ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਸਰਦਾਰਨੀ ਚਰਨ ਕੌਰ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਉਨ੍ਹਾਂ ਦੇ ਚਾਚਾ ਸਰਦਾਰ ਹਰਜੀਤ ਸਿੰਘ ਅਤੇ ਮਾਤਾ ਜੀ ਦੇ ਦੋਹਤੇ ਸੁਖਮਨਜੀਤ ਸਿੰਘ ਦੀ ਪੈਰੋਲ ਲਈ ਅੱਜ ਅਰਜ਼ੀ ਦਾਇਰ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਲੀਗਲ ਸੈੱਲ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪੈਰੋਲ ਦੀ ਅਰਜ਼ੀ ਅੱਜ ਬ੍ਰਾਂਚ ਵਿੱਚ ਫਾਈਲ ਕਰ ਦਿੱਤੀ ਗਈ ਸੀ। ਪਰ ਸਟਾਫ਼ ਤੋਂ ਪਤਾ ਲੱਗਾ ਕਿ ਸਬੰਧਤ ਜੱਜ ਉਪਿੰਦਰਜੀਤ ਸਿੰਘ ਅੱਜ ਛੁੱਟੀ ’ਤੇ ਹਨ।
ਉਨ੍ਹਾਂ ਦੱਸਿਆ ਕਿ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਜਿਸ ਜੱਜ ਵੱਲੋਂ ਟ੍ਰਾਇਲ ਦੀ ਸੁਣਵਾਈ ਕੀਤੀ ਜਾ ਰਹੀ ਹੈ, ਉਸ ਤੋਂ ਇਲਾਵਾ ਕੋਈ ਹੋਰ ਜੱਜ ਇਸ ਅਰਜ਼ੀ ਨੂੰ ਸੁਣਵਾਈ ਲਈ ਨਹੀਂ ਲੈ ਸਕਦਾ। ਇਸ ਕਾਰਨ ਹੁਣ ਇਹ ਅਰਜ਼ੀ 12 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਉਮੀਦ ਜਤਾਈ ਕਿ 12 ਨਵੰਬਰ ਨੂੰ ਅਦਾਲਤ ਵਿੱਚ ਪੈਰੋਲ ਅਰਜ਼ੀ ’ਤੇ ਕਾਰਵਾਈ ਅੱਗੇ ਵਧੇਗੀ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


