ਡਿਵੀਜਨ ਦਫਤਰ ਖਰੜ ਵਿਖੇ ਸਮੂਹ ਬਿਜਲੀ ਮੁਲਾਜਮਾਂ ਵੱਲੋਂ ਜੁਆਇੰਟ ਫੋਰਮ ਪੰਜਾਬ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਰੋਸ ਰੈਲੀ ਕੀਤੀ ਗਈ। ਰੈਲੀ ਉਪਰੰਤ ਬਿਜਲੀ ਮੰਤਰੀ ਦੀ ਅਰਥੀ ਸਾੜ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ।
ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਟੈਕਨੀਕਲ ਸਰਵਿਸਿਜ ਯੂਨੀਅਨ ਸਰਕਲ ਮੁਹਾਲੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਡਿਆਲਾ, ਸੁਖਵਿੰਦਰ ਸਿੰਘ ਦੁੱਮਣਾ, ਸੁਖਵਿੰਦਰ ਸਿੰਘ ਮੀਤ ਪ੍ਰਧਾਨ ਕੁਰਾਲੀ, ਯੋਗਰਾਜ ਸਿੰਘ ਯੋਨ ਆਗੂ, ਸੇਰ ਸਿੰਘ ਪ੍ਰਧਾਨ ਸਬ ਅਰਬਨ ਖਰੜ, ਬਲਵਿੰਦਰ ਸਿੰਘ ਪ੍ਰਧਾਨ ਪੈਨਸਨਰ ਐਸੋਸੀਏਸ਼ਨ, ਭੁਪਿੰਦਰ ਸਿੰਘ ਪੈਨਸਨਰ ਆਗੂ, ਬਲਜਿੰਦਰ ਸਿੰਘ ਸਰਕਲ ਸਕੱਤਰ ਅਤੇ ਗੁਲਜਾਰ ਸਿੰਘ ਪ੍ਰਧਾਨ ਮੋਰਿੰਡਾ, ਜਰਨੈਲ ਸਿੰਘ ਪ੍ਰਧਾਨ, ਗੁਰਬਚਨ ਸਿੰਘ ਪ੍ਰਧਾਨ, ਭਾਗ ਸਿੰਘ ਪ੍ਰਧਾਨ ਅਤੇ ਹਰਜਿੰਦਰ ਸਿੰਘ ਪ੍ਰਧਾਨ ਨੇ ਦੱਸਿਆ ਕਿ ਕੱਲ ਚੰਡੀਗੜ ਵਿੱਚ ਬਿਜਲੀ ਮੁਲਾਜਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਬਿਜਲੀ ਮੰਤਰੀ ਨਾਲ ਮੀਟਿੰਗ ਹੋਈ ਸੀ, ਪਰ ਮੰਤਰੀ ਵੱਲੋਂ ਮੰਗਾਂ ਮੰਨਣ ਦੀ ਬਜਾਏ ਅੜੀਅਲ ਰਵੱਈਆ ਅਪਣਾਇਆ ਗਿਆ। ਇਸਦੇ ਵਿਰੋਧ ਵਜੋਂ ਅੱਜ ਸਮੂਹ ਪੰਜਾਬ ਵਿੱਚ ਉਪ ਮੰਡਲ ਅਤੇ ਮੰਡਲ ਦਫਤਰਾਂ ਵਿਖੇ ਅਰਥੀਆਂ ਸਾੜਨ ਦਾ ਫੈਸਲਾ ਲਾਗੂ ਕੀਤਾ ਜਾ ਰਿਹਾ ਹੈ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੂੰ ਕਿਸੇ ਵੀ ਹਾਲਤ ਵਿੱਚ ਲੋਕਾਂ ਵੱਲੋਂ ਬਿਜਲੀ ਬੋਰਡ ਨੂੰ ਦਿੱਤੀਆਂ ਜਮੀਨਾਂ ਵੇਚਣ ਨਹੀਂ ਦਿੱਤੀਆਂ ਜਾਣਗੀਆਂ। ਉਨਾਂ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਮੁਲਾਜਮ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ ਨੂੰ ਹੋਰ ਤੇਜ਼ ਕਰਨਗੇ ਅਤੇ ਇਸ ਦੌਰਾਨ ਹੋਣ ਵਾਲੇ ਕਿਸੇ ਵੀ ਨੁਕਸਾਨ ਲਈ ਸਰਕਾਰ ਅਤੇ ਮੈਨੇਜਮੈਂਟ ਜਿੰਮੇਵਾਰ ਹੋਵੇਗੀ।
ਬੁਲਾਰਿਆ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਮੁਲਾਜਮਾਂ ਦੀਆਂ ਜਾਇਜ ਮੰਗਾਂ ਨੂੰ ਨਜਰਅੰਦਾਜ਼ ਕਰਦੀ ਆ ਰਹੀ ਹੈ ਅਤੇ ਉਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਗਾਂ ਨੂੰ ਕੋਰਟਾਂ ਵਿੱਚ ਲਟਕਾ ਕੇ ਰੱਖਿਆ ਜਾ ਰਿਹਾ ਹੈ, ਪਰ ਪੰਜਾਬ ਦਾ ਇਤਿਹਾਸ ਲੜਾਕੂ ਹੈ ਅਤੇ ਇਸਨੂੰ ਦਬਾਇਆ ਨਹੀਂ ਜਾ ਸਕਦਾ।
ਰੋਸ ਰੈਲੀ ਦੌਰਾਨ ਬਿਜਲੀ ਮੰਤਰੀ, ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੁਲਾਜਮਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੱਡੇ ਅਤੇ ਤਿੱਖੇ ਸੰਘਰਸ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ। ਇਸ ਰੋਸ ਰੈਲੀ ਵਿੱਚ ਕਈ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਬਿਜਲੀ ਕਾਮੇ ਸਾਮਿਲ ਹੋਏ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


