ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਇਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਾਰਟੀ ਤੋਂ ਵੱਖ ਹੋਣ ਦੇ ਫ਼ੈਸਲੇ ਦੇ ਇਕ ਦਿਨ ਬਾਅਦ, ਹੁਣ ਉਨ੍ਹਾਂ ਦੇ ਸਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣੇ ਸਮਰਥਕਾਂ ਸਮੇਤ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਵੀਰਵਾਰ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਪਟਿਆਲਾ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ ਸਨੌਰ ਦੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਸਮੂਹਿਕ ਤੌਰ ’ਤੇ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕੀਤਾ।
ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਰਟੀ ਤੋਂ ਵੱਖ ਹੋਣ ਦਾ ਫ਼ੈਸਲਾ ਵਰਕਰਾਂ ਦੀਆਂ ਭਾਵਨਾਵਾਂ ਅਤੇ ਸੁਝਾਵਾਂ ਨੂੰ ਧਿਆਨ ਵਿਚ ਰੱਖ ਕੇ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਚੰਦੂਮਾਜਰਾ ਦਾ ਸਿਆਸੀ ਜੀਵਨ ਪੰਜਾਬ ਦੇ ਸੰਘਰਸ਼ਾਂ ਅਤੇ ਪੰਥਕ ਮੁੱਦਿਆਂ ਨੂੰ ਸਮਰਪਿਤ ਰਿਹਾ ਹੈ। ਵਿਦਿਆਰਥੀ ਜੀਵਨ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨੇ ਪੰਜਾਬ ਦੇ ਹੱਕਾਂ ਦੀ ਲੜਾਈ ਵਿਚ ਅਹਿਮ ਭੂਮਿਕਾ ਨਿਭਾਈ ਹੈ। ਐਮਰਜੈਂਸੀ ਦੌਰਾਨ ਜੇਲ੍ਹ ਵੀ ਕੱਟੀ ਅਤੇ ਸੰਸਦ ਵਿਚ ਪੰਜਾਬ ਦੇ ਮੁੱਦਿਆਂ ਨੂੰ ਬੇਬਾਕੀ ਨਾਲ ਚੁੱਕਿਆ।
ਹਰਿੰਦਰਪਾਲ ਸਿੰਘ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਨੇ ਪੰਥਕ ਏਕਤਾ ਅਤੇ ਖਿੰਡੀ ਹੋਈ ਅਕਾਲੀ ਸ਼ਕਤੀ ਨੂੰ ਇਕ ਮੰਚ ’ਤੇ ਲਿਆਉਣ ਦੀ ਅਪੀਲ ਕੀਤੀ ਸੀ, ਪਰ ਇਸ ਮੁੱਦੇ ’ਤੇ ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਤੀਕਰਮ ਕਾਰਨ ਵਿਚਾਰਾਂ ਅਤੇ ਕਾਰਜਸ਼ੈਲੀ ਵਿਚ ਵੱਡਾ ਵਖਰੇਵਾਂ ਮਹਿਸੂਸ ਹੋਇਆ।
ਪ੍ਰੈੱਸ ਕਾਨਫਰੰਸ ਦੌਰਾਨ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਉਨ੍ਹਾਂ ਨਾਲ ਹਲਕਾ ਸਨੌਰ ਦੇ ਬਲਾਕ ਸੰਮਤੀ ਮੈਂਬਰ, ਸੂਬਾ ਪੱਧਰੀ ਅਹੁਦੇਦਾਰ, ਜ਼ਿਲ੍ਹਾ ਪੱਧਰੀ ਆਗੂ, ਸਾਰੇ 10 ਸਰਕਲ ਪ੍ਰਧਾਨ, ਲਗਭਗ 450 ਜ਼ਿਲ੍ਹਾ ਅਤੇ ਸੂਬਾ ਪੱਧਰੀ ਡੈਲੀਗੇਟ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਮੌਜੂਦ ਰਹੇ। ਉਨ੍ਹਾਂ ਦੱਸਿਆ ਕਿ ਸਾਰਿਆਂ ਨੇ ਸਮੂਹਿਕ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦੇ ਸਵਾਲ ’ਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਅਜੇ ਇਸ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ।
ਹਰਿੰਦਰਪਾਲ ਸਿੰਘ ਨੇ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸੁੱਚਾ ਸਿੰਘ ਛੋਟੇਪੁਰ ਸਮੇਤ ਹੋਰ ਅਕਾਲੀ ਆਗੂਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਰੇ ਆਗੂਆਂ ਦੀ ਸੋਚ ਅਤੇ ਕੰਮ ਕਰਨ ਦਾ ਤਰੀਕਾ ਵੱਖਰਾ ਹੋ ਸਕਦਾ ਹੈ, ਪਰ ਪੰਥਕ ਸ਼ਕਤੀ ਨੂੰ ਇਕ ਮੰਚ ’ਤੇ ਲਿਆਉਣ ਦੀ ਭਾਵਨਾ ਸਾਰਿਆਂ ਵਿਚ ਹੈ। ਉਨ੍ਹਾਂ ਕਿਹਾ ਕਿ ਏਕਤਾ ਦੀ ਇਸ ਭਾਵਨਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਸਾਰਿਆਂ ਨੂੰ ਮਿਲ ਕੇ ਅਕਾਲੀ ਦਲ ਦੀ ਖਿੰਡੀ ਹੋਈ ਤਾਕਤ ਨੂੰ ਇਕਜੁੱਟ ਕਰਨ ਦੇ ਯਤਨ ਕਰਨੇ ਚਾਹੀਦੇ ਹਨ।ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦਾ ਅਗਲਾ ਸਿਆਸੀ ਕਦਮ ਵਰਕਰਾਂ ਦੀ ਸਲਾਹ ਤੋਂ ਬਾਅਦ ਹੀ ਤੈਅ ਹੋਵੇਗਾ ਅਤੇ ਉਨ੍ਹਾਂ ਦੀ ਪਹਿਲ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਰਹੇਗੀ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


