ਪੰਜਾਬ ਵਿੱਚ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਅਹਿਮ ਬਿੱਲ ’ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ’ ਨੂੰ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੀ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪਾਲ ਦੇ ਹਸਤਾਖ਼ਰਾਂ ਵਾਲੀ ਫਾਈਲ ਦੀ ਕਾਪੀ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਸਾਂਝੀ ਕਰਦਿਆਂ ਇਸ ਇਤਿਹਾਸਕ ਫੈਸਲੇ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਹੁਣ ਇਹ ਬਿੱਲ ਇੱਕ ਕਾਨੂੰਨ (ਐਕਟ) ਬਣ ਗਿਆ ਹੈ। ਇਹ ਐਕਟ ਬੇਅਦਬੀ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਇੱਕ ਮਜ਼ਬੂਤ ਕਾਨੂੰਨੀ ਢਾਂਚਾ ਪ੍ਰਦਾਨ ਕਰੇਗਾ।
ਪੰਜਾਬ ਦੇ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੂਰਾ ਕਰ ਲਿਆ ਗਿਆ ਹੈ।
ਸਰਕਾਰ ਦਾ ਮੰਨਣਾ ਹੈ ਕਿ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਧਾਰਮਿਕ ਸਦਭਾਵਨਾ ਅਤੇ ਸ਼ਾਂਤੀ ਬਣਾਈ ਰੱਖਣ ਵਿੱਚ ਮਦਦ ਮਿਲੇਗੀ।
ਇਸ ਕਾਨੂੰਨ ਦੇ ਅਮਲ ਵਿੱਚ ਆਉਣ ਨਾਲ ਪੰਜਾਬ ਸਰਕਾਰ ਕੋਲ ਹੁਣ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਨ ਲਈ ਵਧੇਰੇ ਅਧਿਕਾਰ ਹੋਣਗੇ, ਜਿਸ ਨਾਲ ਇਨ੍ਹਾਂ ਸੰਵੇਦਨਸ਼ੀਲ ਮਾਮਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਆਉਣ ਦੀ ਸੰਭਾਵਨਾ ਹੈ।
Breaking News
- ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ
- हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा
- मुख्य आयुक्त टी.सी. गुप्ता ने कहा– समयबद्ध, पारदर्शी और जवाबदेह सेवा वितरण को मजबूत करने की दिशा में बड़ा कदम
- हरियाणा ईवी और ऑटोमोबाइल विनिर्माण का बनेगा वैश्विक हब : मुख्यमंत्री नायब सिंह सैनी
- मुख्यमंत्री नायब सिंह सैनी के निर्देशानुसार आमजन को घर बैठे उपलब्ध करवाई जा रही हैं सरकारी सेवाएं
- हरियाणा की सिंचाई एवं महिला एवं बाल विकास मंत्री श्रुति चौधरी ने आंगनवाड़ी केंद्रों, क्रेच, बाल देखभाल संस्थानों एवं शिशु निकेतन केंद्रों का औचक निरीक्षण किया
- मुख्यमंत्री नायब सिंह सैनी ने नई दिल्ली में इंडस्ट्रीज व व्यापारिक संगठनों के प्रतिनिधियों के साथ की बैठक
- मुख्यमंत्री नायब सिंह ने जापान के निवेशकों को दिया प्रदेश में पार्टनरशिप का निमंत्रण


