ਬੀਤੇ ਕੱਲ੍ਹ ਦੁਪਹਿਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਪਵਿੱਤਰ ਸਰੋਵਰ ਵਿੱਚ ਛਲਾਂਗ ਮਾਰਣ ਵਾਲੇ ਨੌਜਵਾਨ ਦੀ ਲਾਸ਼ ਗੋਤਾਖੋਰਾਂ ਵੱਲੋਂ ਕਾਫ਼ੀ ਮੁਸ਼ੱਕਤ ਮਗਰੋਂ ਅੱਜ ਸਵੇਰੇ ਬਾਹਰ ਕੱਢ ਲਈ ਗਈ। ਮ੍ਰਿਤਕ ਦੀ ਪਹਿਚਾਣ ਸੁਖਵਿੰਦਰ ਸਿੰਘ (24) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਵੇਈਂ ਪੂਈਂ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਮੁਤਾਬਕ ਸੁਖਵਿੰਦਰ ਸਿੰਘ ਅਜੇ ਕੁਆਰਾ ਸੀ ਅਤੇ ਬਚਪਨ ਤੋਂ ਹੀ ਉਸ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਅਤੇ ਦੌਰੇ ਪੈਂਦੇ ਸਨ।
ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਉਹ ਆਪਣੇ ਪਿਤਾ ਜਗਤਾਰ ਸਿੰਘ ਨਾਲ ਤਰਨ ਤਾਰਨ ਸ਼ਹਿਰ ਵਿੱਚ ਦਵਾਈ ਲੈਣ ਆਇਆ ਹੋਇਆ ਸੀ। ਇਸ ਦੌਰਾਨ ਉਸ ਨੇ ਅਚਾਨਕ ਆਪਣੇ ਪਿਤਾ ਤੋਂ ਬਾਂਹ ਛੁਡਵਾ ਲਈ ਅਤੇ ਸ੍ਰੀ ਦਰਬਾਰ ਸਾਹਿਬ ਵੱਲ ਚਲਾ ਗਿਆ। ਉੱਥੇ ਮੱਥਾ ਟੇਕਣ ਤੋਂ ਬਾਅਦ ਉਸ ਨੇ ਦੀਵਾਨ ਹਾਲ ਵਿੱਚ ਚੱਲ ਰਹੇ ਧਾਰਮਿਕ ਸਮਾਗਮ ਦੌਰਾਨ ਕਰੀਬ ਅੱਧਾ ਘੰਟਾ ਕੀਰਤਨ ਸੁਣਿਆ ਅਤੇ ਫਿਰ ਅਚਾਨਕ ਪਵਿੱਤਰ ਸਰੋਵਰ ਵਿੱਚ ਛਲਾਂਗ ਮਾਰ ਦਿੱਤੀ। ਜਿਸ ਤੋਂ ਬਾਅਦ ਅੱਜ ਗੋਤਾਖੋਰਾਂ ਦੀ ਮਦਦ ਨਾਲ ਉਸ ਨੂੰ ਸਰੋਵਰ ’ਚੋਂ ਬੜੀ ਮੁਸ਼ੱਕਤ ਨਾਲ ਬਾਹਰ ਕੱਢ ਲਿਆ ਗਿਆ। ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਬੁਲਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


