ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸ੍ਰੀ ਸੱਤਪਾਲ ਸਰਮਾ ਪੀ.ਪੀ.ਐੱਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਸ੍ਰੀ ਦੀਪਇੰਦਰ ਸਿੰਘ ਜੇਜੀ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸਨ, ਮਾਲੇਰਕੋਟਲਾ ਅਤੇ ਸ੍ਰੀ ਮਾਨਵਜੀਤ ਸਿੰਘ ਸਿੱਧੂ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ ਦੇ ਦਿਸਾ ਨਿਰਦੇਸਾਂ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਮਾਹੋਰਾਣਾ, ਇੰਸਪੈਕਟਰ ਮਨਜੋਤ ਸਿੰਘ ਮੁੱਖ ਅਫਸਰ ਥਾਣਾ ਸਾਇਬਰ ਕਰਾਇਮ ਮਾਲੇਰਕੋਟਲਾ ਅਤੇ ਥਾਣੇਦਾਰ ਦਰਸ਼ਨ ਸਿੰਘ 932/ਸੰਗ ਮੁੱਖ ਅਫਸਰ ਥਾਣਾ ਸਿਟੀ-2 ਮਾਲੇਰਕੋਟਲਾ ਦੀ ਟੀਮ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਮੁਕੱਦਮਾ ਨੰਬਰ 64 ਮਿਤੀ 26.03.2026 ਅ/ਧ 308(4),351(4),62 ਬੀਐਨਐਸ ਥਾਣਾ ਸਿਟੀ-2 ਮਾਲੇਰਕੋਟਲਾ ਵਿੱਚ ਨਾਮਲੂੰਮ ਦੋਸੀਆਨ ਨੂੰ ਟੈਕਨੀਕਲ ਤਰੀਕੇ ਨਾਲ ਨਾਲ ਟਰੇਸ ਕਰਕੇ ਦੋਸੀ ਮੁਹੰਮਦ ਸੁਭਹਾਨ ਉਰਫ ਮਾਨ ਪੁੱਤਰ ਮੁਹੰਮਦ ਸਰੀਫ ਵਾਸੀ ਮੁਹੱਲਾ ਸਾਦੇਵਾਲ ਮਾਲੇਰਕੋਟਲਾ ਨੂੰ ਮਿਤੀ 18.04.2026 ਨੂੰ ਮੁਕੱਦਮਾ ਉਕਤ ਵਿੱਚ ਨਾਮਜਦ ਕਰਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਅਤੇ ਦੋਸੀ ਮੁਹੰਮਦ ਸਬੁਹਾਨ ਉਕਤ ਪਾਸੋਂ ਇੱਕ ਮੋਬਾਇਲ ਮਾਰਕਾ ਰੀਅਲ ਮੀ ਬਰਾਮਦ ਕੀਤਾ ਗਿਆ। ਦੋਸੀ ਮੁਹੰਮਦ ਸੁਬਹਾਨ ਉਕਤ ਵੱਲੋਂ ਪੁੱਛਗਿੱਛ ਦੌਰਾਨ ਦੱਸਿਆ ਗਿਆ ਕਿ ਉਸ ਵੱਲੋਂ ਜਗਦੀਪ ਸਿੰਘ ਉਰਫ ਸੈਂਟੀ ਪੁੱਤਰ ਜਸਵੰਤ ਸਿੰਘ ਵਾਸੀ ਮਕਾਨ ਨੰ 14 ਬਲਾਕ-ਬੀ ਅਫਸਰ ਕਲੋਨੀ ਸੰਗਰੂਰ ਨੂੰ ਡਾਕਟਰ ਜਮੀਲ ਉਰ ਰਹਿਮਾਨ ਐੱਮ.ਐੱਲ.ਏ ਮਾਲੇਰਕੋਟਲਾ ਦੇ ਮੋਬਾਇਲ ਨੰਬਰ ਮੁਹੱਈਆ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਜਗਦੀਪ ਸਿੰਘ ਉਰਫ ਸੈਂਟੀ ਉਕਤ ਵੱਲੋਂ ਮਿਤੀ 25.03.2026 ਆਪਣੇ ਵਿਦੇਸੀ ਵੱਟਸ ਐੱਪ ਨੰਬਰ +66955038622 ਤੋਂ ਡਾਕਟਰ ਜਮੀਲ ਉਰ ਰਹਿਮਾਨ ਐੱਮ.ਐੱਲ.ਏ ਮਾਲੇਰਕੋਟਲਾ ਦੇ ਪੀ.ਏ ਗੁਰਮੱਖ ਸਿੰਘ ਜੋ ਵਰਤਿਆ ਜਾਂਦਾ ਹੈ ਉਸ ਮੋਬਾਇਲ ਨੰਬਰ ਪਰ ਕਾਲ ਕਰਕੇ 20 ਲੱਖ ਰੁਪੈ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ।
ਜਿਸ ਉਪਰੰਤ ਦੋਸੀ ਮੁਹੰਮਦ ਸੁਬਹਾਨ ਉਕਤ ਦੀ ਪੁੱਛਗਿੱਛ ਪਰ ਜਸਵੰਤ ਸਿੰਘ ਉਕਤ ਨੂੰ ਮਿਤੀ 20.04.2026 ਨੂੰ ਮੁਕੱਦਮਾ ਹਜਾ ਵਿੱਚ ਦੋਸੀ ਨਾਮਜਦ ਕਰਕੇ ਮਿਤੀ 21.04.26 ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਦੋਸੀਆਨ ਪਾਸੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿੰਨਾਂ ਦੀ ਪੁੱਛਗਿੱਛ ਤੋਂ ਹੋਰ ਕਈ ਅਹਿਮ ਵਾਰਦਾਤਾਂ ਟਰੇਸ ਹੋਣ ਦੀ ਸੰਭਾਵਨਾ ਹੈ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


