ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਬਣ ਰਹੀ ਟੈਲੀਵਿਜ਼ਨ ਸੀਰੀਜ਼ ‘ਲਾਰੈਂਸ ਆਫ ਪੰਜਾਬ’ ’ਤੇ ਸਖਤ ਇਤਰਾਜ ਜਾਹਿਰ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਨਾ ਸਿਰਫ਼ ਗੈਂਗਸਟਰ ਕਲਚਰ ਨੂੰ ਵਧਾਏਗੀ ਅਤੇ ਉਸਦੀ ਵਡਿਆਈ ਕਰੇਗੀ, ਸਗੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਤੌਹੀਨ ਵੀ ਹੋਵੇਗੀ, ਕਿਉਂਕਿ ਗੁਰੂਆਂ, ਰਿਸ਼ੀਆਂ ਅਤੇ ਪੀਰਾਂ ਦੀ ਇਸ ਪਵਿੱਤਰ ਧਰਤੀ ਨੂੰ ਇੱਕ ਖ਼ਤਰਨਾਕ ਗੈਂਗਸਟਰ ਨਾਲ ਜੋੜਿਆ ਜਾ ਰਿਹਾ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ, ਕਿਹਾ ਕਿ ਬਿਸ਼ਨੋਈ ਅਤੇ ਉਸਦਾ ਗਿਰੋਹ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਸਮੇਤ ਸੈਂਕੜਿਆਂ ਬੇਗੁਨਾਹ ਲੋਕਾਂ ਦੇ ਕਤਲਾਂ ਲਈ ਜ਼ਿੰਮੇਵਾਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਟੀਵੀ ਸੀਰੀਜ਼ ਨੌਜਵਾਨਾਂ ਨੂੰ ਗਲਤ ਸੰਦੇਸ਼ ਦੇਵੇਗੀ, ਜਿਸ ਵਿਚ ਅਜਿਹੇ ਵਿਅਕਤੀ ਦੀ ਵਡਿਆਈ ਹੋਵੇਂਗੀ, ਜਿਸਦੀ ਨਿੰਦਾ ਹੋਣੀ ਚਾਹੀਦੀ ਹੈ।
ਇਸ ਲੜੀ ਹੇਠ, ਉਕਤ ਸੀਰੀਜ਼ ਦੇ ਪ੍ਰਸਾਰਣ ’ਤੇ ਪੂਰੀ ਤਰ੍ਹਾਂ ਰੋਕ ਲਗਾਏ ਜਾਣ ਦੀ ਮੰਗ ਕਰਦਿਆਂ, ਉਨ੍ਹਾਂ ਨੇ ਇਸਦੇ ਨਿਰਮਾਤਾਵਾਂ ਦੀ ਸੋਚ ‘ਤੇ ਸਵਾਲ ਉਠਾਏ ਹਨ ਕਿ ਉਹ ਅਪਰਾਧ ਅਤੇ ਹਿੰਸਾ ਦੇ ਕਲਚਰ ਨੂੰ ਕਿਉਂ ਵਧਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ, ਕਿਹਾ ਕਿ ਇਹ ਕਲਾ ਜਾਂ ਮਨੋਰੰਜਨ ਦਾ ਕੰਮ ਨਹੀਂ ਹੈ, ਸਗੋਂ ਨੌਜਵਾਨਾਂ ਨੂੰ ਅਪਰਾਧ ਦੀ ਦੁਨੀਆ ਵੱਲ ਉਕਸਾਉਣ ਵਾਲੀ ਇੱਕ ਅਪਰਾਧਿਕ ਗਤੀਵਿਧੀ ਹੈ।
ਵੜਿੰਗ ਨੇ ਇਸ ਮਾਮਲੇ ‘ਤੇ ਸੂਬੇ ਅਤੇ ਕੇਂਦਰ ਦੀਆਂ ਸਰਕਾਰਾਂ ਦੀ ਚੁੱਪੀ ਉੱਪਰ ਵੀ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਕਿਉਂਕਿ ਉਹ ਮੁੱਢ ਤੋਂ ਰਾਜਸਥਾਨ ਦਾ ਵਸਨੀਕ ਹੈ ਅਤੇ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਉਹ ਇਸ ਟੀਵੀ ਸੀਰੀਜ਼ ਦੇ ਪ੍ਰਸਾਰਣ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਵੀ ਦਾਖ਼ਲ ਕਰਨਗੇ, ਕਿਉਂਕਿ ਇਸ ਨਾਲ ਨੌਜਵਾਨਾਂ ‘ਤੇ ਮਾੜਾ ਅਤੇ ਖ਼ਤਰਨਾਕ ਅਸਰ ਪੈ ਸਕਦਾ ਹੈ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


