ਮੋਹਕਮ ਸਿੰਘ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੁਆਰਾ ਗੁਰੂ ਦਰਬਾਰ ਵਿਚ ਨਿਮਰਤਾ ਭਾਵ ਨਾਲ ਨਿਭਾਈ ਸੇਵਾ ਹਰ ਸਿੱਖ ਲਈ ਪ੍ਰੇਰਨਾਮਈ ਹੈ। ਉਨਾਂ?ਹ ਕਿਹਾ ਕਿ ਤੀਸਰੇ ਪਾਤਸ਼ਾਹ ਵੱਲੋਂ ਲੰਗਰ ਪ੍ਰਥਾ ਨੂੰ ਹੋਰ ਮਜ਼ਬੂਤ ਕਰਦਿਆਂ ਪਹਿਲਾਂ ਪੰਗਤ ਫਿਰ ਸੰਗਤ ਦਾ ਉਪਦੇਸ਼ ਦੇ ਕੇ ਜਾਤ ਪਾਤ ਦੇ ਭੇਦਭਾਵ ਨੂੰ ਖ਼ਤਮ ਕੀਤਾ। ਉਨ੍ਹਾਂ ਨੌਜੁਆਨੀ ਨੂੰ ਅਪੀਲ ਕੀਤੀ ਕਿ ਉਹ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਬਾਣੀ ਬਾਣੇ ਦੇ ਧਾਰਨੀ ਹੋਣ।
ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਜਰਨੈਲ ਸ. ਹਰੀ ਸਿੰਘ ਨਲੂਆ ਦੇ ਸ਼ਹੀਦੀ ਦਿਹਾੜੇ ਸਬੰਧੀ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸ. ਹਰੀ ਸਿੰਘ ਨਲੂਆ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਿੱਖ ਰਾਜ ਦੀ ਸਥਾਪਤੀ ’ਚ ਵਿਸ਼ੇਸ਼ ਯੋਗਦਾਨ ਸੀ। ਉਨ੍ਹਾਂ ਸ. ਹਰੀ ਸਿੰਘ ਨਲੂਆ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਪ੍ਰੇਰਨਾ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਇੰਚਾਰਜ ਸ. ਜਗਜੀਤ ਸਿੰਘ, ਸ. ਬਲਦੇਵ ਸਿੰਘ, ਸ. ਸ਼ਿਵਰਾਜ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਜਸਬੀਰ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਸ. ਅਜੈ ਸਿੰਘ ਤੇ ਹੋਰ ਮੌਜੂਦ ਸਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


