ਪਟਿਆਲਾ ਸ਼ਹਿਰ ਦੇ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਧਮਕੀ ਭਰੀ ਈ-ਮੇਲ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਸਕੂਲ ਪ੍ਰਬੰਧਕਾਂ ਨੂੰ ਮਿਲੀ ਇਸ ਧਮਕੀ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਉਂਦਿਆਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਮਾਪਿਆਂ ਨੂੰ ਮੈਸੇਜ ਭੇਜੇ ਗਏ ਅਤੇ ਬੱਚਿਆਂ ਨੂੰ ਸਕੂਲੋਂ ਵਾਪਸ ਘਰ ਲੈ ਜਾਣ ਲਈ ਕਿਹਾ ਗਿਆ। ਜਿਵੇਂ ਹੀ ਸਕੂਲ ਪ੍ਰਬੰਧਕਾਂ ਨੇ ਧਮਕੀ ਭਰੀ ਈ-ਮੇਲ ਦੇਖੀ, ਉਨ੍ਹਾਂ ਨੇ ਬਿਨਾਂ ਦੇਰੀ ਕੀਤੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਸਕੂਲਾਂ ਵੱਲੋਂ ਮਾਪਿਆਂ ਨੂੰ ਭੇਜੇ ਗਏ ਸੁਨੇਹਿਆਂ ਵਿੱਚ ਕਿਹਾ ਗਿਆ ਕਿ “ਅਣਸੁਖਾਵੀਂ ਸਥਿਤੀ ਅਤੇ ਸੁਰੱਖਿਆ ਕਾਰਨਾਂ ਕਰਕੇ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ ਹੈ, ਕਿਰਪਾ ਕਰਕੇ ਆਪਣੇ ਬੱਚਿਆਂ ਨੂੰ ਤੁਰੰਤ ਆ ਕੇ ਲੈ ਜਾਓ। ਸਕੂਲਾਂ ਤੋਂ ਮੈਸੇਜ ਮਿਲਣ ਤੋਂ ਬਾਅਦ ਮਾਪਿਆਂ ਵਿੱਚ ਭਾਰੀ ਭਾਜੜ ਪੈ ਗਈ ਅਤੇ ਵੱਡੀ ਗਿਣਤੀ ਵਿੱਚ ਲੋਕ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲਾਂ ਦੇ ਗੇਟਾਂ ’ਤੇ ਪਹੁੰਚ ਗਏ। ਸ਼ਹਿਰ ਦੇ ਕਈ ਮੁੱਖ ਮਾਰਗਾਂ ’ਤੇ ਜਾਮ ਵਰਗੀ ਸਥਿਤੀ ਦੇਖਣ ਨੂੰ ਮਿਲੀ। ਮੌਕੇ ’ਤੇ ਪਹੁੰਚੀ ਪੁਲਿਸ ਪਾਰਟੀ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਸਕੂਲਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਈਬਰ ਸੈੱਲ ਦੀ ਮਦਦ ਨਾਲ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਈ-ਮੇਲ ਕਿੱਥੋਂ ਆਈ ਹੈ। ਹਾਲਾਂਕਿ, ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਵੀ ਅਫਵਾਹ ’ਤੇ ਵਿਸ਼ਵਾਸ ਨਾ ਕਰਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


