ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਸ਼ਿਆਂ ਦੀ ਲਾਹਨਤ ਵਿਰੁੱਧ ਆਪਣੀ ਮੁਹਿੰਮ “ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’’ ਤਹਿਤ 28 ਅਕਤੂਬਰ ਨੂੰ ਖਰੜ ਪਹੁੰਚਣਗੇ। ਸ੍ਰੋਮਣੀ ਅਕਾਲੀ ਦਲ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਦੱਸਿਆ ਕਿ ਸਮਾਗਮ ਸਵੇਰੇ 10:30 ਵਜੇ ਅਰਿਸਟਾ ਹੋਟਲ ਦੇ ਸਾਹਮਣੇ, ਨਿਊ ਸਨੀ ਇਨਕਲੇਵ, ਏਅਰਪੋਰਟ ਰੋਡ, ਖਰੜ ਵਿਖੇ ਸ਼ੁਰੂ ਹੋਵੇਗਾ।
“ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਮਾਂ ਆਪਣੇ ਪੁੱਤ ਦਾ ਸਸਕਾਰ ਕਰ ਰਹੀ ਹੈ। ਇਹ ਮੁਹਿੰਮ ਉਨਾਂ ਮਾਵਾਂ-ਧੀਆਂ ਦੀ ਆਵਾਜ਼ ਹੈ ਅਤੇ ਜਦੋਂ ਤੱਕ ਨਸ਼ੇ ਦਾ ਵਪਾਰ ਬੰਦ ਨਹੀਂ ਹੁੰਦਾ, ਇਹ ਰੁਕੇਗੀ ਨਹੀਂ,’’ ਖੇੜਾ ਨੇ ਕਿਹਾ।
ਉਨਾਂ ਕਿਹਾ ਕਿ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਹਾਲ ਹੀ ਵਿੱਚ ਹੋਏ ਕਤਲ ਤੋਂ ਬਾਅਦ ਇਸ ਸਮਾਗਮ ਦੀ ਅਹਿਮੀਅਤ ਹੋਰ ਵਧ ਗਈ ਹੈ। ਝੋਟਾ ਨੂੰ 13 ਅਕਤੂਬਰ ਨੂੰ ਦਿਨ-ਦਿਹਾੜੇ, ਫੇਸਬੁੱਕ ਲਾਈਵ ਦੌਰਾਨ, ਕਥਿਤ ਤੌਰ ‘ਤੇ ਇੱਕ ਮੈਡੀਕਲ ਸਟੋਰ ਮਾਲਕ ਵੱਲੋਂ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਹਰਸਿਮਰਤ ਬਾਦਲ ਨੇ ਇਸ ਕਤਲ ਦੀ ਸੀਬੀਆਈ ਜਾਂਚ ਅਤੇ ਸਿਆਸਤਦਾਨਾਂ ਤੇ ਪੁਲਿਸ ਦੇ ਕਥਿਤ ਗਠਜੋੜ ਦੀ ਜਾਂਚ ਦੀ ਮੰਗ ਕੀਤੀ ਹੈ।
ਉਨਾਂ ਦੱਸਿਆ ਕਿ ਸਮਾਗਮ ਦਾ ਮੁੱਖ ਫੋਕਸ ਨਸ਼ਿਆਂ ਕਾਰਨ ਪੰਜਾਬ ਦੇ ਪਰਿਵਾਰਾਂ ਨੂੰ ਹੋ ਰਹੇ ਨੁਕਸਾਨ, ਓਵਰਡੋਜ ਨਾਲ ਹੋ ਰਹੀਆਂ ਮੌਤਾਂ ਅਤੇ ਤਸਕਰਾਂ ਤੇ ਉਨਾਂ ਦੇ ਸਰਪ੍ਰਸਤਾਂ ਵਿਰੁੱਧ ਸਖਤ ਕਾਰਵਾਈ ਦੀ ਮੰਗ ‘ਤੇ ਹੋਵੇਗਾ।
ਖੇੜਾ ਨੇ ਕਿਹਾ ਕੀ ਇਹ ਲੜਾਈ ਇਸਤਿਹਾਰਬਾਜੀ ਨਾਲ ਨਹੀਂ ਜਿੱਤੀ ਜਾ ਸਕਦੀ। ਇਹ ਉਦੋਂ ਜਿੱਤੀ ਜਾਵੇਗੀ ਜਦੋਂ ਪਰਿਵਾਰ ਇਕੱਠੇ ਹੋ ਕੇ ਜਵਾਬਦੇਹੀ ਦੀ ਮੰਗ ਕਰਨਗੇ। ਉਹ ਖਰੜ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਅਪੀਲ ਕਰਦਾ ਹਾਂ ਕਿ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੀ ਆਵਾਜ਼ ਬੁਲੰਦ ਕਰਨ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


