ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਰਾੜਾ ਦੀਆਂ ਦੋ ਸਕੀਆਂ ਭੈਣਾਂ, ਹਰਪ੍ਰੀਤ ਕੌਰ ਸੰਧੂ ਅਤੇ ਕਮਲਪ੍ਰੀਤ ਕੌਰ ਨੇ ਵਿਦੇਸ਼ੀ ਧਰਤੀ ’ਤੇ ਵੱਡੀ ਪ੍ਰਾਪਤੀ ਹਾਸਲ ਕਰਕੇ ਪੂਰੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਨ੍ਹਾਂ ਦੋਵਾਂ ਭੈਣਾਂ ਨੇ ਜਰਮਨੀ ਵਿੱਚ ਸਥਾਨਕ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਜਰਮਨ ਸੰਸਦ ਵਿੱਚ ਆਪਣੀ ਜਗ?ਹਾ ਬਣਾਈ ਹੈ। ਇਹ ਸਫਲਤਾ ਉਨ੍ਹਾਂ ਦੀ ਮਾਂ ਮਨਦੀਪ ਕੌਰ ਦੇ ਸੰਘਰਸ਼ ਅਤੇ ਦ੍ਰਿੜ ਇਰਾਦੇ ਦਾ ਨਤੀਜਾ ਹੈ, ਜਿਨ੍ਹਾਂ ਨੇ ਜਰਮਨੀ ਵਿੱਚ ਇੱਕ ਰੈਸਟੋਰੈਂਟ ਵਿੱਚ ਦਿਨ-ਰਾਤ ਕੰਮ ਕਕੇ ਆਪਣੀਆਂ ਧੀਆਂ ਨੂੰ ਉੱਚ ਸਿੱਖਿਆ ਦਿਵਾਈ।
ਵੱਡੀ ਭੈਣ ਹਰਪ੍ਰੀਤ ਕੌਰ ਸੰਧੂ ਨੇ ਲਗਾਤਾਰ ਦੂਜੀ ਵਾਰ ‘ਵਦੇਸ਼ੀ ਸਲਾਹਕਾਰ ਕੌਂਸਲ’ ਅਤੇ ‘ਸਿਟੀ ਪਾਰਲੀਮੈਂਟ’ ਦੀ ਮੈਂਬਰ ਵਜੋਂ ਚੋਣ ਜਿੱਤੀ ਹੈ। ਆਪਣੀ ਜਿੱਤ ’ਤੇ ਖੁਸ਼ੀ ਜ਼ਾਹਰ ਕਰਦਿਆਂ ਹਰਪ੍ਰੀਤ ਨੇ ਆਪਣੇ ਸਮਰਥਕਾਂ ਦਾ ਧੰਨਵਾਦ ਕੀਤਾ ਅਤੇ ਇਸ ਜਿੱਤ ਨੂੰ ਉਨ੍ਹਾਂ ਸਾਰੇ ਲੋਕਾਂ ਦਾ ਸਨਮਾਨ ਦੱਸਿਆ ਜਿਨ੍ਹਾਂ ਨੇ ਉਨ੍ਹਾਂ ਵਿੱਚ ਭਰੋਸਾ ਜਤਾਇਆ। ਹਰਪ੍ਰੀਤ ਨੇ ਪਹਿਲਾਂ ਇੱਕ ਸਮਾਜ ਸੇਵਾ ਪ੍ਰੋਜੈਕਟ ਰਾਹੀਂ ਆਪਣੀ ਸਿਆਸੀ ਯਾਤਰਾ ਸ਼ੁਰੂ ਕੀਤੀ ਸੀ ਅਤੇ ਹੁਣ ਉਹ ਹੈਸਲ ਸ਼ਹਿਰ ਵਿੱਚ 5,000 ਤੋਂ ਵੱਧ ਵੋਟਾਂ ਪ੍ਰਾਪਤ ਕਰਕੇ ਸਿਟੀ ਕੌਂਸਲ ਵਿੱਚ ਪਹੁੰਚੀ ਹੈ।
ਇਸ ਪ੍ਰਾਪਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਦੀ ਮਾਂ ਮਨਦੀਪ ਕੌਰ ਨੇ ਦੱਸਿਆ ਕਿ ਜਰਮਨੀ ਵਿੱਚ ਪ੍ਰਵਾਸੀਆਂ ਲਈ ਸਭ ਤੋਂ ਵੱਡੀ ਚੁਣੌਤੀ ਉੱਥੋਂ ਦੀ ਭਾਸ਼ਾ ਸਿੱਖਣਾ ਸੀ, ਪਰ ਉਨ੍ਹਾਂ ਦੀਆਂ ਧੀਆਂ ਨੇ ਮਿਹਨਤ ਨਾਲ ਇਹ ਮੁਕਾਮ ਹਾਸਲ ਕੀਤਾ। ਮਨਦੀਪ ਕੌਰ ਨੇ ਸਮਝਾਇਆ ਕਿ ਜਰਮਨੀ ਵਿੱਚ ਬਾਹਰਲੇ ਲੋਕਾਂ ਨੂੰ ’ਔਸਲੈਂਡਰ’ ਕਿਹਾ ਜਾਂਦਾ ਹੈ ਅਤੇ ਇਹ ਚੋਣਾਂ ਇੱਕ ਵਲੰਟੀਅਰ ਵਜੋਂ ਰਾਜਨੀਤੀ ਵਿੱਚ ਪ੍ਰਵੇਸ਼ ਕਰਨ ਦਾ ਮੌਕਾ ਦਿੰਦੀਆਂ ਹਨ। ਔਸਲੈਂਡਰ ਵਜੋਂ ਚੋਣ ਜਿੱਤਣ ਤੋਂ ਬਾਅਦ, ਉਮੀਦਵਾਰ ਪ੍ਰਵਾਸੀਆਂ ਦੇ ਮੁੱਦੇ ਉਠਾਉਣ ਲਈ ਦੋ ਵਾਰ ਸੰਸਦ ਤੱਕ ਪਹੁੰਚ ਕਰ ਸਕਦੇ ਹਨ। ਹਰਪ੍ਰੀਤ ਦੇ ਕੰਮਾਂ ਦੀ ਸ਼ਲਾਘਾ ਹੋਣ ਕਾਰਨ ਹੀ ਉਸ ਨੂੰ ਸਿਟੀ ਕੌਂਸਲ ਲਈ ਚੋਣ ਲੜਨ ਦਾ ਮੌਕਾ ਮਿਲਿਆ।
ਇਹ ਸਫਲਤਾ ਨਾ ਸਿਰਫ਼ ਇਨ੍ਹਾਂ ਭੈਣਾਂ ਦੀ ਮਿਹਨਤ ਨੂੰ ਦਰਸਾਉਂਦੀ ਹੈ, ਸਗੋਂ ਇਹ ਉਨ੍ਹਾਂ ਹਜ਼ਾਰਾਂ ਪ੍ਰਵਾਸੀ ਪਰਿਵਾਰਾਂ ਲਈ ਪ੍ਰੇਰਨਾ ਦਾ ਸਰੋਤ ਹੈ ਜੋ ਵਿਦੇਸ਼ਾਂ ਵਿੱਚ ਜਾ ਕੇ ਨਾ ਸਿਰਫ਼ ਆਪਣੀ ਪਛਾਣ ਬਣਾ ਰਹੇ ਹਨ, ਸਗੋਂ ਉੱਥੋਂ ਦੀ ਨੀਤੀ ਨਿਰਧਾਰਨ ਪ੍ਰਕਿਰਿਆ ਵਿੱਚ ਵੀ ਸਰਗਰਮ ਭੂਮਿਕਾ ਨਿਭਾ ਰਹੇ ਹਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


