ਵਟਸਐਪ ‘ਤੇ ਮਿਲੇਗਾ ਕਿਊਆਰ ਕੋਡ ਅਧਾਰਿਤ ਜੇ-ਫਾਰਮ : ਹਰਿਆਣਾ ਦੇ ਕ੍ਰਿਸ਼ੀ ਮੰਤਰੀ ਸ਼ਿਆਮ ਸਿੰਘ ਰਾਣਾ
ਹਰਿਆਣਾ ਦੇ ਕ੍ਰਿਸ਼ੀ ਅਤੇ ਕਿਸਾਨ ਕਲਿਆਣ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਅਤੇ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਰਾਜ ਸਰਕਾਰ ਜਲਦ ਹੀ ਕਿਸਾਨਾਂ ਨੂੰ ਵਟਸਐਪ ਰਾਹੀਂ ਕਿਊਆਰ ਕੋਡ ਅਧਾਰਿਤ ਜੇ-ਫਾਰਮ ਮੁਹੱਈਆ ਕਰਵਾਏਗੀ।
ਇਸ ਪਹਿਲ ਦਾ ਸਵਾਗਤ ਕਰਦੇ ਹੋਏ ਕ੍ਰਿਸ਼ੀ ਮੰਤਰੀ ਨੇ ਕਿਹਾ ਕਿ ਇਹ ਪ੍ਰਣਾਲੀ ਕਿਸਾਨਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਲੰਬੀਆਂ ਕਤਾਰਾਂ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਹੁਣ ਆਪਣੇ ਮੋਬਾਈਲ ਫੋਨ ‘ਤੇ ਮਿਲੇ ਕਿਊਆਰ ਕੋਡ ਨੂੰ ਸਕੈਨ ਕਰਕੇ ਆਸਾਨੀ ਨਾਲ ਜੇ-ਫਾਰਮ ਦੀ ਵਰਤੋਂ ਕਰ ਸਕਣਗੇ।
ਕ੍ਰਿਸ਼ੀ ਮੰਤਰੀ ਨੇ ਕਿਹਾ ਕਿ ਜੇ-ਫਾਰਮ ਦੇ ਡਿਜ਼ੀਟਲ ਹੋਣ ਨਾਲ ਕਿਸਾਨਾਂ ਨੂੰ ਬੈਂਕ ਕਰਜ਼ੇ, ਬੀਮੇ ਅਤੇ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਵਿੱਚ ਵੀ ਸੁਵਿਧਾ ਮਿਲੇਗੀ। ਇਸ ਦੇ ਨਾਲ ਹੀ ਈ-ਖਰੀਦ ਪੋਰਟਲ ਨਾਲ ਸੰਬੰਧਿਤ ਸਾਰੀਆਂ ਪ੍ਰਕਿਰਿਆਵਾਂ ਜਿਵੇਂ ਕਿ ਗੇਟ-ਪਾਸ, ਭੁਗਤਾਨ ਦੀ ਸਥਿਤੀ, ਫਸਲ ਅਤੇ ਜ਼ਮੀਨ ਦੀ ਪੁਸ਼ਟੀ ਹੁਣ ਡਿਜ਼ੀਟਲ ਮਾਧਿਅਮ ਰਾਹੀਂ ਉਪਲਬਧ ਹੋਣਗੀਆਂ, ਜਿਸ ਨਾਲ ਸਮਾਂ ਅਤੇ ਮਿਹਨਤ ਦੋਵਾਂ ਦੀ ਬਚਤ ਹੋਵੇਗੀ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਅਗਲੇ ਖਰੀਫ ਮੌਸਮ ਤੋਂ ਇੱਕ ਸਮਰਪਿਤ ‘ਕਿਸਾਨ ਐਪ’ ਵੀ ਲਾਂਚ ਕੀਤਾ ਜਾਵੇਗਾ, ਜਿਸ ਵਿੱਚ ਜੇ-ਫਾਰਮ, ਭੁਗਤਾਨ ਸਥਿਤੀ, ਗੇਟ-ਪਾਸ ਬੁਕਿੰਗ ਅਤੇ ਫਸਲ ਦੀ ਜਾਣਕਾਰੀ ਵਰਗੀਆਂ ਸਾਰੀਆਂ ਸਹੂਲਤਾਂ ਇੱਕ ਹੀ ਪਲੇਟਫਾਰਮ ‘ਤੇ ਮਿਲਣਗੀਆਂ।
ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਇਸ ਨਵੀਂ ਪ੍ਰਣਾਲੀ ਨਾਲ ਮੰਡੀਆਂ ਵਿੱਚ ਭੀੜ ਘਟੇਗੀ, ਭੁਗਤਾਨ ਪ੍ਰਕਿਰਿਆ ਤੇਜ਼ ਹੋਵੇਗੀ ਅਤੇ ਪੂਰੀ ਖਰੀਦ ਪ੍ਰਣਾਲੀ ਹੋਰ ਪਾਰਦਰਸ਼ੀ ਬਣੇਗੀ। ਉਨ੍ਹਾਂ ਦੱਸਿਆ ਕਿ ਮੌਜੂਦਾ ਰਬੀ ਸੀਜ਼ਨ ਦੌਰਾਨ ਹੁਣ ਤੱਕ 13.50 ਲੱਖ ਡਿਜ਼ੀਟਲ ਗੇਟ-ਪਾਸ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇਸ ਸਾਲ ਰਬੀ ਮੌਸਮ ਦੌਰਾਨ ਰਾਜ ਵਿੱਚ 83.85 ਲੱਖ ਮੈਟਰਿਕ ਟਨ ਗੇਂਹੂ ਦੀ ਰਿਕਾਰਡ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 79.07 ਲੱਖ ਮੈਟਰਿਕ ਟਨ ਗੇਂਹੂ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਨਾਲ 5.80 ਲੱਖ ਕਿਸਾਨ ਲਾਭਾਨਵਿਤ ਹੋਏ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿਤਾਂ ਨੂੰ ਸਭ ਤੋਂ ਉੱਚੀ ਪ੍ਰਾਥਮਿਕਤਾ ਦੇਂਦੀ ਹੈ ਅਤੇ ਲਗਾਤਾਰ ਅਜਿਹੀਆਂ ਯੋਜਨਾਵਾਂ ਲਾਗੂ ਕਰ ਰਹੀ ਹੈ ਜੋ ਉਨ੍ਹਾਂ ਦੀ ਸਹੂਲਤ ਅਤੇ ਆਮਦਨ ਵਧਾਉਣ ਵਿੱਚ ਮਦਦਗਾਰ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਟਸਐਪ ‘ਤੇ ਮਿਲ ਰਹੇ ਕਿਊਆਰ ਕੋਡ ਅਧਾਰਿਤ ਜੇ-ਫਾਰਮ ਦਾ ਵੱਧ ਤੋਂ ਵੱਧ ਉਪਯੋਗ ਕਰਨ ਅਤੇ ਇਸ ਡਿਜ਼ੀਟਲ ਪਹਿਲ ਦਾ ਹਿੱਸਾ ਬਣਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


