ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਖੜਾ-ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨਾਲ ਜੁੜੇ ਜਲ ਵਿਵਾਦ ਮਾਮਲੇ ’ਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਹ ਪਟੀਸ਼ਨ ਪਿਛਲੇ ਸਾਲ ਹਰਿਆਣਾ ਨੂੰ 8500 ਕਿਊਸਿਕ ਪਾਣੀ ਦਿੱਤੇ ਜਾਣ ਦੇ ਬੀਬੀਐਮਬੀ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਦਾਇਰ ਕੀਤੀ ਗਈ ਸੀ।
ਪੰਜਾਬ ਸਰਕਾਰ ਦਾ ਮੁੱਖ ਦੋਸ਼ ਸੀ ਕਿ ਬੀਬੀਐਮਬੀ ਨੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਇਹ ਫੈਸਲਾ ਲਿਆ। ਸੂਬੇ ਵੱਲੋਂ ਕਿਹਾ ਗਿਆ ਕਿ ਉਸ ਦੀ ਸਹਿਮਤੀ ਤੋਂ ਬਿਨਾਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਨਾ ਸਿਰਫ਼ ਸਥਾਪਿਤ ਸਮਝੌਤਿਆਂ ਦੇ ਖ਼ਿਲਾਫ਼ ਹੈ, ਸਗੋਂ ਉਸ ਦੇ ਇਤਰਾਜ਼ਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ ਹੈ।
ਪੰਜਾਬ ਨੇ ਅਦਾਲਤ ਨੂੰ ਦੱਸਿਆ ਕਿ ਤਕਨੀਕੀ ਕਮੇਟੀ ਦੀ ਮੀਟਿੰਗ ’ਚ ‘ਦੁਵੱਲੀ ਸਹਿਮਤੀ’ ਦੀ ਸ਼ਰਤ ਸ਼ਾਮਲ ਸੀ ਜਿਸ ਨੂੰ ਬਾਅਦ ’ਚ ਹਟਾ ਦਿੱਤਾ ਗਿਆ ਤੇ ਇਕਪਾਸੜ ਫੈਸਲਾ ਲਾਗੂ ਕਰ ਦਿੱਤਾ ਗਿਆ। ਪੰਜਾਬ ਸਰਕਾਰ ਵੱਲੋਂ ਦਲੀਲ ਦਿੱਤੀ ਗਈ ਕਿ ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 79 ਤਹਿਤ ਬੋਰਡ ਦੇ ਕਾਰਜ ਕੇਵਲ ਪ੍ਰਸ਼ਾਸਨ, ਰੱਖ-ਰਖਾਅ ਅਤੇ ਸੰਚਾਲਨ ਤਕ ਸੀਮਤ ਹਨ। ਇਸ ਤੋਂ ਇਲਾਵਾ ਪਾਣੀ ਤੇ ਬਿਜਲੀ ਦੀ ਸਪਲਾਈ ਵੀ ਪੁਰਾਣੇ ਸਮਝੌਤਿਆਂ ਅਨੁਸਾਰ ਹੀ ਕੀਤੀ ਜਾ ਸਕਦੀ ਹੈ।
ਅਜਿਹੀ ਸਥਿਤੀ ’ਚ ਸਹਿਮਤੀ ਤੋਂ ਬਿਨਾਂ ਵਾਧੂ ਪਾਣੀ ਛੱਡਣਾ ਨਾ ਸਿਰਫ਼ ਨਿਯਮਾਂ ਦੇ ਖ਼?ਲਾਫ਼ ਹੈ ਸਗੋਂ ਸੂਬੇ ਦੇ ਅਧਿਕਾਰਾਂ ਦੀ ਉਲੰਘਣਾ ਵੀ ਹੈ। ਪੰਜਾਬ ਨੇ ਵਿਸ਼ੇਸ਼ ਤੌਰ ’ਤੇ 23 ਅਪ੍ਰੈਲ 2025 ਦੀ ਤਕਨੀਕੀ ਕਮੇਟੀ ਦੀ ਮੀਟਿੰਗ ਅਤੇ 30 ਅਪ੍ਰੈਲ 2025 ਦੀ ਬੋਰਡ ਮੀਟਿੰਗ ਦੇ ਫੈਸਲਿਆਂ ਨੂੰ ਚੁਣੌਤੀ ਦਿੱਤੀ। ਨਾਲ ਹੀ ਬੋਰਡ ਨੇ ਹਰਿਆਣਾ ਨੂੰ ਸਿੱਧੇ ਪਾਣੀ ਦੀ ਮੰਗ (ਇੰਡੈਂਟ) ਭੇਜਣ ਦੀ ਇਜਾਜ਼ਤ ਦੇ ਕੇ ਸਥਾਪਿਤ ਪ੍ਰਕਿਰਿਆ ਦੀ ਉਲੰਘਣਾ ਕੀਤੀ। ਪੰਜਾਬ ਸਰਕਾਰ ਨੇ ਇਹ ਵੀ ਕਿਹਾ ਕਿ ਇਹ ਮਾਮਲਾ ਕੇਵਲ ਗਲਤ ਫੈਸਲੇ ਦਾ ਨਹੀਂ ਸਗੋਂ ਪੂਰੀ ਤਰ੍ਹਾਂ ਅਧਿਕਾਰ ਖੇਤਰ ਤੋਂ ਬਾਹਰ ਦਾ ਹੈ, ਇਸ ਲਈ ਬਦਲਵੇਂ ਉਪਾਅ (ਜਿਵੇਂ ਕੇਂਦਰ ਸਰਕਾਰ ਕੋਲ ਜਾਣਾ) ਲਾਗੂ ਨਹੀਂ ਹੁੰਦਾ ਅਤੇ ਹਾਈ ਕੋਰਟ ਨੂੰ ਦਖਲ ਦੇਣਾ ਚਾਹੀਦਾ ਹੈ।
ਹਾਲਾਂਕਿ, ਹਾਈ ਕੋਰਟ ਨੇ ਇਨ੍ਹਾਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਸ ਮੁੱਦੇ ’ਤੇ ਪਹਿਲਾਂ ਹੀ ਵਿਸਥਾਰਪੂਰਵਕ ਸੁਣਵਾਈ ਕਰ ਕੇ ਫੈਸਲਾ ਦਿੱਤਾ ਜਾ ਚੁੱਕਾ ਹੈ। ਉਸ ਫੈਸਲੇ ਵਿੱਚ ਇਹ ਕਿਹਾ ਗਿਆ ਸੀ ਕਿ ਜੇਕਰ ਕਿਸੇ ਰਾਜ ਨੂੰ ਬੀਬੀਐਮਬੀ ਦੇ ਫੈਸਲੇ ’ਤੇ ਇਤਰਾਜ਼ ਹੈ ਤਾਂ ਉਹ ਨਿਯਮਾਂ ਤਹਿਤ ਕੇਂਦਰ ਸਰਕਾਰ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਕੋਰਟ ਨੇ ਦੁਹਰਾਇਆ ਕਿ ਜਲ ਵੰਡ ਵਰਗੇ ਤਕਨੀਕੀ ਅਤੇ ਨੀਤੀਗਤ ਮਾਮਲਿਆਂ ਵਿੱਚ ਸਿੱਧੀ ਨਿਆਂਇਕ ਦਖਲਅੰਦਾਜ਼ੀ ਸੀਮਤ ਹੁੰਦੀ ਹੈ ਅਤੇ ਇਸ ਲਈ ਕਾਨੂੰਨੀ ਵਿਵਸਥਾ ਪਹਿਲਾਂ ਹੀ ਮੌਜੂਦ ਹੈ।
ਸੁਣਵਾਈ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਜਿਸ ਮਿਆਦ (ਮਈ-ਜੂਨ 2025) ਲਈ ਪਾਣੀ ਛੱਡਿਆ ਗਿਆ ਸੀ, ਉਹ ਹੁਣ ਖਤਮ ਹੋ ਚੁੱਕੀ ਹੈ। ਹਾਈ ਕੋਰਟ ਨੇ ਆਪਣੇ ਹੁਕਮ ’ਚ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਹੁਣ ਵੀ ਬੀਬੀਐਮਬੀ ਦੇ ਫੈਸਲੇ ’ਤੇ ਇਤਰਾਜ਼ ਹੈ ਤਾਂ ਉਹ ਨਿਯਮ 7 ਤਹਿਤ ਕੇਂਦਰ ਸਰਕਾਰ ਕੋਲ ਬੇਨਤੀ ਦੇ ਸਕਦੀ ਹੈ, ਜਿੱਥੇ ਅਜਿਹੇ ਵਿਵਾਦਾਂ ਦੇ ਹੱਲ ਦੀ ਸਪੱਸ਼ਟ ਵਿਵਸਥਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਵੱਲੋਂ ਬੋਰਡ ਦੇ ਕੰਮਕਾਜ ’ਚ ਦਖਲਅੰਦਾਜ਼ੀ ਕਰਨ ਖ਼?ਲਾਫ਼ ਅਪਮਾਨ ਪਟੀਸ਼ਨ ਦਾ ਵੀ ਇਹ ਕਹਿ ਕੇ ਨਿਪਟਾਰਾ ਕਰ ਦਿੱਤਾ ਕਿ ਹੁਣ ਇਸਦਾ ਕੋਈ ਮਕਸਦ ਨਹੀਂ ਬਣਦਾ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


