ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ’ਚ ਐਸੋਸੀਏਸ਼ਨ ਦੀ ਸਮੁੱਚੀ ਐਗਜ਼ੀਕਿਊਟਿਵ ਕਮੇਟੀ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਡੇਅਰੀ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਦੁੱਧ ਦੀਆਂ ਕੀਮਤਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸਰਬਸੰਮਤੀ ਨਾਲ ਮੰਗ ਕੀਤੀ ਗਈ ਕਿ ਹਾਲ ਹੀ ਵਿੱਚ ਦੁੱਧ ਦੇ ਖਰੀਦ ਰੇਟਾਂ ਵਿੱਚ ਜੋ ਵਾਧਾ ਹੋਇਆ ਹੈ, ਉਸ ਦਾ ਪੂਰਾ ਲਾਭ ਸਿੱਧੇ ਤੌਰ ’ਤੇ ਦੁੱਧ ਉਤਪਾਦਕ ਕਿਸਾਨਾਂ ਨੂੰ ਦਿੱਤਾ ਜਾਵੇ। ਐਸੋਸੀਏਸ਼ਨ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪਸ਼ੂਆਂ ਦੀ ਫੀਡ ਦੀਆਂ ਕੀਮਤਾਂ ਵਿੱਚ ਲਗਭਗ 35 ਫ਼ੀਸਦੀ ਤੱਕ ਵਾਧਾ ਹੋ ਚੁੱਕਾ ਹੈ ਅਤੇ ਫੀਡ ਦੀਆਂ ਕੀਮਤਾਂ ਵਿੱਚ ਹੋਰ ਵਾਧੇ ਦੀ ਸੰਭਾਵਨਾ ਵੀ ਬਣੀ ਹੋਈ ਹੈ। ਇਸ ਕਾਰਨ ਦੁੱਧ ਪੈਦਾ ਕਰਨ ਦਾ ਖਰਚਾ ਲਗਾਤਾਰ ਵੱਧਣ ਕਾਰਨ ਦੁੱਧ ਉਤਪਾਦਨ ਦਾ ਕਿੱਤਾ ਗੰਭੀਰ ਸੰਕਟ ਵਿੱਚੋਂ ਲੰਘ ਰਿਹਾ ਹੈ। ਐਸੋਸੀਏਸ਼ਨ ਨੇ ਮਿਲਕਫੈੱਡ ਸਮੇਤ ਸਾਰੀਆਂ ਨਿੱਜੀ ਦੁੱਧ ਕੰਪਨੀਆਂ ਨੂੰ ਅਪੀਲ ਕੀਤੀ ਕਿ ਦੁੱਧ ਦੇ ਰੇਟਾਂ ਵਿੱਚ ਹੋਏ ਵਾਧੇ ਦਾ ਪੂਰਾ ਫਾਇਦਾ ਕਿਸਾਨਾਂ ਤੱਕ ਪਹੁੰਚਾਇਆ ਜਾਵੇ ਅਤੇ ਦੁੱਧ ਦੇ ਖਰੀਦ ਰੇਟਾਂ ਵਿੱਚ ਤੁਰੰਤ ਵਾਧਾ ਕੀਤਾ ਜਾਵੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਕਿ ਸਾਰੇ ਪੰਜਾਬ ਵਿੱਚ ਲੱਗਭੱਗ ਹਰ ਕਿਸਾਨ ਲੰਪੀ ਸਕਿਨ ਬਿਮਾਰੀ ਤੋਂ ਪੀੜਤ ਹੋਇਆ ਹੈ ਕਿਸਾਨਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਇਸ ਔਖੇ ਸਮੇਂ ਵਿੱਚ ਡੇਅਰੀ ਕਿਸਾਨਾਂ ਦੀ ਆਰਥਿਕ ਮਦਦ ਲਈ ਵਿਸ਼ੇਸ਼ ਕਦਮ ਚੁੱਕੇ ਜਾਣ। ਐਸੋਸੀਏਸ਼ਨ ਨੇ ਉਦਾਹਰਨ ਦਿੰਦਿਆਂ ਕਿਹਾ ਕਿ ਕਰਨਾਟਕ ਸਰਕਾਰ ਵੱਲੋਂ ਆਪਣੇ ਦੁੱਧ ਉਤਪਾਦਕ ਕਿਸਾਨਾਂ ਨੂੰ ਪ੍ਰਤੀ ਲੀਟਰ 7 ਰੁਪਏ ਤੱਕ ਦੀ ਅਤੇ ਹਰਿਆਣਾ ਸਮੇਤ ਕਈ ਹੋਰ ਰਾਜਾਂ ਵਲੋਂ ਵੀ 5 ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਨੂੰ ਵੀ ਆਪਣੇ ਡੇਅਰੀ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ ਤਾਂ ਜੋ ਕਿਸਾਨ ਇਸ ਵਧ ਰਹੀ ਲਾਗਤ ਦੇ ਦੌਰ ਵਿੱਚ ਆਪਣਾ ਕਾਰੋਬਾਰ ਜਾਰੀ ਰੱਖ ਸਕਣ। ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਕਿਹਾ ਕਿ ਡੇਅਰੀ ਕਿਸਾਨ ਪਸ਼ੂ ਪਾਲਣ ਅਤੇ ਦੁੱਧ ਉਤਪਾਦਨ ਰਾਹੀਂ ਸੂਬੇ ਦੀ ਆਰਥਿਕਤਾ ਅਤੇ ਖੇਤੀਬਾੜੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਇਸ ਲਈ ਸਰਕਾਰ ਅਤੇ ਦੁੱਧ ਖਰੀਦਣ ਵਾਲੀਆਂ ਕੰਪਨੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਵਾਜਬ ਮੁੱਲ ਮਿਲੇ। ਉਨ੍ਹਾਂ ਦੱਸਿਆ ਕਿ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਵੱਲੋਂ ਜਲਦੀ ਹੀ ਮਿਲਕਫੈੱਡ ਦੇ ਉੱਚ ਅਧਿਕਾਰੀਆਂ ਨਾਲ ਦੁੱਧ ਦੇ ਖਰੀਦ ਰੇਟਾਂ ਵਿੱਚ ਵਾਧਾ ਕਰਨ ਸਬੰਧੀ ਮੀਟਿੰਗ ਕੀਤੀ ਜ ਰਹੀ ਹੈ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


