—————
ਸਾਹਨੇਵਾਲ ਦੇ ਨਜ਼ਦੀਕੀ ਪਿੰਡ ਧਰੌੜ ਵਿਖੇ ਇੱਕ ਅਣਅਧਿਕਾਰਤ ਕਾਲੋਨੀ ਅੰਦਰ ਬਿਨਾਂ ਮਨਜ਼ੂਰੀ ਦੇ ਫੈਕਟਰੀ ਦੀ ਉਸਾਰੀ ਧੜੱਲੇ ਨਾਲ ਜਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਨਿਯਮਾਂ ਦੀਆਂ ਖੁੱਲ੍ਹੀਆਂ ਉਲੰਘਣਾਵਾਂ ਦੇ ਬਾਵਜੂਦ ਸੰਬੰਧਤ ਅਧਿਕਾਰੀਆਂ ਵੱਲੋਂ ਢਿੱਲੀ ਕਾਰਵਾਈ ‘ਤੇ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਗਲਾਡਾ ਦੇ ਕੁਝ ਕਰਮਚਾਰੀਆਂ ‘ਤੇ ਕਥਿਤ ਮਿਲੀਭੁਗਤ ਦੇ ਦੋਸ਼ ਵੀ ਉੱਠ ਰਹੇ ਹਨ। ਸੂਤਰਾਂ ਮੁਤਾਬਕ ਉਕਤ ਫੈਕਟਰੀ ਬਿਨਾਂ ਲਾਜ਼ਮੀ ਮਨਜ਼ੂਰੀਆਂ ਅਤੇ ਨਕਸ਼ਾ ਪਾਸ ਕਰਵਾਏ ਤਿਆਰ ਕੀਤੀ ਜਾ ਰਹੀ ਹੈ। ਕਾਨੂੰਨੀ ਪ੍ਰਕਿਰਿਆ ਨੂੰ ਠੇਸ ਪਹੁੰਚਾਉਂਦੀ ਇਹ ਉਸਾਰੀ ਨਾ ਸਿਰਫ਼ ਨਿਯਮਾਂ ਦੀਆਂ ਧੱਜੀਆਂ ਉਡਾ ਰਹੀ ਹੈ, ਸਗੋਂ ਸਰਕਾਰੀ ਖ਼ਜ਼ਾਨੇ ਨੂੰ ਵੀ ਵੱਡੇ ਪੱਧਰ ‘ਤੇ ਨੁਕਸਾਨ ਪਹੁੰਚਾ ਰਹੀ ਹੈ। ਜਾਣਕਾਰਾਂ ਦਾ ਕਹਿਣਾ ਹੈ ਕਿ ਜੇ ਇਹ ਪ੍ਰੋਜੈਕਟ ਨਿਯਮਾਂ ਅਨੁਸਾਰ ਮਨਜ਼ੂਰ ਹੁੰਦਾ, ਤਾਂ ਫੀਸਾਂ ਅਤੇ ਹੋਰ ਚਾਰਜਾਂ ਦੇ ਰੂਪ ਵਿੱਚ ਸਰਕਾਰ ਨੂੰ ਲੱਖਾਂ ਰੁਪਏ ਦੀ ਆਮਦਨ ਹੋ ਸਕਦੀ ਸੀ। ਇਸ ਮਾਮਲੇ ਨੇ ਉਸ ਵੇਲੇ ਹੋਰ ਗੰਭੀਰ ਰੂਪ ਧਾਰ ਲਿਆ ਜਦੋਂ ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ “ਸਭ ਕੁਝ ਅਧਿਕਾਰੀਆਂ ਦੀ ਜਾਣਕਾਰੀ ‘ਚ ਹੋ ਰਿਹਾ ਹੈ, ਪਰ ਫਿਰ ਵੀ ਕਾਰਵਾਈ ਨਹੀਂ ਹੋ ਰਹੀ।”ਲੋਕਾਂ ਦਾ ਕਹਿਣਾ ਹੈ ਕਿ ਇਹ ਸਿੱਧੀ ਤੌਰ ‘ਤੇ ਪ੍ਰਸ਼ਾਸਨਿਕ ਨਾਕਾਮੀ ਜਾਂ ਮਿਲੀਭੁਗਤ ਵੱਲ ਇਸ਼ਾਰਾ ਕਰਦਾ ਹੈ। ਦੂਜੇ ਪਾਸੇ, ਉਸਾਰੀ ਕਰਵਾ ਰਹੇ ਮਾਲਕ ਕੋਮਲਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਨਕਸ਼ਾ ਪਾਸ ਕਰਵਾਇਆ ਗਿਆ ਹੈ ਅਤੇ ਗਲਾਡਾ ਦੇ ਜੇ.ਈ. ਸਮੇਤ ਅਧਿਕਾਰੀ ਸਮੇਂ-ਸਮੇਂ ‘ਤੇ ਮੌਕੇ ਦੀ ਜਾਂਚ ਕਰਦੇ ਰਹਿੰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਾਰਾ ਕੰਮ ਕਾਨੂੰਨੀ ਤਰੀਕੇ ਨਾਲ ਕਰ ਰਹੇ ਹਨ। ਜਦੋਂ ਇਸ ਸੰਬੰਧੀ ਗਲਾਡਾ ਦੇ ਸਬੰਧਤ ਜੇ.ਈ. ਨਾਲ ਗੱਲ ਕੀਤੀ ਗਈ, ਤਾਂ ਉਨ੍ਹਾਂ ਦੱਸਿਆ ਕਿ ਮਾਲਕ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਕੋਈ ਜਵਾਬ ਨਹੀਂ ਆਇਆ। ਜੇ.ਈ. ਨੇ ਕਿਹਾ ਕਿ “ਕੰਮ ਪਹਿਲਾਂ ਬੰਦ ਕਰਵਾ ਦਿੱਤਾ ਗਿਆ ਸੀ, ਪਰ ਹੋ ਸਕਦਾ ਹੈ ਬਾਅਦ ‘ਚ ਦੁਬਾਰਾ ਸ਼ੁਰੂ ਕਰ ਲਿਆ ਹੋਵੇ। ਹੁਣ ਫਿਰ ਤੋਂ ਨੋਟਿਸ ਜਾਰੀ ਕਰਕੇ ਮੌਕੇ ‘ਤੇ ਜਾ ਕੇ ਕੰਮ ਰੋਕਿਆ ਜਾਵੇਗਾ।”
ਇਸ ਮਾਮਲੇ ‘ਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇ ਨੋਟਿਸ ਜਾਰੀ ਹੋ ਚੁੱਕਾ ਸੀ ਤਾਂ ਉਸਾਰੀ ਮੁੜ ਕਿਵੇਂ ਸ਼ੁਰੂ ਹੋ ਗਈ? ਕੀ ਨਿਗਰਾਨੀ ਪ੍ਰਣਾਲੀ ਫੇਲ੍ਹ ਹੋ ਗਈ ਹੈ ਜਾਂ ਫਿਰ ਅੰਦਰਖਾਤੇ ਕੁਝ ਹੋਰ ਹੀ ਚੱਲ ਰਿਹਾ ਹੈ? ਇਲਾਕਾ ਵਾਸੀਆਂ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜੇ ਕੋਈ ਅਧਿਕਾਰੀ ਜਾਂ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼?ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


