ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੀਐੱਮ ਸੇਤੂ ਯੋਜਨਾ ਤਹਿਤ ਕੁਰੂਕਸ਼ੇਤਰ, ਕੈਥਲ ਅਤੇ ਅੰਬਾਲਾ ਦੀਆਂ ਸੱਤ ਆਈਟੀਆਈਜ਼ ਦੇ ਕਲੱਸਟਰ ਨੂੰ ਆਧੁਨਿਕ ਬਣਾਉਣ ਲਈ 320 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਨ੍ਹਾਂ ਕੇਂਦਰਾਂ ਵਿੱਚ ਸੂਚਨਾ ਤਕਨਾਲੋਜੀ, ਅੰਤਰਰਾਸ਼ਟਰੀ ਰੁਜ਼ਗਾਰ, ਬਿਊਟੀ ਐਂਡ ਵੈੱਲਨੈੱਸ ਅਤੇ ਆਡੀਓ-ਵੀਡੀਓ ਤੇ ਗ੍ਰਾਫਿਕਸ ਵਰਗੇ ਆਧੁਨਿਕ ਖੇਤਰਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਜਰਮਨੀ, ਜਾਪਾਨ, ਇਟਲੀ, ਫਿਨਲੈਂਡ ਅਤੇ ਓਮਾਨ ਵਰਗੇ ਦੇਸ਼ਾਂ ਵਿੱਚ ਸੁਰੱਖਿਅਤ ਤੇ ਸਨਮਾਨਜਨਕ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ।
ਮੁੱਖ ਮੰਤਰੀ ਐਤਵਾਰ ਨੂੰ ਲਾਡਵਾ ਵਿਧਾਨ ਸਭਾ ਹਲਕੇ ਦੇ ਪਿੰਡ ਬਹਲੋਲਪੁਰ ਵਿਖੇ ਮਹਾਤਮਾ ਜੋਤੀਬਾ ਫੂਲੇ ਇੰਟਰਨੈਸ਼ਨਲ ਸਕਿੱਲ ਸੈਂਟਰ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਇਸ ਮੌਕੇ ਲਾਡਵਾ ਹਲਕੇ ਲਈ 43 ਕਰੋੜ 31 ਲੱਖ ਰੁਪਏ ਦੀਆਂ ਛੇ ਵਿਕਾਸ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਸਿਰਫ਼ ਇੱਕ ਇਮਾਰਤ ਨਹੀਂ, ਸਗੋਂ ਪੇਂਡੂ ਨੌਜਵਾਨਾਂ ਦੇ ਸੁਪਨਿਆਂ ਅਤੇ ਆਤਮ-ਨਿਰਭਰਤਾ ਦਾ ਨਵਾਂ ਦਰਵਾਜ਼ਾ ਹੈ। ਇੱਥੇ ਹਰ ਸਾਲ 1000 ਤੋਂ ਵੱਧ ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ, ਇਲੈਕਟ੍ਰਿਕ ਵਾਹਨ ਤਕਨਾਲੋਜੀ, ਸੌਰ ਊਰਜਾ, ਕੁਦਰਤੀ ਖੇਤੀ ਅਤੇ ਸਿਲਾਈ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮਹਾਤਮਾ ਜੋਤੀਬਾ ਫੂਲੇ ਨੇ ਸਾਵਿਤਰੀਬਾਈ ਫੂਲੇ ਨਾਲ ਮਿਲ ਕੇ ਧੀਆਂ ਦੀ ਸਿੱਖਿਆ ਲਈ ਇਤਿਹਾਸਕ ਕੰਮ ਕੀਤਾ ਸੀ। ਅੱਜ ਸਰਕਾਰ ਵੀ ਲੜਕੀਆਂ ਅਤੇ ਲੜਕਿਆਂ ਨੂੰ ਹੁਨਰਮੰਦ ਬਣਾ ਕੇ ਆਤਮ-ਨਿਰਭਰ ਬਣਾਉਣ ਲਈ ਯਤਨਸ਼ੀਲ ਹੈ। ਸੂਬੇ ਵਿੱਚ 12 ਹਜ਼ਾਰ ਤੋਂ ਵੱਧ ਸਟਾਰਟਅੱਪ ਸਥਾਪਤ ਹੋ ਚੁੱਕੇ ਹਨ ਅਤੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਆਰਥਿਕ ਤੇ ਤਕਨੀਕੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਦੇਸ਼ ਦੀਆਂ 27 ਆਈਟੀਆਈਜ਼ ਨੇ 71 ਟਰੇਡਾਂ ਵਿੱਚ 40 ਉਦਯੋਗਾਂ ਨਾਲ ਸਮਝੌਤੇ ਕੀਤੇ ਹਨ।
ਇਸ ਮੌਕੇ ਲਾਡਵਾ ਹਲਕੇ ਵਿੱਚ ਪਿੰਡ ਖੇੜੀ ਦਬਦਲਾਨ ਵਿਖੇ ਉਪ-ਸਿਹਤ ਕੇਂਦਰ, ਲਾਡਵਾ ਵਿੱਚ ਲੋਕ ਨਿਰਮਾਣ ਵਿਭਾਗ ਦੇ ਵਿਸ਼ਰਾਮ ਗ੍ਰਹਿ, ਸੜਕਾਂ ਨੂੰ ਚਾਰ ਮਾਰਗੀ ਬਣਾਉਣ, ਡਾ. ਬੀ.ਆਰ. ਅੰਬੇਡਕਰ ਭਵਨ ਅਤੇ ਕਮਿਊਨਿਟੀ ਸੈਂਟਰ ਸਮੇਤ ਛੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਗਿਆ।
ਸਮਾਗਮ ਦੌਰਾਨ ਚਾਰ ਸੰਸਥਾਵਾਂ ਨਾਲ ਸਮਝੌਤੇ ਵੀ ਕੀਤੇ ਗਏ, ਜਿਨ੍ਹਾਂ ਵਿੱਚ ਕੁਐਸਟ ਅਲਾਇੰਸ, ਐੱਨਆਈਆਈਟੀ, ਐਡੂਵੈਂਟੇਜ ਅਤੇ ਫੀਸਟ ਸੰਸਥਾ ਸ਼ਾਮਲ ਹਨ। ਇਸ ਮੌਕੇ ਸੰਸਦ ਮੈਂਬਰ ਨਵੀਨ ਜਿੰਦਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਥਲ ਅਤੇ ਕੁਰੂਕਸ਼ੇਤਰ ਨੂੰ ਸਿੱਖਿਆ ਅਤੇ ਹੁਨਰ ਸਿਖਲਾਈ ਦੇ ਪ੍ਰਮੁੱਖ ਕੇਂਦਰਾਂ ਵਜੋਂ ਵਿਕਸਤ ਕੀਤਾ ਜਾਵੇਗਾ।
Breaking News
- ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ
- ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ
- ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ
- ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ
- ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ
- ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ
- ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ
- ‘ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ’, ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ


