ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ 15 ਨਵੰਬਰ ਨੂੰ ਇੰਦੌਰ ਦੇ ਸੀ-21 ਮਾਲ ਵਿਖੇ ਹੋਣ ਵਾਲੇ ਲਾਈਵ ਕੰਸਰਟ ਤੋਂ ਪਹਿਲਾਂ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਕੰਸਰਟ ਦੌਰਾਨ ਸ਼ਰਾਬ, ਅਫ਼ੀਮ ਅਤੇ ਹਥਿਆਰਾਂ ਦਾ ਜ਼ਿਕਰ ਕਰਨ ਵਾਲੇ ਗੀਤਾਂ ਦੀ ਪੇਸ਼ਕਾਰੀ ਨੂੰ ਲੈ ਕੇ ਇੰਦੌਰ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ (ਡੀਸੀਪੀਓ) ਵੱਲੋਂ ਪ੍ਰੋਗਰਾਮ ਦੇ ਮੈਨੇਜਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਕਾਰਵਾਈ ਡਾ. ਪੰਡਿਤਰਾਓ ਧਾਰੇਨਵਰ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਹੋਈ ਹੈ।
ਜਾਣਕਾਰੀ ਮੁਤਾਬਕ, ਨੋਟਿਸ ਵਿੱਚ ਦਿਲਜੀਤ ਦੋਸਾਂਝ ਦੇ ਕੁਝ ਗੀਤਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ’ਪਟਿਆਲਾ ਪੈੱਗ’, ‘5 ਤਾਰਾ ਠੇਕੇ’, ‘ਜੇਬ ਵਿੱਚੋਂ ਅਫ਼ੀਮ ਲੱਭੀ’ ਅਤੇ ‘ਜੱਟ ਉੱਤੇ ਫਾਇਰ ਕਰਦਾ’ ਵਰਗੇ ਗੀਤ ਸ਼ਾਮਲ ਹਨ। ਅਧਿਕਾਰੀ ਵੱਲੋਂ ਪ੍ਰੋਗਰਾਮ ਮੈਨੇਜਰ ਨੂੰ ਹਦਾਇਤ ਕੀਤੀ ਗਈ ਹੈ ਕਿ ਕੰਸਰਟ ਦੌਰਾਨ ਅਜਿਹੇ ਗੀਤਾਂ ਦੀ ਪੇਸ਼ਕਾਰੀ ਨਾ ਹੋਣ ਦਿੱਤੀ ਜਾਵੇ, ਜਿਨ੍ਹਾਂ ਵਿੱਚ ਨਸ਼ਿਆਂ, ਸ਼ਰਾਬ ਜਾਂ ਹਥਿਆਰਾਂ ਦਾ ਪ੍ਰਚਾਰ ਹੁੰਦਾ ਹੋਵੇ।
ਇਸ ਨੋਟਿਸ ਦੀਆਂ ਕਾਪੀਆਂ ਇੰਦੌਰ ਦੇ ਜ਼ਿਲ੍ਹਾ ਮੈਜਿਸਟ?ਰੇਟ ਅਤੇ ਪੁਲਿਸ ਕਮਿਸ਼ਨਰ ਨੂੰ ਵੀ ਭੇਜੀਆਂ ਗਈਆਂ ਹਨ, ਤਾਂ ਜੋ 15 ਨਵੰਬਰ ਨੂੰ ਹੋਣ ਵਾਲੇ ਸਮਾਗਮ ਦੌਰਾਨ ਇਨ੍ਹਾਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।
ਜ਼ਿਕਰਯੋਗ ਹੈ ਕਿ ਪੰਜਾਬੀ ਗੀਤਾਂ ਵਿੱਚ ਸ਼ਰਾਬ, ਨਸ਼ਿਆਂ ਅਤੇ ਹਥਿਆਰਾਂ ਦੇ ਜ਼ਿਕਰ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਵਿਵਾਦ ਸਾਹਮਣੇ ਆ ਚੁੱਕੇ ਹਨ। ਹੁਣ ਦਿਲਜੀਤ ਦੋਸਾਂਝ ਦੇ ਇੰਦੌਰ ਕੰਸਰਟ ਤੋਂ ਪਹਿਲਾਂ ਜਾਰੀ ਹੋਏ ਇਸ ਨੋਟਿਸ ਨੇ ਇੱਕ ਵਾਰ ਫਿਰ ਗੀਤਾਂ ਦੀ ਸਮੱਗਰੀ, ਕਲਾਕਾਰਾਂ ਦੀ ਜ਼ਿੰਮੇਵਾਰੀ ਅਤੇ ਨੌਜਵਾਨਾਂ ’ਤੇ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਚਰਚਾ ਛੇੜ ਦਿੱ
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


