Close Menu
Rozana Desh PardeshRozana Desh Pardesh
    What's Hot

    ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

    November 29, 2026

    ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

    November 29, 2026

    ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

    November 29, 2026
    Facebook X (Twitter) Instagram YouTube
    Breaking News
    • ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ
    • ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ
    • ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ
    • 4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ
    • ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ
    • ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ
    • ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
    • ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
    Sunday, November 29
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ
    Punjab

    4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

    November 29, 20262 Mins Read
    Share Facebook Twitter Telegram Email WhatsApp

    ਚੰਡੀਗੜ੍ਹ/ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਕਾਮਯਾਬੀ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਵਿਦੇਸ਼ ਬੈਠੇ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਆਈ.ਐੱਸ.ਆਈ. ਦੀ ਸ਼ਹਿ ਪ੍ਰਾਪਤ ਖਾਲਿਸਤਾਨ ਕਮਾਂਡੋ ਫੋਰਸ (ਕੇ.ਸੀ.ਐੱਫ.) ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਸ਼ਹੀਦ ਭਗਤ ਸਿੰਘ (ਐੱਸ.ਬੀ.ਐੱਸ.) ਨਗਰ ਤੋਂ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

    ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚਾਰ 86-ਪੀ ਹੈਂਡ ਗ੍ਰਨੇਡ, ਦੋ ਮੈਗਜ਼ੀਨਾਂ ਸਮੇਤ ਦੋ 9 ਐੱਮ.ਐੱਮ. ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ, ਜਿਸ ਨਾਲ ਸੂਬੇ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ ਗਿਆ ਹੈ।

    ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦਿਨੇਸ਼ ਕੁਮਾਰ ਉਰਫ਼ ਸੌਰਵ ਅਤੇ ਮੈਰੀ ਮਹਾਜਨ ਵਜੋਂ ਹੋਈ ਹੈ, ਜੋ ਦੋਵੇਂ ਐੱਸ.ਬੀ.ਐੱਸ. ਨਗਰ ਦੇ ਪਿੰਡ ਭਾਰੋ ਮਜਾਰਾ ਦੇ ਰਹਿਣ ਵਾਲੇ ਹਨ।

    ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ ਆਪਣੇ ਵਿਦੇਸ਼ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਐੱਸ.ਬੀ.ਐੱਸ. ਨਗਰ ਦੇ ਬਹਿਰਾਮ ਨੇੜਲੇ ਇਲਾਕੇ ਤੋਂ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਇਹ ਖੇਪ ਪ੍ਰਾਪਤ ਕੀਤੀ ਸੀ।
    ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਕੁਨਾਂ ਨੂੰ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਮਕਸਦ ਨਾਲ ਖਿੱਤੇ ਵਿੱਚ ਕਿਸੇ ਸੁਰੱਖਿਆ ਅਦਾਰੇ ਜਾਂ ਜਨਤਕ ਥਾਂ ‘ਤੇ ਹਮਲਾ ਕਰਨ ਦਾ ਕੰਮ ਸੌਂਪਿਆ ਗਿਆ ਸੀ, ਪਰ ਪੁਲਿਸ ਦੀ ਸਮੇਂ ਸਿਰ ਅਤੇ ਤਾਲਮੇਲ ਵਾਲੀ ਕਾਰਵਾਈ ਸਦਕਾ ਇਸ ਯੋਜਨਾਬੱਧ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਗਿਆ, ਜਿਸ ਨਾਲ ਕਈ ਬੇਗੁਨਾਹਾਂ ਦੀ ਜਾਨ ਬਚ ਗਈ।

    ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਖ਼ਤਾ ਖ਼ੁਫ਼ੀਆ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਜੁਆਇੰਟ ਪੁਲਿਸ ਟੀਮਾਂ ਨੇ ਐੱਸ.ਬੀ.ਐੱਸ. ਨਗਰ ਦੇ ਪਿੰਡ ਚੱਕ ਮਾਈ ਦਾਸ ਗੇਟ ਨੇੜੇ ਬਹਿਰਾਮ-ਫਗਵਾੜਾ ਰੋਡ ਤੋਂ ਦੋਵਾਂ ਮੁੱਖ ਕਾਰਕੁਨਾਂ ਨੂੰ ਘੇਰ ਕੇ ਕਾਬੂ ਕਰ ਲਿਆ।

    ਇਸ ਸਬੰਧੀ ਥਾਣਾ ਐੱਸ.ਐੱਸ.ਓ.ਸੀ. ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.), ਅਸਲਾ ਐਕਟ ਅਤੇ ਵਿਸਫ਼ੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

    Share. Facebook Twitter Pinterest Email WhatsApp

    Related Posts

    ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

    November 29, 2026

    ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

    November 29, 2026

    ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

    November 29, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

    November 29, 2026

    ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

    November 29, 2026

    ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

    November 29, 2026

    4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

    November 29, 2026

    ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

    November 29, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

    November 29, 2026

    ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

    November 29, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.