ਉੱਚ ਪ੍ਰਕਾਸ਼ਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤੇ ਜਾਣ ਨੂੰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਨੇ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਸ਼?ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਐਲਾਨ ਕੀਤਾ ਗਿਆ ਸੀ। ਸ਼?ਰੋਮਣੀ ਕਮੇਟੀ ਵੱਲੋਂ ਜਲਦ ਇਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼?ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਨੌਜੁਆਨ ਮੁਕਾਬਲਾ ਪ੍ਰੀਖਿਆਵਾਂ ਰਾਹੀਂ ਪ੍ਰਸ਼ਾਸਨਿਕ ਸੇਵਾਵਾਂ ਲਈ ਅੱਗੇ ਆਉਣ, ਇਸ ਲਈ ਸ਼?ਰੋਮਣੀ ਕਮੇਟੀ ਵੱਡੇ ਉਪਰਾਲੇ ਕਰ ਰਹੀ ਹੈ। ਸ਼?ਰੋਮਣੀ ਕਮੇਟੀ ਵੱਲੋਂ ਜਿਥੇ ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ, ਅੰਮ੍ਰਿਤਧਾਰੀ ਲੜਕੀਆਂ ਨੂੰ ਮੁਫ਼ਤ ਵਿੱਦਿਆ ਤੇ ਗ਼ਰੀਬ ਵਿਦਿਆਰਥੀਆਂ ਲਈ ਹਰ ਸਾਲ ਸਹਾਇਤਾ ਕੀਤੀ ਜਾਂਦੀ ਹੈ, ਉਥੇ ਹੀ ਨਿਸ਼ਚੈ ਅਕੈਡਮੀ ਰਾਹੀਂ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਸੇਵਾਵਾਂ ਵਾਸਤੇ ਸਿੱਖ ਨੌਜਵਾਨਾਂ ਦੀ ਤਿਆਰੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪ੍ਰਸ਼ਾਸਨਿਕ ਪ੍ਰੀਖਿਆ ਦਾ ਮੁੱਢਲਾ ਟੈਸਟ ਪਾਸ ਕਰਨ ਵਾਲੇ ਗੁਰਸਿੱਖ ਵਿਦਿਆਰਥੀਆਂ ਲਈ ਮੇਨ ਦੀ ਤਿਆਰੀ ਵਾਸਤੇ ਵੀ ਬਜਟ ਵਿਚ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਇਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਸ਼?ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤੇ ਜਾਣ ਦਾ ਫੈਸਲਾ ਜਿਥੇ ਇਨ੍ਹਾਂ ਦੀ ਹੌਂਸਲਾ ਅਫ਼ਜਾਈ ਲਈ ਹੈ, ਉਥੇ ਹੀ ਹੋਰ ਸਿੱਖ ਨੌਜੁਆਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਪ੍ਰਤੀ ਉਤਸ਼ਾਹਤ ਕਰਨਾ ਹੈ। ਭਵਿੱਖ ਵਿਚ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼?ਰੋਮਣੀ ਕਮੇਟੀ ਵੱਲੋਂ ਕਾਰਜਸ਼ੀਲ ਨਿਸ਼ਚੈ ਅਕੈਡਮੀ ਵਿਚ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੇ ਰੂਬਰੂ ਕਰਨ ਲਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ, ਤਾਂ ਜੋ ਤਿਆਰੀ ਕਰ ਰਹੇ ਵਿਦਿਆਰਥੀ ਪ੍ਰੇਰਣਾ ਲੈ ਸਕਣ। ਸ਼?ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਉਤਸ਼ਾਹਤ ਕਰਨ, ਤਾਂ ਜੋ ਸਿੱਖ ਨੌਜੁਆਨ ਉੱਚ ਅਹੁਦਿਆਂ ’ਤੇ ਬੈਠ ਕੇ ਗੁਰੂ ਸਾਹਿਬ ਦੇ ਦਰਸਾਏ ਮਾਰਗ ਅਨੁਸਾਰ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


