ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਸੋਮਵਾਰ (27 ਅਪ੍ਰੈਲ) ਨੂੰ ਇਤਿਹਾਸਕ ਫ੍ਰੀ ਟ੍ਰੇਡ ਐਗ੍ਰੀਮੈਂਟ (ਮੁਕਤ ਵਪਾਰ ਸਮਝੌਤੇ) ’ਤੇ ਦਸਤਖ਼ਤ ਹੋਣ ਜਾ ਰਹੇ ਹਨ। ਇਸ ਸਮਝੌਤੇ ਦਾ ਮੁੱਖ ਉਦੇਸ਼ ਅਗਲੇ 5 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਕੇ 5 ਬਿਲੀਅਨ ਡਾਲਰ ਤੱਕ ਪਹੁੰਚਾਉਣਾ ਹੈ। ਇਸ ਸਮਝੌਤੇ ਬਾਰੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਵੀ ਇਕ ਵੀਡੀਓ ਸਾਂਝੀ ਕਰ ਕੇ ਇਸ ਦੀ ਪੁਸ਼ਟੀ ਕੀਤੀ।
ਨਿਊਜ਼ੀਲੈਂਡ ਨੇ ਅਗਲੇ 15 ਸਾਲਾਂ ਵਿੱਚ ਭਾਰਤ ਦੇ ਨਿਰਮਾਣ, ਬੁਨਿਆਦੀ ਢਾਂਚੇ ਅਤੇ ਸੇਵਾਵਾਂ ਦੇ ਸੈਕਟਰ ’ਚ 20 ਬਿਲੀਅਨ ਡਾਲਰ (ਲਗਭਗ 1.6 ਲੱਖ ਕਰੋੜ ਰੁਪਏ) ਦਾ ਨਿਵੇਸ਼ ਕਰਨ ਦਾ ਵਾਅਦਾ ਕੀਤਾ ਹੈ। ਇਸ ਸਮਝੌਤੇ ਤਹਿਤ ਭਾਰਤ ਤੋਂ ਨਿਊਜ਼ੀਲੈਂਡ ਜਾਣ ਵਾਲੇ ਸਾਰੇ ਸਾਮਾਨ ’ਤੇ ਕੋਈ ਟੈਕਸ ਨਹੀਂ ਲੱਗੇਗਾ। ਇਸ ਨਾਲ ਭਾਰਤੀ ਕੱਪੜਾ, ਫਾਰਮਾ ਅਤੇ ਇੰਜੀਨੀਅਰਿੰਗ ਉਦਯੋਗ ਨੂੰ ਵੱਡਾ ਫਾਇਦਾ ਹੋਵੇਗਾ। ਭਾਰਤੀ ਪੇਸ਼ੇਵਰਾਂ ਜਿਵੇਂ ਕਿ ਆਯੂਸ਼ ਡਾਕਟਰਾਂ, ਯੋਗਾ ਇੰਸਟ?ਰਕਟਰਾਂ, ਸ਼ੈੱਫ ਅਤੇ ਮਿਊਜ਼ਿਕ ਟੀਚਰਾਂ ਲਈ ਹਰ ਸਾਲ 5,000 ਵੀਜ਼ਿਆਂ ਦਾ ਕੋਟਾ ਤੈਅ ਕੀਤਾ ਗਿਆ ਹੈ।ਹਾਲਾਂਕਿ ਭਾਰਤ ਨੇ ਆਪਣੇ ਖੇਤੀਬਾੜੀ ਸੈਕਟਰ ਨੂੰ ਬਚਾਉਣ ਲਈ ਕੁਝ ਸਖ਼ਤ ਫੈਸਲੇ ਲਏ ਹਨ, ਜਿਨ੍ਹਾਂ ਤਹਿਤ ਨਿਊਜ਼ੀਲੈਂਡ ਦੇ ਮੁੱਖ ਉਤਪਾਦ ਜਿਵੇਂ ਦੁੱਧ, ਪਨੀਰ ਅਤੇ ਦਹੀਂ ਨੂੰ ਇਸ ਸਮਝੌਤੇ ਤੋਂ ਬਾਹਰ ਰੱਖਿਆ ਗਿਆ ਹੈ ਤਾਂ ਜੋ ਭਾਰਤੀ ਡੇਅਰੀ ਕਿਸਾਨਾਂ ਨੂੰ ਨੁਕਸਾਨ ਨਾ ਹੋਵੇ। ਇਸ ਤੋਂ ਇਲਾਵਾ ਖੰਡ, ਖਾਣ ਵਾਲੇ ਤੇਲ ਅਤੇ ਕੁਝ ਮਸਾਲਿਆਂ ’ਤੇ ਵੀ ਕੋਈ ਰਿਆਇਤ ਨਹੀਂ ਦਿੱਤੀ ਗਈ। ਕੀਵੀ ਅਤੇ ਸੇਬ ਵਰਗੇ ਫਲਾਂ ’ਤੇ ਕੁਝ ਹੱਦ ਤੱਕ ਟੈਕਸ ਘਟਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਇਹ ਸਮਝੌਤਾ ਭਾਰਤ ਦੇ ਵਣਜ ਮੰਤਰੀ ਪੀਯੂਸ਼ ਗੋਇਲ ਅਤੇ ਨਿਊਜ਼ੀਲੈਂਡ ਦੇ ਵਪਾਰ ਮੰਤਰੀ ਟੌਡ ਮੈਕਲੇ ਦੀ ਮੌਜੂਦਗੀ ਵਿੱਚ ’ਭਾਰਤ ਮੰਡਪਮ ਵਿਖੇ ਸਿਰੇ ਚੜ੍ਹੇਗਾ। ਮਾਹਿਰਾਂ ਅਨੁਸਾਰ, ਇਹ ਭਾਰਤ ਦੇ ਸਭ ਤੋਂ ਤੇਜ਼ੀ ਨਾਲ ਨੇਪਰੇ ਚੜ੍ਹਨ ਵਾਲੇ ਵਪਾਰਕ ਸਮਝੌਤਿਆਂ ਵਿੱਚੋਂ ਇੱਕ ਹੈ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


