ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਨੇ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਦਾ ਦੋ ਦਿਨਾਂ ਦਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ, ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ । ਪੁਲਸ ਵੱਲੋਂ ਇਸ ਵਾਰ ਵਾਧੂ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਰਿਤੂਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਨਜ਼ਰਬੰਦੀ 22 ਅਪ੍ਰੈਲ ਨੂੰ ਖ਼ਤਮ ਹੋ ਚੁੱਕੀ ਹੈ। ਇਸ ਤੋਂ ਬਾਅਦ ਪੁਲਸ ਨੇ ਪੁਰਾਣੇ ਕੇਸਾਂ ਵਿੱਚ ਕਾਰਵਾਈ ਤੇਜ਼ ਕਰ ਦਿੱਤੀ ਹੈ।ਇਹ ਮਾਮਲਾ ਫਰਵਰੀ 2023 ਦਾ ਹੈ, ਜਦੋਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਨੂੰ ਛੁਡਾਉਣ ਲਈ ਅਜਨਾਲਾ ਪੁਲਸ ਥਾਣੇ ’ਤੇ ਧਾਵਾ ਬੋਲਿਆ ਸੀ। ਇਸ ਦੌਰਾਨ ਬੈਰੀਕੇਡ ਤੋੜੇ ਗਏ ਅਤੇ ਪੁਲਸ ਨਾਲ ਝੜਪ ਹੋਈ ਸੀ। ਇਸ ਸਬੰਧੀ ਦਰਜ ਐਫਆਈਆਰ ਨੰਬਰ 39 ’ਚ ਅੰਮ੍ਰਿਤਪਾਲ ਸਿੰਘ ਸਮੇਤ ਕੁੱਲ 41 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਸ ਅਨੁਸਾਰ ਅੰਮ੍ਰਿਤਪਾਲ ਸਿੰਘ ਇਸ ਕੇਸ ਦਾ ਮੁੱਖ ਮੁਲਜ਼ਮ ਹੈ। ਉਸ ’ਤੇ ਕਤਲ ਦੀ ਕੋਸ਼ਿਸ਼ (ਧਾਰਾ 307), ਸਰਕਾਰੀ ਕਰਮਚਾਰੀਆਂ ’ਤੇ ਹਮਲਾ, ਅਪਰਾਧਿਕ ਸਾਜ਼ਿਸ਼ ਅਤੇ ਦੰਗੇ ਕਰਨ ਵਰਗੇ ਗੰਭੀਰ ਇਲਜ਼ਾਮ ਲਗਾਏ ਗਏ ਹਨ, ਅਦਾਲਤ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਕਰੇਗੀ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


