ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕੇਂਦਰ ਵੱਲੋਂ ਕਣਕ ਖ਼ਰੀਦ ਮਾਪਦੰਡਾਂ ’ਚ ਛੋਟ ਦੇ ਦਿੱਤੀ ਗਈ ਹੈ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਬਾਕਾਇਦਾ ਇਸ ਦੀ ਚਿੱਠੀ ਵੀ ਸੋਸ਼ਲ ਮੀਡੀਆ ’ਤੇ ਸਾਂਝੀ ਕਰ ਕੇ ਇਹ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ। ਇਸ ਤਹਿਤ ਪੰਜਾਬ ਅਤੇ ਚੰਡੀਗੜ੍ਹ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਹਾੜ੍ਹੀ ਸੀਜ਼ਨ 2026-27 ਲਈ ਕਣਕ ਦੀ ਖ਼ਰੀਦ ਦੇ ਨਿਯਮਾਂ ਵਿਚ ਢਿੱਲ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਸੂਬੇ ਵਿਚ ਹੋਈ ਬੇਮੌਸਮੀ ਬਾਰਿਸ਼ ਕਾਰਨ ਪ੍ਰਭਾਵਿਤ ਹੋਈ ਫ਼ਸਲ ਨੂੰ ਦੇਖਦੇ ਹੋਏ ਲਿਆ ਗਿਆ ਹੈ।ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਖੁਰਾਕ ਅਤੇ ਜਨਤਕ ਵੰਡ ਵਿਭਾਗ) ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿਚ ਹੋਈ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਸੀ। ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਘੱਟ ਕਰਨ ਅਤੇ ਉਨ੍ਹਾਂ ਦੀ ਫ਼ਸਲ ਨੂੰ ਘੱਟ ਕੀਮਤ ’ਤੇ ਵਿਕਣ ਤੋਂ ਰੋਕਣ ਲਈ ਸਰਕਾਰ ਨੇ ਖ਼ਰੀਦ ਦੇ ਮਾਪਦੰਡਾਂ ਵਿਚ ਤੁਰੰਤ ਪ੍ਰਭਾਵ ਨਾਲ ਢਿੱਲ ਦਿੱਤੀ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਨਰਮ ਕੀਤੇ ਨਿਯਮਾਂ ਤਹਿਤ ਖ਼ਰੀਦੀ ਗਈ ਕਣਕ ਨੂੰ ਵੱਖਰੇ ਤੌਰ ’ਤੇ ਸਟੋਰ ਕੀਤਾ ਜਾਵੇਗਾ ਅਤੇ ਇਸ ਦਾ ਹਿਸਾਬ-ਕਿਤਾਬ ਵੀ ਵੱਖਰਾ ਰੱਖਿਆ ਜਾਵੇਗਾ। ਇਸ ਸਟਾਕ ਨੂੰ ਪਹਿਲ ਦੇ ਅਧਾਰ ’ਤੇ ਜਨਤਕ ਵੰਡ ਪ੍ਰਣਾਲੀ ਲਈ ਭੇਜਿਆ ਜਾਵੇਗਾ। ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਟੋਰੇਜ ਦੌਰਾਨ ਕਣਕ ਦੀ ਗੁਣਵੱਤਾ ਵਿਚ ਕਿਸੇ ਵੀ ਤਰ੍ਹਾਂ ਦੀ ਗਿਰਾਵਟ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਹੋਵੇਗੀ। ਇਸ ਫੈਸਲੇ ਨਾਲ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਵਿਚ ਤੇਜ਼ੀ ਆਉਣ ਦੀ ਉਮੀਦ ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਵੱਡੀ ਮਦਦ ਮਿਲੇਗੀ ਜਿਨ੍ਹਾਂ ਦੀ ਫ਼ਸਲ ਮੀਂਹ ਕਾਰਨ ਖ਼ਰਾਬ ਹੋ ਗਈ ਸੀ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਕੇਂਦਰੀ ਟੀਮ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੀਆਂ ਵੱਖ ਵੱਖ ਮੰਡੀਆਂ ਦੇ ਦੌਰੇ ’ਤੇ ਸਨ ਅਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਮੰਡੀਆਂ ’ਚੋਂ ਕਣਕ ਦੇ 300 ਦੇ ਕਰੀਬ ਨਮੂਨੇ ਭਰੇ ਗਏ ਸਨ। ਭਾਰਤੀ ਖ਼ੁਰਾਕ ਨਿਗਮ ਦੀ ਚੰਡੀਗੜ੍ਹ ਸਥਿਤ ਲੈਬ ’ਚ ਨਮੂਨਿਆਂ ਦੀ ਟੈਸਟਿੰਗ ਹੋਈ। ਸਮੁੱਚੇ ਨਮੂਨਿਆਂ ਦੀ ਰਿਪੋਰਟ ਮੁਕੰਮਲ ਹੋਣ ਮਗਰੋਂ ਕੇਂਦਰੀ ਟੀਮ ਨੇ ਰਿਪੋਰਟ ਖ਼ੁਰਾਕ ਮੰਤਰਾਲੇ ਨੂੰ ਭੇਜ ਦਿੱਤੀ ਗਈ ਤੇ ਅੱਜ ਕੇਂਦਰ ਵੱਲੋਂ ਰਾਹਤ ਦੇਣ ਬਾਰੇ ਚਿੱਠੀ ਜਾਰੀ ਕਰ ਦਿੱਤੀ ਗਈ ਹੈ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


