ਸ਼੍ਰੋਮਣੀ ਅਕਾਲੀ ਦਲ ਵੱਲੋਂ ਨਥਾਣਾ ਸਬ ਡਿਵੀਜ਼ਨ ਬਿਜਲੀ ਘਰ ਅੱਗੇ ਬਿਜਲੀ ਦੇ ਲੰਮੇ ਕੱਟਾਂ ਖ਼?ਲਾਫ਼ ਧਰਨਾ ਲਗਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਹਲਕਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਕਲਿਆਣ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਬਿਜਲੀ ਦੇ ਲੰਮੇ-ਲੰਮੇ ਕੱਟ ਲੱਗ ਰਹੇ ਹਨ, ਜਿਸ ਕਾਰਨ ਆਮ ਲੋਕਾਂ ਤੋਂ ਇਲਾਵਾ ਕਿਸਾਨ ਵਰਗ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਤ ਸਮੇਂ ਘੰਟਿਆਂ ਬਿਜਲੀ ਗਾਇਬ ਰਹਿੰਦੀ ਹੈ, ਪਰ ਸਰਕਾਰ ਇਸ ਮਸਲੇ ‘ਤੇ ਅੱਖਾਂ ਬੰਦ ਕਰਕੇ ਬੈਠੀ ਹੈ।
ਇਸ ਦੌਰਾਨ ਡਾ. ਦਲਜੀਤ ਸਿੰਘ ਗੁਰੂ ਨੇ ਕਿਹਾ ਕਿ ਜੇ ਅਕਾਲੀ ਸਰਕਾਰ ਬਣਦੀ ਹੈ ਤਾਂ ਖੇਤਾਂ ਨੂੰ ਜਾਣ ਵਾਲੀ ਬਿਜਲੀ ‘ਤੇ ਕਦੇ ਵੀ ਕੱਟ ਨਹੀਂ ਲੱਗਣ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਹਾਲਾਤਾਂ ਵਿੱਚ ਹਰ ਵਰਗ ਪਰੇਸ਼ਾਨ ਹੈ ਅਤੇ ਲੋਕ ਬਦਲਾਅ ਚਾਹੁੰਦੇ ਹਨ। ਉਨ੍ਹਾਂ ਨੇ ਸੱਦਾ ਦਿੱਤਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾਉਣਾ ਸਮੇਂ ਦੀ ਲੋੜ ਹੈ।
ਇਸ ਮੌਕੇ ਬਲਕਾਰ ਸਿੰਘ ਬਰਾੜ, ਗੁਰਲਾਭ ਢੇਲਵਾ, ਸਵਰਨ ਸਿੰਘ ਅਕਲੀਆ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਸਵਰਨ ਸਿੰਘ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਹਾਜ਼ਰ ਰਹੀ।
Breaking News
- मुख्यमंत्री नायब सिंह सैनी ने सीएमजीजीए के साथ बैठक कर सुशासन और जनकल्याण योजनाओं की समीक्षा की
- अनिल विज ने अम्बाला छावनी के मुसद्दी लाल आर्य कन्या उच्च विद्यालय में बतौर मुख्यातिथि शिरकत की व स्कूल प्रबंधन को सहायतार्थ 10 लाख की राशि प्रदान की
- मुख्यमंत्री ने हरियाणा विजन-2047 के अंतर्गत जनस्वास्थ्य एवं अभियांत्रिकी विभाग के 5 वर्षों की कार्ययोजना की समीक्षा की
- आजादी की पहली लड़ाई को समर्पित शहीद स्मारक का उद्घाटन जल्द होगा : ऊर्जा मंत्री अनिल विज
- हरियाणा के राज्यपाल प्रो. असीम कुमार घोष ने पंडित भगवत दयाल शर्मा स्वास्थ्य विज्ञान विश्वविद्यालय के 5वें दीक्षांत समारोह को किया संबोधित
- हरियाणा कैबिनेट मंत्री कृष्ण कुमार बेदी की अध्यक्षता में जिला विकास एवं निगरानी समिति की बैठक आयोजित
- जनसमस्याओं का त्वरित समाधान सुनिश्चित करें अधिकारी : कृष्ण कुमार बेदी
- जिला की 395 ग्राम पंचायतों में खोलेंगे लाइब्रेरी : केंद्रीय मंत्री मनोहर लाल


