ਇਟਲੀ ’ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਰਜਿੰਦਰ ਸਿੰਘ ਤੇ ਗੁਰਮੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਟਲੀ ਦੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਕੋਵੋ (ਬੈਰਗਾਮੋ) ਦੇ ਬਾਹਰ ਹੋਈ ਇਹ ਘਟਨਾ ਦੇਸ਼ ਵਿਦੇਸ ਦੇ ਸਿੱਖਾਂ ਲਈ ਵੱਡੀ ਚਿੰਤਾ ਵਾਲੀ ਗੱਲ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਪੂਰੀ ਦੁਨੀਆ ਅੰਦਰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਉੱਤੇ ਚੱਲਦਿਆਂ ਹਮੇਸ਼ਾ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝਾਂ ਨੂੰ ਮਜ਼ਬੂਤ ਕੀਤਾ ਹੈ। ਇਨ੍ਹਾਂ ਨੇ ਗੁਰਦੁਆਰਾ ਸਾਹਿਬਾਨ ਦੇ ਰਾਹੀਂ ਹਮੇਸ਼ਾ ਹੀ ਲੋਕ ਭਲਾਈ ਦੇ ਕਾਰਜਾਂ ਵਿਚ ਵੱਡਾ ਹਿੱਸਾ ਪਾਇਆ ਹੈ। ਗੁਰਦੁਆਰਾ ਸਾਹਿਬਾਨ ਜਿਥੋਂ ਹਮੇਸ਼ਾ ਸਰਬਸਾਂਝੀ ਵਾਲਤਾ ਦਾ ਸੰਦੇਸ਼ ਮਿਲਦਾ ਹੈ ਉਥੇ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਬੇਹੱਦ ਗੰਭੀਰ ਹੈ। ਇਸ ਲਈ ਭਾਰਤ ਸਰਕਾਰ ਨੂੰ ਤੁਰੰਤ ਹਰਕਤ ਵਿੱਚ ਆਉਣਾ ਚਾਹੀਦਾ ਹੈ। ਉਨ੍ਹਾਂ ਇਟਲੀ ਸਰਕਾਰ ਨੂੰ ਇਸ ਘਟਨਾ ਦੇ ਦੋਸੀਆਂ ਖਿਲਾਫ ਸਖਤ ਕਾਰਵਾਈ ਦੀ ਵੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਇਟਲੀ ਵਿਚ ਮਾਰੇ ਗਏ ਰਜਿੰਦਰ ਸਿੰਘ ਤੇ ਗੁਰਮੀਤ ਸਿੰਘ ਦੇ ਪਰਿਵਾਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


