ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਨੂੰ 2 ਹਫ਼ਤਿਆਂ ਦੇ ਅੰਦਰ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਆਪਣਾ ਹਲਫਨਾਮਾ ਦਾਖ਼ਲ ਕਰਨ ਲਈ ਕਿਹਾ। ਰਾਜੋਆਣਾ ਨੂੰ 1995 ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ’ਚ ਦੋਸ਼ੀ ਠਹਿਰਾਇਆ ਗਿਆ ਸੀ। ਉਨ੍ਹਾਂ ਨੇ ਆਪਣੀ ਦਯਾ ਪਟੀਸ਼ਨ ’ਤੇ ਫੈਸਲਾ ਹੋਣ ’ਚ ਦੇਰੀ ਕਾਰਨ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ਕੀਤੀ ਹੈ। ਰਾਜੋਆਣਾ 29 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ’ਚ ਬੰਦ ਹੈ, ਜਿਸ ’ਚੋਂ 15 ਸਾਲ ਤੋਂ ਵੱਧ ਸਮਾਂ ਉਨ੍ਹਾਂ ਨੇ ਮੌਤ ਦੀ ਸਜ਼ਾ ਦੇ ਇੰਤਜ਼ਾਰ ’ਚ ਬਿਤਾਏ ਹਨ। ਜੱਜ ਵਿਕਰਮਨਾਥ, ਸੰਦੀਪ ਮੇਹਤਾ ਅਤੇ ਵਿਜੇ ਬਿਸ਼ਨੋਈ ਦੀ ਬੈਂਚ ਨੇ ਕੇਂਦਰ ਵਲੋਂ ਪੇਸ਼ ਵਕੀਲ ਤੋਂ ਪੁੱਛਿਆ, ਤੁਸੀਂ ਅਜੇ ਤੱਕ ਆਪਣਾ ਜਵਾਬੀ ਹਲਫਨਾਮਾ ਕਿਉਂ ਦਾਖ਼ਲ ਨਹੀਂ ਕੀਤਾ ਹੈ?’ ਵਕੀਲ ਨੇ ਕਿਹਾ ਕਿ ਉਹ ਕੁਝ ਦਸਤਾਵੇਜ਼ ਅਦਾਲਤ ਦੇ ਸਾਹਮਣੇ ਇਕ ਸੀਲਬੰਦ ਲਿਫਾਫੇ ’ਚ ਰੱਖਣਾ ਚਾਹੁੰਦੇ ਹਨ। ਬੈਂਚ ਨੇ ਕਿਹਾ,‘ਤੁਸੀਂ ਆਪਣਾ ਜਵਾਬੀ ਹਲਫਨਾਮਾ ਦਾਖ਼ਲ ਕਰੋ, ਨਹੀਂ ਤਾਂ ਉਨ੍ਹਾਂ ਦੇ (ਰਾਜੋਆਣਾ ਦੇ) ਦੋਸ਼ ਬਿਨਾਂ ਕਿਸੇ ਵਿਰੋਧ ਦੇ ਮੰਨ ਲਏ ਜਾਣਗੇ।’ ਬੈਂਚ ਨੇ ਅੱਗੇ ਕਿਹਾ,‘ਤੁਸੀਂ ਆਪਣਾ ਹਲਫਨਾਮਾ ਦਾਖ਼ਲ ਕਰੋ, ਤੁਸੀਂ ਜੋ ਕੁਝ ਵੀ ਕਹਿਣਾ ਚਾਹੁੰਦੇ ਹੋ, ਉਸ ’ਚ ਕਹਿ ਸਕਦੇ ਹੋ।’
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


