਅਨੁਸਾਰ ਨੈਤਿਕ ਸੈਕਟਰ 32 ਦੇ ਐਸਡੀ ਸਕੂਲ ਵਿੱਚ 11ਵੀਂ ਜਮਾਤ ਦਾ ਵਿਦਿਆਰਥੀ ਸੀ। ਉਹ ਪਹਿਲਾਂ ਸੇਂਟ ਜੋਸਫ਼ ਸਕੂਲ ਵਿੱਚ ਪੜ੍ਹਦਾ ਸੀ, ਜਿੱਥੇ ਉਸਦੀ ਮੁਲਜ਼ਮ ਨਾਲ ਵਿਵਾਦ ਹੋ ਗਿਆ ਸੀ। ਦੋਵੇਂ ਅਕਸਰ ਇੱਕ-ਦੂਜੇ ਨਾਲ ਬੁਰਾ ਵਿਵਹਾਰ ਕਰਦੇ ਸਨ ਅਤੇ ਸੋਸ਼ਲ ਮੀਡੀਆ ’ਤੇ ਇੱਕ-ਦੂਜੇ ਦੀਆਂ ਵੀਡੀਓ ਪੋਸਟ ਕਰਦੇ ਸਨ। ਜਦੋਂ ਇਹ ਤਕਰਾਰ ਜ਼ਿਆਦਾ ਵਧ ਗਈ ਤਾਂ ਨੈਤਿਕ ਦੇ ਪਰਿਵਾਰ ਨੇ ਉਸ ਦਾ ਸਕੂਲ ਬਦਲ ਦਿੱਤਾ ਸੀ।
ਪੁਲਿਸ ਸੂਤਰਾਂ ਅਨੁਸਾਰ, ਨੈਤਿਕ ਅਤੇ ਉਸਦੇ ਦੋਸਤ ਨੇ ਵੀਰਵਾਰ ਸ਼ਾਮ ਨੂੰ ਸੈਕਟਰ 34 ਵਿੱਚ ਮੁਲਜ਼ਮਾਂ ਦਾ ਸਾਹਮਣਾ ਕੀਤਾ। ਦੋਸ਼ ਹੈ ਕਿ ਉਨ੍ਹਾਂ ਨੇ ਸੌਰਵ ਨੂੰ ਕੁੱਟਿਆ ਅਤੇ ਘਟਨਾ ਦੀ ਵੀਡੀਓ ਇੰਸਟਾਗ੍ਰਾਮ ’ਤੇ ਅਪਲੋਡ ਕੀਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ, ਸੌਰਵ ਨੇ ਆਪਣੇ ਦੋਸਤਾਂ ਨੂੰ ਬੁਲਾਇਆ ਅਤੇ ਨੈਤਿਕ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਅਨੁਸਾਰ, ਗੋਲੀਬਾਰੀ ਦੀ ਘਟਨਾ ਸੈਕਟਰ 22 ਵਿੱਚ ਲਗਭਗ ਇੱਕ ਘੰਟੇ ਬਾਅਦ ਵਾਪਰੀ।
Breaking News
- ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ
- ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ
- ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ
- ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ
- ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ
- ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ
- ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ
- ‘ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ’, ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ


