ਵਿਰੋਧੀ ਪਾਰਟੀਆਂ ਦੇ ਇੰਡੀਆ ਗਠਜੋੜ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (ਐਸਆਈਆਰ) ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਚੋਣ ਕਮਿਸ਼ਨ ਆਫ਼ ਇੰਡੀਆ (ਸੀਈਸੀ) ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਗਠਜੋੜ ਦੇ ਆਗੂਆਂ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਚੋਣ ਕਮਿਸ਼ਨ ਨੂੰ 48 ਸਵਾਲਾਂ ਵਾਲੀ ਪ੍ਰਸ਼ਨਾਵਲੀ ਭੇਜਣ ਦੀ ਇਜਾਜ਼ਤ ਮੰਗੀ ਹੈ। ਇਸ ਵਿੱਚ ਮੁੱਖ ਚੋਣ ਕਮਿਸ਼ਨਰ (ਸੀਈਸੀ), ਦੋ ਹੋਰ ਚੋਣ ਕਮਿਸ਼ਨਰਾਂ ਅਤੇ ਸੂਚਨਾ ਤਕਨਾਲੋਜੀ ਦੇ ਡਾਇਰੈਕਟਰ ਜਨਰਲ ਤੋਂ ਜਵਾਬ ਮੰਗਣ ਦੀ ਤਜਵੀਜ਼ ਹੈ।
ਕਾਂਗਰਸ ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇੱਕ ਪੋਸਟ ਰਾਹੀਂ ਦਾਅਵਾ ਕੀਤਾ ਕਿ ਸੁਪਰੀਮ ਕੋਰਟ ਵਿੱਚ ਚੋਣ ਕਮਿਸ਼ਨ ਵੱਲੋਂ ਦਾਇਰ ਹਲਫ਼ਨਾਮੇ ਵਿੱਚ ‘ਵੋਟ ਚੋਰੀ’ ਸਬੰਧੀ ਵਿਰੋਧੀ ਧਿਰ ਵੱਲੋਂ ਉਠਾਏ ਗਏ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ ਗਿਆ।
ਪਾਰਟੀ ਨੇ ਕਿਹਾ ਕਿ ੈਸਆਈਆਰ ਦੀ ਪ੍ਰਕਿਰਿਆ ਵਿੱਚ ਹੋਈਆਂ ਕਥਿਤ ਵੱਡੀਆਂ ਖਾਮੀਆਂ ਕਾਰਨ ਵੋਟ ਚੋਰੀ ਦਾ ਰਾਹ ਪੱਧਰਾ ਹੋਇਆ ਹੈ। ਇਸ ਲਈ ਇੰਡੀਆ ਗਠਜੋੜ ਦੇ ਆਗੂਆਂ ਨੇ ਸੁਪਰੀਮ ਕੋਰਟ ਤੋਂ ਚੋਣ ਕਮਿਸ਼ਨ ਦੇ ਉੱਚ ਅਧਿਕਾਰੀਆਂ ਤੋਂ ਨਿੱਜੀ ਤੌਰ ’ਤੇ ਜਵਾਬ ਲੈਣ ਲਈ ਪ੍ਰਸ਼ਨਾਵਲੀ ਪੇਸ਼ ਕਰਨ ਦੀ ਮਨਜ਼ੂਰੀ ਮੰਗੀ ਹੈ।
ਕਾਂਗਰਸ ਅਨੁਸਾਰ, 48 ਸਵਾਲਾਂ ਦੀ ਇਸ ਪ੍ਰਸ਼ਨਾਵਲੀ ਵਿੱਚ ਦੇਸ਼ ਭਰ ਵਿੱਚ ੈਸਆਈਆਰ ਲਾਗੂ ਕਰਨ ਦੇ ਫ਼ੈਸਲੇ ਅਤੇ ਚੋਣ ਪ੍ਰਕਿਰਿਆ ਵਿੱਚ ਕੀਤੀਆਂ ਤਬਦੀਲੀਆਂ ਬਾਰੇ ਜਾਣਕਾਰੀ ਮੰਗੀ ਗਈ ਹੈ। ਇਨ੍ਹਾਂ ਵਿੱਚ ਇਹ ਵੀ ਪੁੱਛਿਆ ਗਿਆ ਹੈ ਕਿ ਮੁੱਖ ਚੋਣ ਕਮਿਸ਼ਨਰ ਵੱਲੋਂ ਲਏ ਗਏ ਕਿੰਨੇ ਫ਼ੈਸਲਿਆਂ ਦਾ ਦੂਜੇ ਦੋ ਚੋਣ ਕਮਿਸ਼ਨਰਾਂ ਨੇ ਵਿਰੋਧ ਕੀਤਾ ਸੀ ਅਤੇ ਦੇਸ਼ ਪੱਧਰ ’ਤੇ ੈਸਆਈਆਰ ਕਰਵਾਉਣ ਦਾ ਫ਼ੈਸਲਾ ਕਿਸ ਨੇ ਲਿਆ ਸੀ।
ਇਸ ਤੋਂ ਇਲਾਵਾ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਰਤੇ ਜਾਂਦੇ ਫਾਰਮ-6 ਵਿੱਚ ਸੋਧ ਕਰਨ ਦਾ ਫ਼ੈਸਲਾ ਕਿਸ ਨੇ ਲਿਆ ਅਤੇ ਈਆਰਓਨੈਟ ਤੇ 539ਨੈਟ ਨੂੰ ਕੇਂਦਰੀਕ੍ਰਿਤ ਕਰਨ ਸਮੇਤ ਵੋਟਰ ਸੂਚੀਆਂ ਤੱਕ ਪਹੁੰਚ ਦਾ ਕੰਟਰੋਲ ਕੇਂਦਰ ਪੱਧਰ ’ਤੇ ਦੇਣ ਦੀ ਮਨਜ਼ੂਰੀ ਕਿਸ ਨੇ ਦਿੱਤੀ, ਇਸ ਬਾਰੇ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਇੰਡੀਆ ਗਠਜੋੜ ਲਗਾਤਾਰ ਚੋਣ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਦਾ ਮੁੱਦਾ ਉਠਾਉਂਦਾ ਆ ਰਿਹਾ ਹੈ ਅਤੇ ੈਸਆਈਆਰ ਦੀ ਨਿਰਪੱਖਤਾ ਤੇ ਚੋਣ ਕਮਿਸ਼ਨ ਦੀ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਕਰ ਰਿਹਾ ਹੈ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


