ਪੰਜਾਬ ਸਰਕਾਰ ਨੇ ਸੂਬੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਆਵਾਜਾਈ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਮੁੱਖ ਦਫ਼ਤਰ ਤੋਂ 100 ਨਵੀਆਂ ਮਿੰਨੀ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਬੱਸਾਂ ਸੂਬੇ ਦੇ ਆਮ ਲੋਕਾਂ, ਖ਼ਾਸ ਕਰਕੇ ਪਿੰਡਾਂ ਦੇ ਲੋਕਾਂ ਨੂੰ ਸੁਚੱਜੀ ਅਤੇ ਸਸਤੀ ਆਵਾਜਾਈ ਮੁਹੱਈਆ ਕਰਵਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੀਆਂ।
ਇਨ੍ਹਾਂ ਨਵੀਆਂ ਸ਼ਾਮਲ ਕੀਤੀਆਂ ਗਈਆਂ ਬੱਸਾਂ ਵਿੱਚ 29 ਸਵਾਰੀਆਂ ਦੇ ਬੈਠਣ ਦੀ ਸਮਰੱਥਾ ਹੈ। ਇਹ ਬੱਸਾਂ ਪੀ.ਆਰ.ਟੀ.ਸੀ. ਦੇ 9 ਵੱਖ-ਵੱਖ ਡਿਪੂਆਂ ਅਧੀਨ ਚਲਾਈਆਂ ਜਾਣਗੀਆਂ, ਜਿਸ ਨਾਲ ਉਨ੍ਹਾਂ ਤੰਗ ਅਤੇ ਅੰਦਰੂਨੀ ਰੂਟਾਂ ’ਤੇ ਸੰਪਰਕ ਬਿਹਤਰ ਹੋਵੇਗਾ ਜਿੱਥੇ ਵੱਡੀਆਂ ਬੱਸਾਂ ਦਾ ਜਾਣਾ ਮੁਸ਼ਕਿਲ ਸੀ। ਇਸ ਪਹਿਲਕਦਮੀ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਆਮ ਨਾਗਰਿਕਾਂ ਨੂੰ ਭਾਰੀ ਰਾਹਤ ਮਿਲੇਗੀ।
ਇਸ ਮੌਕੇ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਵਿਭਾਗ ਦੇ 15 ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਉਨ੍ਹਾਂ ਕਿਹਾ ਕਿ ਸਰਕਾਰ ਸਰਕਾਰੀ ਟਰਾਂਸਪੋਰਟ ਪ੍ਰਣਾਲੀ ਨੂੰ ਪੈਰਾਂ ’ਤੇ ਖੜ੍ਹਾ ਕਰਨ ਅਤੇ ਲੋਕਾਂ ਨੂੰ ਭਰੋਸੇਮੰਦ ਸੇਵਾਵਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਨਵੀਂਆਂ ਬੱਸਾਂ ਦੇ ਆਉਣ ਨਾਲ ਜਿੱਥੇ ਪੀ.ਆਰ.ਟੀ.ਸੀ. ਦਾ ਬੇੜਾ ਹੋਰ ਮਜ਼ਬੂਤ ਹੋਇਆ ਹੈ, ਉੱਥੇ ਹੀ ਯਾਤਰੀਆਂ ਦਾ ਸਫ਼ਰ ਵੀ ਵਧੇਰੇ ਆਰਾਮਦਾਇਕ ਤੇ ਸੁਖਾਲਾ ਬਣੇਗਾ।
ਅਗਲੇ ਮਹੀਨੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 309 ਹੋਰ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਪਹਿਲਾਂ ਵਾਲੀਆਂ ਕੱਸੀਆਂ ਅਤੇ ਖਾਲੇ (ਸੂਏ) ਬੰਦ ਕਰ ਦਿੱਤੇ ਗਏ ਸਨ। ਅਸੀਂ ਉਨ੍ਹਾਂ ਨੂੰ ਲੱਭ ਕੇ ਮੁੜ ਚਾਲੂ ਕੀਤਾ ਅਤੇ ਹੁਣ ਪਿੰਡ-ਪਿੰਡ ਬੱਸਾਂ ਚਲਾਈਆਂ ਜਾਣਗੀਆਂ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ ਬਲਬੀਰ ਸਿੰਘ,ਅਜੀਤ ਪਾਲ ਸਿੰਘ ਕੋਹਲ਼ੀ, ਪੀ ਆਰ ਟੀ ਸੀ ਦੇ ਚੇਅਰਮੈਨ ਹਰਪਾਲ ਜੁਨੇਜਾ, ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪਨੂੰ,ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰਮਹਿਤਾ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ,ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਆਗੂ ਇਸ ਮੌਕੇਹਾਜ਼ਰ ਸਨ! ਡੱਬੀ :ਸਰਕਾਰ ਸੂਬੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਸਹੂਲਤਾਂ ਦੇਣ ਲਈ ਬਚਨ ਬੱਧ :ਮਹਿਤਾ ਇਸ ਮੌਕੇ ਯੋਜਨਾ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਸਰਕਾਰ ਜਿਥੇ ਲੋਕਾਂ ਨਾਲ ਕੀਤੇ ਵਾਦਿਆ ਨੂੰ ਪੂਰਾ ਕਰਨ ਬਚਨਬੱਧ ਹੈ ਉਥੇ ਪੀ ਆਰ ਟੀ ਸੀ ਵਲੋਂ ਸ਼ੁਰੂ ਕੀਤੀ ਮਿੰਨੀ ਬੱਸਾਂ ਦੀ ਸਹੂਲਤਾਂ ਲੋਕਾਂ ਲਈ ਬਰਦਾਨ ਸਾਬਿਤ ਹੋਵੇਗੀ!
Breaking News
- ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ
- ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ
- ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ
- ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ
- ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ
- ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ
- ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ
- ‘ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ’, ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ


