ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਸ੍ਰ ਸੁਖਦੇਵ ਸਿੰਘ ਕਾਦੀਆਂ ਨੂੰ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਵੱਲੋਂ ਭੇਜੇ ਗਏ ਪ੍ਰੈਸ ਨੋਟ ਰਾਹੀਂ ਮੁੱਖ ਦਫ਼ਤਰ ਸਕੱਤਰ ਭਾਈ ਪ੍ਰਗਟ ਸਿੰਘ ਮੀਆਂਵਿੰਡ ਦੇ ਦਸਤਖਤਾਂ ਹੇਠ ਪਾਰਟੀ ਲੈਟਰ ਹੈੱਡ ਦੁਆਰਾ ਇਹ ਜਾਣਕਾਰੀ ਸਾਂਝੀ ਕੀਤੀ ਗਈ। ਪਾਰਟੀ ਪ੍ਰਧਾਨ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਨਵੇਂ ਨਿਯੁਕਤ ਕੀਤੇ ਸੇਵਾਦਾਰਾਂ ਦੀਆਂ ਲੰਬੇ ਸਮੇਂ ਤੋਂ ਪੰਥਕ ਸੇਵਾਵਾਂ, ਜਜ਼ਬੇ ਅਤੇ ਨੌਜਵਾਨਾਂ ਵਿੱਚ ਮਜ਼ਬੂਤ ਪਕੜ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਆਪਣੀ ਡਿਊਟੀ ਨੂੰ ਇਮਾਨਦਾਰੀ ਨਾਲ ਨਿਭਾਉੰਦੇ ਹੋਏ ਯੂਥ ਵਿੰਗ ਨੂੰ ਨਵੇਂ ਮੁਕਾਮਾਂ ’ਤੇ ਲੈ ਕੇ ਜਾਣਗੇ। ਇਸ ਦੇ ਨਾਲ ਹੀ ਪਾਰਟੀ ਵੱਲੋਂ ਜ਼ਮੀਨੀ ਪੱਧਰ ’ਤੇ ਪਕੜ ਮਜ਼ਬੂਤ ਕਰਨ ਲਈ ਇੱਕ 15 ਮੈਂਬਰੀ ਕਾਰਜਕਾਰੀ ਕਮੇਟੀ, ਚਾਰ ਜ਼ਿਲ੍ਹਾ ਪ੍ਰਧਾਨਾਂ ਅਤੇ ਤਿੰਨ ਮੁੱਖ ਬੁਲਾਰਿਆਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ। ਜਿੰਨਾਂ ਵਿੱਚ ਸ੍ਰ ਕਾਬਲ ਸਿੰਘ, ਬੀਬੀ ਸਤਨਾਮ ਕੌਰ, ਬੀਬੀ ਸੰਦੀਪ ਕੌਰ, ਐਡਵੋਕੇਟ ਹਰਪਾਲ ਸਿੰਘ ਖਾਰਾ, ਸ੍ਰ ਪ੍ਰਿਥੀਪਾਲ ਸਿੰਘ ਬਟਾਲਾ, ਸ੍ਰ ਚਰਨਦੀਪ ਸਿੰਘ ਭਿੰਡਰ, ਸ੍ਰ ਗੁਰਲਾਲ ਸਿੰਘ ਸਖੀਰਾ, ਸ੍ਰ ਜਸਵਿੰਦਰ ਸਿੰਘ ਬਾਦਲ, ਸ੍ਰ ਅਵਤਾਰ ਸਿੰਘ ਜਵਾਹਰਕੇ, ਸ੍ਰ ਜਸਕਰਨ ਸਿੰਘ ਲੋਪੋਕੇ, ਐਡਵੋਕੇਟ ਗਗਨਦੀਪ ਸਿੰਘ ਗੋਰਾਇਆ, ਸ੍ਰ ਜਸ਼ਨਦੀਪ ਸਿੰਘ, ਡਾਕਟਰ ਮੇਹਰਦੀਨ ਸਿੰਘ ਮਲੇਰਕੋਟਲਾ, ਸ੍ਰ ਜਗਰੂਪ ਸਿੰਘ ਅਤੇ ਸ੍ਰ ਕਰਮ ਸਿੰਘ ਭੋਈਆਂ ਨੂੰ ਕਾਰਜਕਾਰੀ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰ ਜਗਦੀਪ ਸਿੰਘ ਕੰਸਾਲਾ (ਐਸ.ਏ.ਐਸ. ਨਗਰ ਮੋਹਾਲੀ), ਸ੍ਰ ਦਲਜੀਤ ਸਿੰਘ ਸੋਢੀ (ਰੂਪਨਗਰ), ਸ੍ਰ ਮਨਜਿੰਦਰ ਸਿੰਘ ਬੱਲ (ਬਟਾਲਾ) ਅਤੇ ਸ੍ਰ ਸਤਿੰਦਰਜੀਤ ਸਿੰਘ (ਗੁਰਦਾਸਪੁਰ) ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਗਲੇ ਤੌਰ ’ਤੇ ਸ੍ਰ ਨਰਿੰਦਰ ਸਿੰਘ ਭਿੰਡਰ, ਸ੍ਰ ਸੁਖਬੀਰ ਸਿੰਘ ਬਲਬੇਹੜਾ ਅਤੇ ਸ੍ਰ ਜਸ਼ਨਦੀਪ ਸਿੰਘ ਨੂੰ ਪਾਰਟੀ ਦੇ ਮੁੱਖ ਬੁਲਾਰਿਆਂ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵ-ਨਿਯੁਕਤ ਸਮੂਹ ਅੱਹੁਦੇਦਾਰਾਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਅਤੇ ਬੇਰੁਜ਼ਗਾਰੀ ਤੋਂ ਬਚਾਉਣ ਲਈ ਅਗਵਾਈ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਹਮੇਸ਼ਾਂ ਪੰਜਾਬ, ਪੰਥ ਅਤੇ ਜਵਾਨੀ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


