ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦਰਮਿਆਨ ਬਿਜਲੀ ਦੀ ਕਿੱਲਤ ਨਾਲ ਜੂਝ ਰਹੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਭਰੋਸਾ ਦਿੱਤਾ ਹੈ ਕਿ 1 ਮਈ ਤੋਂ ਸੂਬੇ ਵਿੱਚ ਬਿਜਲੀ ਦੀ ਸਪਲਾਈ ਆਮ ਵਾਂਗ ਹੋ ਜਾਵੇਗੀ ਅਤੇ ਪਾਵਰ ਸ਼ੋਰਟੇਜ (ਬਿਜਲੀ ਦੀ ਘਾਟ) ਬਿਲਕੁਲ ਖ਼ਤਮ ਹੋ ਜਾਵੇਗੀ।
ਬਿਜਲੀ ਮੰਤਰੀ ਨੇ ਦੱਸਿਆ ਕਿ ਆਮ ਤੌਰ ’ਤੇ ਬਿਜਲੀ ਦੀ ਇੰਨੀ ਜ਼ਿਆਦਾ ਮੰਗ ਮਈ ਦੇ ਆਖਰੀ ਹਫ਼ਤੇ ਵਿੱਚ ਦੇਖਣ ਨੂੰ ਮਿਲਦੀ ਹੈ। ਪਰ ਇਸ ਵਾਰ ਗਰਮੀ ਸਮੇਂ ਤੋਂ ਪਹਿਲਾਂ ਅਤੇ ਜ਼ਿਆਦਾ ਪੈਣ ਕਾਰਨ ਅਪ੍ਰੈਲ ਮਹੀਨੇ ਵਿੱਚ ਹੀ ਬਿਜਲੀ ਦੀ ਮੰਗ ਵਿੱਚ ਰਿਕਾਰਡ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬਿਜਲੀ ਸੰਕਟ ਸਿਰਫ਼ ਪੰਜਾਬ ਵਿੱਚ ਹੀ ਨਹੀਂ, ਸਗੋਂ ਪੂਰੇ ਉੱਤਰ ਭਾਰਤ ਵਿੱਚ ਬਣਿਆ ਹੋਇਆ ਹੈ।
ਸੰਜੀਵ ਅਰੋੜਾ ਨੇ ਸਪੱਸ਼ਟ ਕੀਤਾ ਕਿ ਇਸ ਸਮੇਂ ਪੰਜਾਬ ਨੂੰ ਬਾਹਰੋਂ ਮਿਲਣ ਵਾਲੀ ਬਿਜਲੀ ਦੀ ਸਪਲਾਈ ਵਿੱਚ ਵੀ ਕਮੀ ਆਈ ਹੈ, ਜਿਸ ਕਾਰਨ ਸੂਬੇ ’ਤੇ ਦਬਾਅ ਵਧਿਆ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਸਰਕਾਰ ਸਥਿਤੀ ਨੂੰ ਸੁਧਾਰਨ ਲਈ ਲਗਾਤਾਰ ਯਤਨ ਕਰ ਰਹੀ ਹੈ।
ਬਿਜਲੀ ਮੰਤਰੀ ਨੇ ਮੁੜ ਦੁਹਰਾਇਆ ਕਿ 1 ਮਈ ਤੋਂ ਪੰਜਾਬ ਵਿੱਚ ਬਿਜਲੀ ਦੀ ਘਾਟ ਕਾਫ਼ੀ ਹੱਦ ਤੱਕ ਘੱਟ ਜਾਵੇਗੀ ਅਤੇ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਸਹਿਯੋਗ ਦੇਣ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


