ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ ਨੇ ਸੋਮਵਾਰ ਨੂੰ ਦਿੱਲੀ ਦੇ ਹੈਦਰਾਬਾਦ ਹਾਊਸ ਵਿੱਚ ਵਫਦ ਪੱਧਰ ਦੀ ਅਹਿਮ ਗੱਲਬਾਤ ਕੀਤੀ। ਇਸ ਮੁਲਾਕਾਤ ਦਾ ਮੁੱਖ ਉਦੇਸ਼ ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਗੱਲਬਾਤ ਤੋਂ ਪਹਿਲਾਂ ਦੋਵਾਂ ਨੇਤਾਵਾਂ ਨੇ ਮਿਲ ਕੇ ਪੌਦਾ ਲਗਾਇਆ, ਜੋ ਦੋਵਾਂ ਦੇਸ਼ਾਂ ਦੇ ਵਧਦੇ ਸਬੰਧਾਂ ਦਾ ਪ੍ਰਤੀਕ ਹੈ।
ਆਪਣੀ ਤਿੰਨ ਦਿਨਾ ਯਾਤਰਾ ਦੇ ਦੂਜੇ ਦਿਨ ਰਾਸ਼ਟਰਪਤੀ ਲੀ ਅਤੇ ਫਸਟ ਲੇਡੀ ਕਿਮ ਹੈ-ਕਯੁੰਗ ਨੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਅਤੇ ਉੱਥੇ ਫੁੱਲਾਂ ਦਾ ਹਾਰ ਚੜ੍ਹਾਇਆ। ਇਸ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਦੇ ਵਿਹੜੇ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪੀਐਮ ਮੋਦੀ ਵੱਲੋਂ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ, ਜਿੱਥੇ ਸਕੂਲੀ ਬੱਚਿਆਂ ਨੇ ਦੋਵਾਂ ਦੇਸ਼ਾਂ ਦੇ ਝੰਡੇ ਲਹਿਰਾ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਮੀਟਿੰਗ ਦੌਰਾਨ ਰਾਸ਼ਟਰਪਤੀ ਲੀ ਨੇ ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਸਪਲਾਈ ਚੇਨ ਵਿੱਚ ਆ ਰਹੀਆਂ ਰੁਕਾਵਟਾਂ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਹੋਰਮੁਜ਼ ਦੇ ਜਲਡਮਰੂ ਵਰਗੇ ਰਣਨੀਤਕ ਮਾਰਗਾਂ ਰਾਹੀਂ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਭਾਰਤ ਨਾਲ ਮਿਲ ਕੇ ਕੰਮ ਕਰਨ ਦੀ ਇੱਛਾ ਜਤਾਈ। ਦੋਵਾਂ ਦੇਸ਼ਾਂ ਨੇ ਸੈਮੀਕੰਡਕਟਰ, ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਜਹਾਜ਼ ਨਿਰਮਾਣ ਅਤੇ ਰੱਖਿਆ ਖੇਤਰ ਵਿੱਚ ਸਹਿਯੋਗ ਵਧਾਉਣ ’ਤੇ ਜ਼ੋਰ ਦਿੱਤਾ ਹੈ।
ਭਾਰਤੀ ਵਿਦੇਸ਼ ਮੰਤਰਾਲੇ ਅਨੁਸਾਰ, ਇਹ ਦੌਰਾ ਦੋਵਾਂ ਦੇਸ਼ਾਂ ਦੀ “ਵਿਸ਼ੇਸ਼ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਵਿੱਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ। ਦੋਵਾਂ ਦੇਸ਼ਾਂ ਨੇ ਖਣਿਜ ਸਪਲਾਈ ਚੇਨ ਵਿੱਚ ਵੀ ਸਹਿਯੋਗ ਵਧਾਉਣ ਦੀ ਉਮੀਦ ਜਤਾਈ ਹੈ ਤਾਂ ਜੋ ਕੱਚੇ ਮਾਲ ਲਈ ਦੂਜੇ ਦੇਸ਼ਾਂ ’ਤੇ ਨਿਰਭਰਤਾ ਘਟਾਈ ਜਾ ਸਕੇ,। ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਦੱਖਣੀ ਕੋਰੀਆਈ ਮਹਿਮਾਨਾਂ ਦੇ ਸਨਮਾਨ ਵਿੱਚ ਰਾਸ਼ਟਰਪਤੀ ਭਵਨ ਵਿਖੇ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਜਾਵੇਗੀ।
ਦੋਵਾਂ ਨੇਤਾਵਾਂ ਨੇ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵੱਡੇ ਟੀਚੇ ਮਿੱਥੇ ਹਨ। ਪੀਐਮ ਮੋਦੀ ਨੇ ਦੱਸਿਆ ਕਿ ਭਾਰਤ ਅਤੇ ਕੋਰੀਆ ਵਿਚਾਲੇ ਮੌਜੂਦਾ ਦੁਵੱਲਾ ਵਪਾਰ 27 ਅਰਬ ਡਾਲਰ ਹੈ, ਜਿਸ ਨੂੰ 2030 ਤੱਕ ਵਧਾ ਕੇ 50 ਅਰਬ ਡਾਲਰ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਟੀਚੇ ਨੂੰ ਹਾਸਲ ਕਰਨ ਲਈ ਅਗਲੇ ਇੱਕ ਸਾਲ ਦੇ ਅੰਦਰ ਦੋਵਾਂ ਦੇਸ਼ਾਂ ਵਿਚਾਲੇ ਮੌਜੂਦਾ ਵਪਾਰ ਸਮਝੌਤੇ ਨੂੰ ਅਪਗ੍ਰੇਡ ਵੀ ਕੀਤਾ ਜਾਵੇਗਾ।
ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ’ਇੰਡੀਆ-ਕੋਰੀਆ ਫਾਈਨੈਂਸ਼ੀਅਲ ਫੋਰਮ ਅਤੇ ਕਾਰੋਬਾਰੀ ਸਹਿਯੋਗ ਲਈ ਇੱਕ ਇੰਡਸਟਰੀਅਲ ਕੋਆਪ੍ਰੇਸ਼ਨ ਕਮੇਟੀ ਬਣਾਈ ਗਈ ਹੈ। ਇਸ ਤੋਂ ਇਲਾਵਾ, ਕੋਰੀਆਈ ਕੰਪਨੀਆਂ, ਖਾਸ ਕਰਕੇ ਛੋਟੇ ਅਤੇ ਦਰਮਿਆਨੇ ਉਦਯੋਗਾਂਨੂੰ ਭਾਰਤ ਵਿੱਚ ਸਹੂਲਤ ਦੇਣ ਲਈ ਕੋਰੀਅਨ ਇੰਡਸਟਰੀਅਲ ਟਾਊਨਸ਼ਿਪਾਂ ਸਥਾਪਿਤ ਕੀਤੀਆਂ ਜਾਣਗੀਆਂ।
ਪੀਐਮ ਮੋਦੀ ਨੇ ਕਿਹਾ ਕਿ ਇਹ ਸਾਂਝੇਦਾਰੀ ਹੁਣ ਇੱਕ ਨਵੇਂ ਪੜਾਅ ਵਿੱਚ ਪ੍ਰਵੇਸ਼ ਕਰ ਚੁੱਕੀ ਹੈ, ਜਿਸ ਵਿੱਚ ਚਿੱਪ ਤੋਂ ਲੈ ਕੇ ਜਹਾਜ਼ਾਂ ਤੱਕ, ਪ੍ਰਤਿਭਾ ਤੋਂ ਲੈ ਕੇ ਤਕਨਾਲੋਜੀ ਤੱਕ ਅਤੇ ਵਾਤਾਵਰਣ ਤੋਂ ਲੈ ਕੇ ਊਰਜਾ ਤੱਕ ਦੇ ਖੇਤਰਾਂ ਵਿੱਚ ਸਹਿਯੋਗ ਵਧਾਇਆ ਜਾਵੇਗਾ। ਉਨ੍ਹਾਂ ਨੇ ਦੱਖਣੀ ਕੋਰੀਆ ਅਤੇ ਭਾਰਤ ਦੇ ਲੋਕਤੰਤਰੀ ਮੁੱਲਾਂ ਅਤੇ ਕਾਨੂੰਨ ਦੇ ਸ਼ਾਸਨ ਦੇ ਸਾਂਝੇ ਡੀਐਨਏ ’ਤੇ ਵੀ ਜ਼ੋਰ ਦਿੱਤਾ। ਪੀਐਮ ਮੋਦੀ ਨੇ ਰਾਸ਼ਟਰਪਤੀ ਲੀ ਦੇ ਜੀਵਨ ਨੂੰ ਸੰਘਰਸ਼ ਅਤੇ ਸੇਵਾ ਦੀ ਇੱਕ ਪ੍ਰੇਰਨਾਦਾਇਕ ਮਿਸਾਲ ਦੱਸਿਆ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


