ਅੰਮ੍ਰਿਤਸਰ ਤੋਂ ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ ਜਾ ਰਹੀ ਕਰਮਭੂਮੀ ਐਕਸਪ੍ਰੈੱਸ ਦੇ ਚਾਰ ਡੱਬਿਆਂ ਨੂੰ ਸ਼ੁੱਕਰਵਾਰ ਦੁਪਹਿਰ ਅਚਾਨਕ ਅੱਗ ਲੱਗ ਗਈ। ਇਹ ਘਟਨਾ ਅੰਬਾਲਾ ਡਿਵੀਜ਼ਨ ਅਧੀਨ ਸਰਾਏ ਬੰਜਾਰਾ ਰੇਲਵੇ ਸਟੇਸ਼ਨ ਨੇੜੇ ਵਾਪਰੀ। ਅੱਗ ਲੱਗਣ ਕਾਰਨ ਰੇਲਗੱਡੀ ਵਿੱਚ ਸਵਾਰ ਯਾਤਰੀਆਂ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਹਾਲਾਂਕਿ ਰੇਲਵੇ ਅਧਿਕਾਰੀਆਂ ਅਨੁਸਾਰ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਜਾਂ ਯਾਤਰੀ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।
ਜਾਣਕਾਰੀ ਅਨੁਸਾਰ ਰੇਲਗੱਡੀ ਦੇ ਇੰਜਣ ਤੋਂ ਪੰਜਵੇਂ ਡੱਬੇ ਤੱਕ ਅੱਗ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਗੱਡੀ ਨੂੰ ਰੋਕ ਦਿੱਤਾ ਗਿਆ ਅਤੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਰੇਲਵੇ ਦੀਆਂ ਟੀਮਾਂ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ’ਤੇ ਪਹੁੰਚੇ ਅਤੇ ਅੱਗ ’ਤੇ ਕਾਬੂ ਪਾਉਣ ਦੇ ਯਤਨ ਕੀਤੇ।
ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਹਿਮਾਂਸ਼ੂ ਸ਼ੇਖਰ ਉਪਾਧਿਆਏ ਨੇ ਦੱਸਿਆ ਕਿ 12508 ਕਰਮਭੂਮੀ ਐਕਸਪ੍ਰੈੱਸ ਦੇ ਚਾਰ ਡੱਬਿਆਂ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਰੇਲਗੱਡੀ ਵਿੱਚ ਲੱਗੇ ਸੁਰੱਖਿਆ ਪ੍ਰਣਾਲੀ ਦੇ ਸਮੇਂ ਸਿਰ ਕੰਮ ਕਰਨ ਕਾਰਨ ਇਸ ਨੂੰ ਤੁਰੰਤ ਰੋਕ ਦਿੱਤਾ ਗਿਆ। ਸਾਰੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਅੱਗ ’ਤੇ ਕਾਬੂ ਪਾਉਣ ਦਾ ਕੰਮ ਜਾਰੀ ਹੈ।
ਅੰਬਾਲਾ ਡਿਵੀਜ਼ਨ ਦੇ ਸੀਨੀਅਰ ਡੀਸੀਐਮ ਯਸ਼ੰਜੀਤ ਸਿੰਘ ਨੇ ਦੱਸਿਆ ਕਿ ਯਾਤਰੀਆਂ ਨੂੰ ਸੁਰੱਖਿਅਤ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਉਣਾ ਰੇਲਵੇ ਦੀ ਪਹਿਲੀ ਤਰਜੀਹ ਹੈ। ਇਸ ਲਈ ਬਦਲਵੀਂ ਰੇਲਗੱਡੀ ਦਾ ਪ੍ਰਬੰਧ ਕੀਤਾ ਗਿਆ ਹੈ। ਯਾਤਰੀਆਂ ਨੂੰ ਲਗਭਗ 500 ਮੀਟਰ ਦੂਰ ਸਥਿਤ ਇਕ ਹੋਰ ਸਟੇਸ਼ਨ ’ਤੇ ਜਾਣ ਲਈ ਕਿਹਾ ਗਿਆ ਹੈ, ਜਿੱਥੋਂ ਉਨ੍ਹਾਂ ਦੇ ਅਗਲੇ ਸਫ਼ਰ ਦਾ ਪ੍ਰਬੰਧ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਅੱਗ ਨਾਲ ਤਿੰਨ ਡੱਬੇ ਵਧੇਰੇ ਪ੍ਰਭਾਵਿਤ ਹੋਏ ਹਨ, ਜਦਕਿ ਚੌਥੇ ਡੱਬੇ ਨੂੰ ਵੀ ਕੁਝ ਨੁਕਸਾਨ ਪਹੁੰਚਿਆ ਹੈ। ਇਹ ਬਿਨਾਂ ਰਾਖਵੇਂਕਰਨ ਵਾਲੀ ਰੇਲਗੱਡੀ ਸੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਰੇਲਵੇ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Breaking News
- ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ
- ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ
- ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ
- ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ
- ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ
- ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ
- ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ
- ‘ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ’, ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ


