ਪੰਜਾਬ ਭਾਜਪਾ ਵੱਲੋਂ ਸੁੱਕਰਵਾਰ ਨੂੰ ਪਟਿਆਲਾ ਵਿਖੇ ਦੁਪਹਿਰ ਕਰੀਬ 12:15 ਵਜੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਮਾਰਚ ਕੱਢਿਆ ਗਿਆ। ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਦੇਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਤਰੱਕੀ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ, ਪਰ ਵਿਰੋਧੀ ਪਾਰਟੀਆਂ ਨੂੰ ਇਹ ਗੱਲ ਹਜਮ ਨਹੀਂ ਹੋ ਰਹੀ। ਇਸੇ ਕਾਰਨ ਉਹ ਲੋਕਾਂ ਵਿੱਚ ਭਰਮ ਪੈਦਾ ਕਰਨ ਲਈ ਸੰਵਿਧਾਨਕ ਸੰਸਥਾਵਾਂ ’ਤੇ ਸਵਾਲ ਉਠਾ ਰਹੀਆਂ ਹਨ।
ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ ਪੂਨੀਆ, ਰਾਜ ਸਭਾ ਮੈਂਬਰ ਅਤੇ ਪੰਜਾਬ ਭਾਜਪਾ ਦੀ ਸਹਿ-ਇੰਚਾਰਜ ਅਲਕਾ ਗੁਰਜਰ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਜਨਰਲ ਸਕੱਤਰ ਜੀਵਨ ਗਰਗ ਅਤੇ ਜਨਰਲ ਸਕੱਤਰ ਰਾਜੇਸ ਬਾਘਾ ਵੀ ਹਾਜਰ ਸਨ।
ਢਿੱਲੋਂ ਨੇ ਕਿਹਾ ਕਿ ਕਾਂਗਰਸ ਦੋਹਰੇ ਮਾਪਦੰਡ ਅਪਣਾਉਂਦੀ ਹੈ। ਜਿਸ ਸੂਬੇ ਵਿੱਚ ਕਾਂਗਰਸ ਜਿੱਤ ਜਾਂਦੀ ਹੈ, ਉੱਥੇ ਲੋਕਤੰਤਰ ਅਤੇ ਈਵੀਐਮ ਸਭ ਕੁਝ ਠੀਕ ਹੁੰਦਾ ਹੈ, ਪਰ ਜਿੱਥੇ ਹਾਰ ਜਾਂਦੀ ਹੈ, ਉੱਥੇ ਇਸ ਦੇ ਆਗੂ ਈਵੀਐਮ ਅਤੇ ਵੋਟ ਚੋਰੀ ਦਾ ਰੌਲਾ ਪਾਉਣ ਲੱਗ ਜਾਂਦੇ ਹਨ। ਉਨਾਂ ਕਿਹਾ ਕਿ ਦੇਸ ਦੀ ਜਨਤਾ ਦੇ ਫੈਸਲੇ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਜਨਤਾ ਦੇ ਫੈਸਲੇ ਨੂੰ ਵੋਟ ਚੋਰੀ ਕਹਿਣਾ ਲੋਕਤੰਤਰ ਅਤੇ ਵੋਟਰਾਂ ਦੇ ਫੈਸਲੇ ਦਾ ਅਪਮਾਨ ਹੈ। ਹਾਰ ਦਾ ਠੀਕਰਾ ਈਵੀਐਮ ਸਿਰ ਭੰਨਣ ਨਾਲ ਜਨਤਾ ਦਾ ਭਰੋਸਾ ਨਹੀਂ ਜਿੱਤਿਆ ਜਾ ਸਕਦਾ।
ਢਿੱਲੋਂ ਨੇ ਕਿਹਾ ਕਿ ਭਾਜਪਾ ਦੇ ਆਗੂ ਲੋਕਾਂ ਵਿੱਚ ਰਹਿ ਕੇ ਉਨਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਪਿਛਲੇ ਤਿੰਨ ਮਹੀਨਿਆਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਆਏ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਦੋ ਵਾਰ ਪੰਜਾਬ ਪਹੁੰਚੇ ਅਤੇ ਕੇਂਦਰੀ ਮੰਤਰੀ ਸਿਵਰਾਜ ਸਿੰਘ ਚੌਹਾਨ ਵੀ ਤੀਜੀ ਵਾਰ ਪੰਜਾਬ ਦੀ ਧਰਤੀ ’ਤੇ ਲੋਕਾਂ ਵਿਚਕਾਰ ਪਹੁੰਚੇ ਹਨ। ਇਹ ਦਰਸਾਉਂਦਾ ਹੈ ਕਿ ਭਾਜਪਾ ਦੇ ਆਗੂ ਪੰਜਾਬ ਅਤੇ ਇੱਥੋਂ ਦੇ ਲੋਕਾਂ ਨਾਲ ਜੁੜੇ ਹੋਏ ਹਨ।
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਵਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਵੋਟ ਚੋਰੀ ਦੇ ਮੁੱਦੇ ’ਤੇ ਬਿਆਨਬਾਜੀ ਕਰ ਰਹੇ ਹਨ, ਪਰ ਪੰਜਾਬ ਵਿੱਚ ਉਨਾਂ ਦੀ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਤੰਤਰ ਨਾਲ ਹੋਈਆਂ ਕਥਿਤ ਧਾਂਦਲੀਆਂ ’ਤੇ ਉਹ ਚੁੱਪ ਕਿਉਂ ਹਨ? ਉਨਾਂ ਕਿਹਾ ਕਿ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜਦਗੀ ਪੱਤਰ ਖੋਹਣ, ਪਾੜਨ, ਉਮੀਦਵਾਰਾਂ ਨੂੰ ਧਮਕਾਉਣ ਅਤੇ ਉਨਾਂ ਨਾਲ ਕੁੱਟਮਾਰ ਕਰਨ ਵਰਗੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਇਹ ਘਟਨਾਵਾਂ ਚੋਣ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਗੰਭੀਰ ਸਵਾਲ ਖੜੇ ਕਰਦੀਆਂ ਹਨ। ਉਨਾਂ ਕਿਹਾ ਕਿ ਪਟਿਆਲਾ, ਮੋਗਾ ਅਤੇ ਬਾਘਾ ਪੁਰਾਣਾ ਵਿੱਚ ਸੁਪਰੀਮ ਕੋਰਟ ਵੱਲੋਂ ਮੁੜ ਚੋਣਾਂ ਕਰਵਾਉਣ ਦੇ ਫੈਸਲੇ ਨੂੰ ਵੀ ਗੰਭੀਰਤਾ ਨਾਲ ਦੇਖਣ ਦੀ ਲੋੜ ਹੈ। ਜੇਕਰ ਦਿੱਲੀ ਵਿੱਚ ਵੋਟ ਚੋਰੀ ਦੇ ਮੁੱਦੇ ’ਤੇ ਰੌਲਾ ਪਾਇਆ ਜਾ ਰਿਹਾ ਹੈ ਤਾਂ ਪੰਜਾਬ ਵਿੱਚ ਚੋਣਾਂ ਦੌਰਾਨ ਹੋਈਆਂ ਕਥਿਤ ਧਾਂਦਲੀਆਂ ਬਾਰੇ ਕੇਜਰੀਵਾਲ ਜਵਾਬ ਕਿਉਂ ਨਹੀਂ ਦਿੰਦੇ?
ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਮੌਕੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੱਥੇ ’ਤੇ ਕਲੰਕ ਹਨ। ਉਹ ਸਿਰਫ ਨਾਮ ਦੇ ਮੁੱਖ ਮੰਤਰੀ ਹਨ। ਉਨਾਂ ਨੇ ਆਪਣੀ ਪੱਗ ਅਰਵਿੰਦ ਕੇਜਰੀਵਾਲ ਅਤੇ ਮਨੀਸ ਸਿਸੋਦੀਆ ਦੇ ਕਦਮਾਂ ਵਿੱਚ ਰੱਖ ਦਿੱਤੀ ਹੈ। ਪੰਜਾਬ ਦੇ ਫੈਸਲੇ ਭਗਵੰਤ ਮਾਨ ਨਹੀਂ, ਸਗੋਂ ਦਿੱਲੀ ਤੋਂ ਨਕਾਰੇ ਹੋਏ ਲੁਟੇਰੇ ਲੈ ਰਹੇ ਹਨ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਲੋਕਤੰਤਰ ਨੂੰ ਖਤਰੇ ਵਿੱਚ ਪਾ ਦਿੱਤਾ ਹੈ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


