Close Menu
Rozana Desh PardeshRozana Desh Pardesh
    What's Hot

    केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया

    August 29, 2026

    केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी

    August 29, 2026

    केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया

    August 29, 2026
    Facebook X (Twitter) Instagram YouTube
    Breaking News
    • केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
    • केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
    • केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
    • उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
    • उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
    • कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन
    • नई शिक्षा नीति भारत को विश्व गुरु बनाने का दस्तावेज : शिक्षा मंत्री महीपाल ढांडा
    • कांग्रेस सरकार ने 10 साल में केवल 86 हजार सरकारी नौकरियां जबकि बीजेपी की सरकार में 2 लाख से अधिक नौकरी दी : सीएम नायब सिंह सैनी
    Sunday, August 30
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Entertainment»ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ
    Entertainment

    ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ

    April 21, 20264 Mins Read
    Share Facebook Twitter Telegram Email WhatsApp

    ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ, ਸੂਬਾ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਪੰਜਾਬ ਵਿੱਚ ਇੱਕ ਸਮਰਪਿਤ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਸਿਰਤੋੜ ਯਤਨਾਂ ਦਾ ਹਿੱਸਾ ਹੋਵੇਗਾ।

    ਅੱਜ ਨੀਦਰਲੈਂਡ ਵਿੱਚ ਨਿਵੇਸ਼ ਪ੍ਰੋਤਸਾਹਨ ਆਊਟਰੀਚ ਤਹਿਤ ਆਪਣੇ ਦੌਰੇ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਟਿਕਾਊ ਖੇਤੀਬਾੜੀ, ਫੁੱਲਾਂ ਦੀ ਖੇਤੀ ਅਤੇ ਉੱਚ-ਕੁਸ਼ਲਤਾ ਵਾਲੀਆਂ ਖੇਤੀ ਪ੍ਰਣਾਲੀਆਂ ਵਿੱਚ ਸਭ ਤੋਂ ਬਿਹਤਰ ਅਭਿਆਸਾਂ ਦਾ ਅਧਿਐਨ ਕਰਨ ਲਈ ਵਰਲਡ ਹਾਰਟੀ ਸੈਂਟਰ (ਡਬਲਯੂ.ਐਚ.ਸੀ.), ਵੈਸਟਲੈਂਡ ਅਤੇ ਵਿਸ਼ਵ ਪ੍ਰਸਿੱਧ ਕੇਯੂਕੇਨਹੌਫ, ਲਿਸੇ ਸਮੇਤ ਪ੍ਰਮੁੱਖ ਬਾਗਬਾਨੀ ਸੰਸਥਾਵਾਂ ਦੇ ਦੌਰੇ ਕੀਤੇ। ਉਨ੍ਹਾਂ ਨੇ ਪੰਜਾਬ ਵਿੱਚ ਅਜਿਹਾ ਹੀ ਕੇਂਦਰ ਸਥਾਪਤ ਕਰਨ ਦਾ ਵਿਚਾਰ ਪੇਸ਼ ਕੀਤਾ ਅਤੇ ਕਿਹਾ ਕਿ ਪ੍ਰਸਤਾਵਿਤ ਕੇਂਦਰ ਖੋਜਕਰਤਾਵਾਂ, ਅਕਾਦਮਿਕ ਸੰਸਥਾਵਾਂ, ਉਦਯੋਗ ਅਤੇ ਸਰਕਾਰੀ ਭਾਈਵਾਲਾਂ ਨੂੰ ਇਕਜੁੱਟ ਕਰਕੇ ਰਾਜ ਵਿੱਚ ਨਵੀਨਤਾ, ਹੁਨਰ ਵਿਕਾਸ ਅਤੇ ਟਿਕਾਊ ਖੇਤੀਬਾੜੀ ਹੱਲਾਂ ਨੂੰ ਅਪਣਾਉਣ ਵਿੱਚ ਮਦਦ ਕਰੇਗਾ। ਵਰਲਡ ਹਾਰਟੀ ਸੈਂਟਰ, ਜੋ ਗ੍ਰੀਨਹਾਊਸ ਹੌਰਟੀਕਲਚਰ ਇਨੋਵੇਸ਼ਨ ਲਈ ਇੱਕ ਗਲੋਬਲ ਹੱਬ ਹੈ, ਵਿਖੇ ਸੀਈਓ ਪੱਕ ਵੈਨ ਹੋਲਸਟਾਈਨ ਅਤੇ ਮੈਨੇਜਰ ਇੰਟਰਨੈਸ਼ਨਲ ਬਿਜ਼ਨਸ ਲੈਨੀ ਡਿਜਕਸ਼ੂਰਨ ਵੱਲੋਂ ਭਗਵੰਤ ਸਿੰਘ ਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ ਜਿਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੰਸਥਾ ਦਾ ਵਿਆਪਕ ਦੌਰਾ ਕਰਵਾਇਆ।

    ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਵਿਲੱਖਣ ਅਨੁਭਵ ਸੀ ਕਿਉਂਕਿ ਉਨ੍ਹਾਂ ਨੂੰ ਨੀਦਰਲੈਂਡ ਦੇ ਗ੍ਰੀਨਹਾਊਸ ਅਤੇ ਨਿਯੰਤਰਿਤ-ਵਾਤਾਵਰਣ ਖੇਤੀ ਦੇ ਵਿਸ਼ਵ ਪ੍ਰਸਿੱਧ ਈਕੋਸਿਸਟਮ ਨਾਲ ਜਾਣੂ ਕਰਵਾਇਆ, ਜਿੱਥੇ ਤਕਨਾਲੋਜੀ, ਖੋਜ, ਸਿੱਖਿਆ, ਉਦਯੋਗ ਅਤੇ ਸਰਕਾਰ ਦੇ ਸਹਿਯੋਗੀ ਯਤਨਾਂ ਨੇ ਰਵਾਇਤੀ ਖੇਤੀ ਨੂੰ ਉੱਚ-ਉਤਪਾਦਕਤਾ ਵਾਲੀ ਅਤੇ ਟਿਕਾਊ ਖੇਤੀ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਗ੍ਰੀਨਹਾਊਸ ਅਤੇ ਉੱਨਤ ਇਨਡੋਰ ਖੇਤੀ ਪ੍ਰਣਾਲੀਆਂ ਦੀ ਪ੍ਰਭਾਵਸ਼ੀਲਤਾ ਸ਼ਾਮਲ ਹੈ, ਜੋ ਕਿ ਪਾਣੀ ਦੀ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਫਸਲਾਂ ਦੀ ਪੈਦਾਵਾਰ ਵਿੱਚ ਮਹੱਤਵਪੂਰਨ ਵਾਧਾ ਕਰਦੀਆਂ ਹਨ, ਕੀਟਨਾਸ਼ਕਾਂ ‘ਤੇ ਨਿਰਭਰਤਾ ਘਟਾਉਂਦੀਆਂ ਹਨ ਅਤੇ ਰਵਾਇਤੀ ਓਪਨ-ਫੀਲਡ
    ਖੇਤੀ ਦੇ ਮੁਕਾਬਲੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਪਾਣੀ ਦੀ ਖਪਤ ਵਾਲੀਆਂ ਫਸਲਾਂ ਦੇ ਚੱਕਰ ਵਿੱਚੋਂ ਬਾਹਰ ਕੱਢਣ ਲਈ ਵਧੇਰੇ ਮਦਦਗਾਰ ਸਾਬਤ ਹੋ ਸਕਦਾ ਹੈ।

    ਮੁੱਖ ਮੰਤਰੀ ਨੇ ਕਿਹਾ ਕਿ ਪੌਦਿਆਂ ਦੇ ਵਾਧੇ ਅਤੇ ਸਰੋਤ ਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਵਿੱਚ ਆਟੋਮੇਸ਼ਨ, ਰੋਬੋਟਿਕਸ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਆਧੁਨਿਕ ਸਿੰਚਾਈ ਪ੍ਰਣਾਲੀਆਂ ਦੀ ਭੂਮਿਕਾ ਹੈ। ਇਸ ਦੇ ਨਾਲ ਹੀ ਨਵੀਨਤਾਕਾਰੀ ਜਲ ਪ੍ਰਬੰਧਨ ਅਭਿਆਸਾਂ ਜਿਵੇਂ ਕਿ ਮੀਂਹ ਦੇ ਪਾਣੀ ਦੀ ਸੰਭਾਲ, ਸਿੰਚਾਈ ਦੇ ਪਾਣੀ ਦੀ ਮੁੜ ਵਰਤੋਂ ਅਤੇ ਨਿਯੰਤਰਿਤ ਪੌਸ਼ਟਿਕ ਡਿਲੀਵਰੀ ਪ੍ਰਣਾਲੀਆਂ ਦੀ ਭੂਮਿਕਾ ਵੀ ਜਲਵਾਯੂ ਅਨੁਸਾਰ ਖੇਤੀਬਾੜੀ ਉਤਪਾਦਨ ਨੂੰ ਯਕੀਨੀ ਬਣਾਉਣ ਲਈ ਅਹਿਮ ਹੈ । ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੇ ਜਾਣਕਾਰੀ ਦੀ ਅਦਲਾ-ਬਦਲੀ ਅਤੇ ਤਕਨਾਲੋਜੀ ਭਾਈਵਾਲੀ ਸਮੇਤ ਸਹਿਯੋਗ ਲਈ ਸੰਭਾਵਨਾਵਾਂ ਤਲਾਸ਼ਣ ਅਤੇ ਸਿਧਾਂਤਕ ਤੌਰ ’ਤੇ ਇਸ ’ਤੇ ਸਹਿਮਤੀ ਪ੍ਰਗਟਾਈ। ਇਸ ਤੋਂ ਪਹਿਲਾਂ, ਭਗਵੰਤ ਸਿੰਘ ਮਾਨ ਨੇ ਦੁਨੀਆ ਦੇ ਸਭ ਤੋਂ ਮਸ਼ਹੂਰ ਫੁੱਲਾਂ ਦੀ ਖੇਤੀ ਸਥਾਨਾਂ ਵਿੱਚੋਂ ਇੱਕ, ਕੇਉਕੇਨਹੌਫ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਇੱਕ ਵਿਲੱਖਣ ਸੰਚਾਲਨ ਮਾਡਲ ਬਾਰੇ ਜਾਣੂ ਕਰਵਾਇਆ ਗਿਆ, ਜਿੱਥੇ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਪਤਝੜ ਦੌਰਾਨ ਹਰ ਸਾਲ ਲਗਭਗ 70 ਲੱਖ ਫੁੱਲਾਂ ਦੇ ਬਲਬ ਉਗਾਏ ਅਤੇ ਲਗਾਏ ਜਾਂਦੇ ਹਨ। ਅਤੇ ਮਾਰਚ ਦੌਰਾਨ 7-8 ਹਫ਼ਤਿਆਂ ਲਈ ਖਿੜਦੇ ਹਨ।

    ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 32 ਹੈਕਟੇਅਰ ਵਿੱਚ ਫੈਲੇ ਅਤੇ ਉਤਪਾਦਕਾਂ ਅਤੇ ਉਦਯੋਗ ਭਾਈਵਾਲਾਂ ਦੇ ਸਹਿਯੋਗ ਰਾਹੀਂ ਤਿਆਰ ਕੀਤਾ ਗਿਆ , ਕੇਉਕੇਨਹੌਫ ਇੱਕ ਉੱਚ ਸੰਰਚਿਤ, ਨਿਰਯਾਤ-ਮੁਖੀ ਬਾਗਬਾਨੀ ਮਾਡਲ ਹੈ ,ਜੋ ਉਤਪਾਦਨ, ਸੈਰ-ਸਪਾਟਾ ਅਤੇ ਵਿਸ਼ਵਵਿਆਪੀ ਮਾਰਕੀਟਿੰਗ ਨੂੰ ਏਕੀਕ੍ਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਨੇ ਪੰਜਾਬ ਨੂੰ ਫੁੱਲਾਂ ਦੀ ਖੇਤੀ ਦੇ ਕਲੱਸਟਰ ਵਿਕਸਤ ਕਰਨ, ਨਿਰਯਾਤ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਤਾਲਮੇਲ ਅਤੇ ਬਾਜ਼ਾਰ-ਅਧਾਰਤ ਪਹੁੰਚ ਰਾਹੀਂ ਖੇਤੀਬਾੜੀ-ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਸੂਝ ਪ੍ਰਦਾਨ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਦੌਰਿਆਂ ਤੋਂ ਸਿੱਖਣ ਨਾਲ ਪੰਜਾਬ ਦੇ ਵਡਮੁੱਲੀ, ਤਕਨਾਲੋਜੀ-ਅਧਾਰਤ ਖੇਤੀਬਾੜੀ ਵੱਲ ਮੁੜਨ ਦੀ ਉਮੀਦ ਹੈ, ਜਿਸ ਵਿੱਚ ਸਥਿਰਤਾ, ਉਤਪਾਦਕਤਾ ਵਧਾਉਣ ਅਤੇ ਖੇਤੀਬਾੜੀ ਅਰਥਵਿਵਸਥਾ ਦੀ ਵਿਭਿੰਨਤਾ ’ਤੇ ਧਿਆਨ ਕੇਂਦ੍ਰਤ ਕੀਤਾ ਜਾਵੇਗਾ।

    ਮੁੱਖ ਮੰਤਰੀ ਨੇ ਕਿਹਾ ਕਿ ਇਹ ਦੌਰਾ ਆਰਥਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦ ਕਰੇਗਾ। ਰਾਜ ਦੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2026 ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਸੈਕਟਰ-ਵਿਸ਼ੇਸ਼ ਨੀਤੀਆਂ ਅਤੇ ਕਾਰੋਬਾਰ ਕਰਨ ਦੀ ਮਜ਼ਬੂਤ ਸੌਖ ਦੁਆਰਾ ਸਮਰਥਤ ਇੱਕ ਵਿਆਪਕ ਅਤੇ ਲਚਕਦਾਰ ਪ੍ਰੋਤਸਾਹਨ ਢਾਂਚਾ ਪੇਸ਼ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਉਦੇਸ਼ ਲੰਬੇ ਸਮੇਂ ਦੀ ਤਕਨਾਲੋਜੀ-ਅਗਵਾਈ ਵਾਲੀ ਭਾਈਵਾਲੀ ਬਣਾਉਣਾ, ਗਿਆਨ ਦੇ ਆਦਾਨ-ਪ੍ਰਦਾਨ ਨੂੰ ਆਸਾਨ ਬਣਾਉਣਾ ਅਤੇ ਟਿਕਾਊ ਖੇਤੀਬਾੜੀ ਲਈ ਇੱਕ ਪ੍ਰਗਤੀਸ਼ੀਲ, ਨਵੀਨਤਾ-ਅਧਾਰਤ, ਅਤੇ ਵਿਸ਼ਵ ਪੱਧਰੀ ਪ੍ਰਤੀਯੋਗੀ ਕੇਂਦਰ ਵਜੋਂ ਸਥਾਪਤ ਹੋਣਾ ਹੈ।

    Share. Facebook Twitter Pinterest Email WhatsApp

    Related Posts

    ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

    August 29, 2026

    ਤਿਉਹਾਰੀ ਮੰਗ ਦੇ ਮੱਦੇਨਜ਼ਰ ਕਾਰਨ ਕਣਕ ਦੇ ਭਾਅ ’ਚ ਵੱਡਾ ਉਛਾਲ – ਕੇਂਦਰ ਵੱਲੋਂ ਬਰਾਮਦ ਨੂੰ ਦਿੱਤੀ ਹਰੀ ਝੰਡੀ -ਕੀਮਤਾਂ 3 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਵੱਲ ਵਧਣ ਦੇ ਆਸਾਰ

    August 29, 2026

    ਟੌਂਸਾ ’ਚ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਤੇ ਨੌਜਵਾਨ ਫੈਡਰੇਸ਼ਨ ਦੀ ਮੀਟਿੰਗ; 31 ਅਗਸਤ ਨੂੰ ਲੁਧਿਆਣਾ ’ਚ ਹੋਵੇਗੀ ਵਿਸ਼ਾਲ ਕਨਵੈਨਸ਼ਨ

    August 29, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया

    August 29, 2026

    केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी

    August 29, 2026

    केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया

    August 29, 2026

    उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया

    August 29, 2026

    उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ

    August 29, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया

    August 29, 2026

    केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी

    August 29, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.