ਅੰਮ੍ਰਿਤਸਰ ਵਿਖੇ ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਵੱਲੋਂ ‘ਨਸ਼ਾ ਮੁਕਤ ਪੰਜਾਬ ਸੰਕਲਪ ਸਮਾਰੋਹ 2026’ ਤਹਿਤ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਰੋਹ ਦੌਰਾਨ ਉਨ੍ਹਾਂ ਨੇ ਨਸ਼ੇ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਗਵਰਨਰ ਕਟਾਰੀਆ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਸਿਰਫ਼ ਸਰਕਾਰ ਦਾ ਹੀ ਨਹੀਂ, ਸਗੋਂ ਹਰ ਨਾਗਰਿਕ ਦਾ ਸੰਕਲਪ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਬਹਾਦਰ ਸੂਬਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ ਹੈ, ਪਰ ਅੱਜ ਨਸ਼ੇ ਦੀ ਲਤ ਨੇ ਕਈ ਨੌਜਵਾਨਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਇਸ ਬੁਰਾਈ ਤੋਂ ਪੰਜਾਬ ਨੂੰ ਬਚਾਉਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਸਰਹੱਦੀ ਇਲਾਕਿਆਂ ਦੀ ਸਥਿਤੀ ਬਾਰੇ ਵੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਇੱਕ ਬਾਰਡਰ ਸਟੇਟ ਹੋਣ ਕਰਕੇ ਹਮੇਸ਼ਾਂ ਸੰਵੇਦਨਸ਼ੀਲ ਰਹਿੰਦਾ ਹੈ। ਪਾਕਿਸਤਾਨ ਵੱਲੋਂ ਆ ਰਹੇ ਡਰੋਨਾਂ ਨੂੰ ਰੋਕਣ ਲਈ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਅਜੇ ਵੀ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਕੁਝ ਖੇਤਰਾਂ ਵਿੱਚ ਡਰੋਨਾਂ ਦੀ ਘੁਸਪੈਠ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਕਈ ਮਾਮਲਿਆਂ ਵਿੱਚ ਸਫਲਤਾ ਵੀ ਮਿਲੀ ਹੈ ਅਤੇ ਭਵਿੱਖ ਵਿੱਚ ਜਨਤਾ ਅਤੇ ਸਰਕਾਰ ਦੇ ਸਾਂਝੇ ਯਤਨਾਂ ਨਾਲ ਇਸ ਚੁਣੌਤੀ ਨੂੰ ਕਾਬੂ ਕੀਤਾ ਜਾ ਸਕਦਾ ਹੈ।
ਮਹਿਲਾਵਾਂ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਗਵਰਨਰ ਨੇ ਕਿਹਾ ਕਿ ਮਹਿਲਾਵਾਂ ਹਰ ਖੇਤਰ ਵਿੱਚ ਪੁਰਸ਼ਾਂ ਦੇ ਬਰਾਬਰ ਹਨ। ਅਤੇ ਉਨ੍ਹਾਂ ਨੂੰ ਲੋਕਤੰਤਰ ਵਿੱਚ ਸਾਮਾਨ ਹੱਕ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਅਕਸਰ ਕੁੜੀਆਂ ਹੀ ਵੱਧ ਮੈਡਲ ਹਾਸਲ ਕਰ ਰਹੀਆਂ ਹਨ ਅਤੇ ਪ੍ਰਸ਼ਾਸਨਿਕ ਖੇਤਰ ਵਿੱਚ ਵੀ ਕਈ ਮਹਿਲਾ ਡਿਪਟੀ ਕਮਿਸ਼ਨਰ ਸ਼ਾਨਦਾਰ ਕੰਮ ਕਰ ਰਹੀਆਂ ਹਨ। ਸਰਹੱਦਾਂ ’ਤੇ ਵੀ ਮਹਿਲਾਵਾਂ ਦੇਸ਼ ਦੀ ਰੱਖਿਆ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ, ਇਸ ਲਈ ਰਾਜਨੀਤੀ ਵਿੱਚ ਵੀ ਉਨ੍ਹਾਂ ਦੀ ਵਧੀ ਭਾਗੀਦਾਰੀ ਦੇਸ਼ ਲਈ ਲਾਭਕਾਰੀ ਸਾਬਤ ਹੋਵੇਗੀ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


