ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਨਾਲ-ਨਾਲ ਸੱਤ ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ।
ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਣ ਵਾਲੇ ਮੁਲਜ਼ਮ ਨੇ ਦਿੱਲੀ ਦੇ ਤਿਲਕ ਨਗਰ ਹਲਕੇ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਨੂੰ ਫੋਨ ਕਾਲ ਕੀਤੀ ਅਤੇ ਵਟਸਐਪ ’ਤੇ ਸੁਨੇਹਾ ਭੇਜਿਆ।
ਮੁਲਜ਼ਮ ਨੇ ਧਮਕੀ ਦਿੱਤੀ ਕਿ ਜੇਕਰ ਸੱਤ ਕਰੋੜ ਰੁਪਏ ਨਾ ਦਿੱਤੇ ਗਏ, ਤਾਂ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ, ਹਰਸ਼ਿਤਾ ਕੇਜਰੀਵਾਲ ਨੂੰ ਮਾਰ ਦਿੱਤਾ ਜਾਵੇਗਾ। ਇਸ ਸ਼ਿਕਾਇਤ ਦੇ ਆਧਾਰ ’ਤੇ, ਮੋਹਾਲੀ ਸਾਈਬਰ ਕ੍ਰਾਈਮ ਥਾਣੇ ਵਿੱਚ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
6 ਨਵੰਬਰ ਨੂੰ ਮੋਹਾਲੀ ਦੇ ਸੀਨੀਅਰ ਪੁਲਿਸ ਕਪਤਾਨ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ, ਵਿਧਾਇਕ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਨਿੱਜੀ ਮੋਬਾਈਲ ਨੰਬਰ ’ਤੇ ਵਟਸਐਪ ਰਾਹੀਂ ਇੱਕ ਕਾਲ ਅਤੇ ਧਮਕੀ ਭਰਿਆ ਸੁਨੇਹਾ ਪ੍ਰਾਪਤ ਹੋਇਆ। ਵਟਸਐਪ ’ਤੇ ਭੇਜਣ ਵਾਲੇ ਦਾ ਪ੍ਰੋਫਾਈਲ ਨਾਮ ‘8’ ਦਿਖਾਈ ਦੇ ਰਿਹਾ ਸੀ। ਫੋਨ ਕਰਨ ਵਾਲੇ ਨੇ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਦਿਆਂ ਮੰਗ ਕੀਤੀ ਕਿ ਅਰਵਿੰਦ ਕੇਜਰੀਵਾਲ ਨੂੰ ਸੱਤ ਕਰੋੜ ਰੁਪਏ ਦੇਣ ਲਈ ਕਿਹਾ ਜਾਵੇ, ਨਹੀਂ ਤਾਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਧੀ ਨੂੰ ਮਾਰ ਦਿੱਤਾ ਜਾਵੇਗਾ।
ਸ਼ਿਕਾਇਤਕਰਤਾ ਅਨੁਸਾਰ, ਮੁਲਜ਼ਮ ਨੇ ਜ਼ੁਬਾਨੀ ਧਮਕੀ ਤੋਂ ਬਾਅਦ ਉਸੇ ਮੋਬਾਈਲ ਨੰਬਰ ਤੋਂ ਇੱਕ ਲਿਖਤੀ ਸੁਨੇਹਾ ਵੀ ਭੇਜਿਆ, ਜਿਸ ਵਿੱਚ ਸੱਤ ਕਰੋੜ ਰੁਪਏ ਦੀ ਮੰਗ ਅਤੇ ਜਾਨੋਂ ਮਾਰਨ ਦੀ ਧਮਕੀ ਨੂੰ ਦੁਹਰਾਇਆ ਗਿਆ। ਵਿਧਾਇਕ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਮੁਲਜ਼ਮ ਨੇ ਇੱਕ ਚੁਣੇ ਹੋਏ ਨੁਮਾਇੰਦੇ ਵਜੋਂ ਉਨ੍ਹਾਂ ਦੇ ਅਹੁਦੇ ਦਾ ਫਾਇਦਾ ਉਠਾਉਂਦੇ ਹੋਏ, ਫਿਰੌਤੀ ਦੀ ਮੰਗ ਅਤੇ ਧਮਕੀ ਕੇਜਰੀਵਾਲ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਇਸ ਨੂੰ ਇੱਕ ਗੰਭੀਰ ਅਪਰਾਧਿਕ ਮਾਮਲਾ ਦੱਸਦਿਆਂ, ਉਨ੍ਹਾਂ ਨੇ ਮੁਲਜ਼ਮ ਅਤੇ ਉਸਦੇ ਸਾਥੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ।
ਸ਼ਿਕਾਇਤ ਦੇ ਆਧਾਰ ’ਤੇ ਮੁੱਢਲੀ ਜਾਂਚ ਤੋਂ ਬਾਅਦ, ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 308(4), 351(2), 351(3), 351(4) ਅਤੇ 111(2), ਅਤੇ ਨਾਲ ਹੀ ਸੂਚਨਾ ਤਕਨਾਲੋਜੀ (9“) ਐਕਟ ਦੀ ਧਾਰਾ 664 ਤਹਿਤ ਮਾਮਲਾ ਦਰਜ ਕੀਤਾ ਹੈ। ਵਰਤੇ ਗਏ ਮੋਬਾਈਲ ਨੰਬਰ ਨੂੰ ਮੁਲਜ਼ਮ ਤੱਕ ਪਹੁੰਚਣ ਲਈ ਮੁੱਖ ਸੁਰਾਗ ਵਜੋਂ ਪਛਾਣਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਸਾਈਬਰ ਕ੍ਰਾਈਮ ਥਾਣੇ ਦੇ ਇੰਸਪੈਕਟਰ ਸੁਨੀਲ ਕੁਮਾਰ ਨੂੰ ਸੌਂਪੀ ਗਈ ਹੈ। ਵਿਧਾਇਕ ਨੇ ਪੁਲਿਸ ਨੂੰ ਬੇਨਤੀ ਕੀਤੀ ਹੈ ਕਿ ਉਹ ਦੋਸ਼ੀ ਦੇ ਮੋਬਾਈਲ ਨੰਬਰ ਦੇ ‘ਕਾਲ ਡਿਟੇਲ ਰਿਕਾਰਡ’ , ‘ਆਈਪੀ ਲੌਗ’ ਅਤੇ ‘ਲੋਕੇਸ਼ਨ ਡਾਟਾ’ ਹਾਸਲ ਕਰਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੁਲਿਸ ਨੂੰ ਦੋਸ਼ੀ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ, ਅਤੇ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ, ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਬੰਧਤ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਨ ਲਈ ਆਖਿਆ ਹੈ। ਸ਼ਿਕਾਇਤ ਦੇ ਨਾਲ-ਨਾਲ ਵਟਸਐਪ ਸੁਨੇਹੇ ਦਾ ਇੱਕ ਸਕ੍ਰੀਨਸ਼ਾਟ ਵੀ ਪੁਲਿਸ ਨੂੰ ਸੌਂਪਿਆ ਗਿਆ ਹੈ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


