ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕਿਆਂ ਦੇ 15 ਪੋਲਿੰਗ ਸਟੇਸ਼ਨਾਂ ’ਤੇ ਚੱਲ ਰਹੀ ਮੁੜ ਵੋਟਿੰਗ ਪ੍ਰਕਿਰਿਆ ਦੇ ਪਹਿਲੇ 2 ਘੰਟਿਆਂ ਵਿਚ 16 ਫੀਸਦੀ ਤੋਂ ਵੱਧ ਵੋਟਰਾਂ ਨੇ ਵੋਟਿੰਗ ਕੀਤੀ। ਇਸ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਦਿੱਤੀ ਗਈ। ਮਗ੍ਰਹਾਟ ਪੱਛਮੀ ਵਿਧਾਨ ਸਭਾ ਹਲਕੇ ਦੇ 11 ਪੋਲਿੰਗ ਸਟੇਸ਼ਨਾਂ ਅਤੇ ਡਾਇਮੰਡ ਹਾਰਬਰ ਦੇ ਚਾਰ ਪੋਲਿੰਗ ਸਟੇਸ਼ਨਾਂ ’ਤੇ ਵੋਟਿੰਗ ਸ਼ਾਂਤੀਪੂਰਵਕ ਜਾਰੀ ਹੈ। ਚੋਣ ਕਮਿਸ਼ਨ ਨੇ ਚੋਣ ਗੜਬੜੀਆਂ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਇੱਕ ਦਿਨ ਪਹਿਲਾਂ ਇਸ ਹਲਕੇ ਵਿੱਚ ਦੁਬਾਰਾ ਵੋਟਿੰਗ ਦੇ ਹੁਕਮ ਦਿੱਤੇ ਸਨ। ਅਧਿਕਾਰੀ ਨੇ ਦੱਸਿਆ ਕਿ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਸਵੇਰੇ 9 ਵਜੇ ਤੱਕ ਲਗਭਗ 16.23 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ। ਚੋਣ ਅਧਿਕਾਰੀ ਨੇ ਦੱਸਿਆ ਹੈ ਕਿ ਮਗਰਾਹਾਟ ਵੈਸਟ ਵਿਚ 16.68 ਫੀਸਦੀ ਅਤੇ ਡਾਇਮੰਡ ਹਾਰਬਰ ਵਿਚ 15.83 ਫੀਸਦੀ ਵੋਟਿੰਗ ਹੋਈ ਹੈ। ਚੋਣ ਕਮਿਸ਼ਨ ਦੇ ਅਧਿਕਾਰੀ ਨੇ ਕਿਹਾ ਹੁਣ ਤੱਕ ਵੋਟਿੰਗ ਸ਼ਾਂਤੀਪੂਰਣ ਤਰੀਕੇ ਨਾਲ ਹੋ ਰਹੀ ਹੈ ਅਤੇ ਦੋਵਾਂ ਵਿਧਾਨਸਭਾ ਹਲਕਿਆਂ ਵਿਚ ਹਿੰਸਾ ਅਤੇ ਅਸ਼ਾਂਤੀ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ। ਦੋਵੇਂ ਹਲਤਿਆਂ ਵਿਚ ਕੇਂਦਰੀ ਬਲਾਂ ਦੀ ਢੁਕਵੀਂ ਤਾਇਨਾਤੀ ਕੀਤੀ ਜਾ ਰਹੀ ਹੈ। ਵੈੱਬਕਾਸਟਿੰਗ ਵੀ ਜਾਰੀ ਹੈ ਅਤੇ ਅਸੀਂ ਪੂਰੀ ਪ੍ਰਕਿਰਿਆ ’ਤੇ ਨਜ਼ਰ ਰੱਖ ਰਹੇ ਹਾਂ।
ਇਨ੍ਹਾਂ ਦੋਵਾਂ ਵਿਧਾਨ ਸਭਾ ਸੀਟਾਂ ’ਤੇ 29 ਅਪ੍ਰੈਲ ਨੂੰ ਵੋਟਿੰਗ ਹੋਈ ਸੀ। ਚੋਣ ਕਮਿਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਵਿਧਾਨ ਸਭਾ ਹਲਕਿਆਂ ਦੇ ਚੋਣ ਅਧਿਕਾਰੀਆਂ ਅਤੇ ਨਿਰੀਖਕਾਂ ਤੋਂ ਪ੍ਰਾਪਤ ਰਿਪੋਰਟਾਂ ਦੇ ਆਧਾਰ ’ਤੇ ਦੁਬਾਰਾ ਪੋਲਿੰਗ ਦਾ ਹੁਕਮ ਦਿੱਤਾ ਗਿਆ ਹੈ। ਮਗ੍ਰਹਾਟ ਪੱਛਮੀ ਸੀਟ ’ਤੇ ਤ੍ਰਿਣਮੂਲ ਕਾਂਗਰਸ ਦੇ ਮੁਹੰਮਦ ਸਮੀਮ ਅਹਿਮਦ ਮੋਲਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਗੌਰ ਸੁੰਦਰ ਘੋਸ਼ ਦੇ ਵਿਰੁੱਧ ਚੋਣ ਲੜ ਰਹੇ ਹਨ, ਜਦੋਂ ਕਿ ਕਾਂਗਰਸ ਦੇ ਅਬਦੁਲ ਮਾਜਿਦ ਹਲਦਰ ਅਤੇ ਇੰਡੀਅਨ ਸੈਕੂਲਰ ਫਰੰਟ ਦੇ ਅਬਦੁਲ ਅਜ਼ੀਜ਼ ਅਲ ਹਸਨ ਵੀ ਚੋਣ ਮੈਦਾਨ ਵਿੱਚ ਹਨ। ਤ੍ਰਿਣਮੂਲ ਦੇ ਪੰਨਾ ਲਾਲ ਹਲਦਰ ਡਾਇਮੰਡ ਹਾਰਬਰ ਸੀਟ ’ਤੇ ਭਾਜਪਾ ਦੇ ਦੀਪਕ ਕੁਮਾਰ ਹਲਦਰ ਖਿਲਾਫ ਚੋਣ ਲੜ ਰਹੇ ਹਨ।
ਇਸ ਸੀਟ ਤੋਂ ਕਾਂਗਰਸ ਦੇ ਗੌਤਮ ਭੱਟਾਚਾਰੀਆ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) (ਸੀਪੀਆਈ-ਐਮ) ਦੇ ਸਮਰ ਨਈਆ ਸਮੇਤ ਕਈ ਹੋਰ ਉਮੀਦਵਾਰ ਵੀ ਚੋਣ ਲੜ ਰਹੇ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦੋਸ਼ ਲਗਾਇਆ ਹੈ ਕਿ ਡਾਇਮੰਡ ਹਾਰਬਰ ਲੋਕ ਸਭਾ ਹਲਕੇ ਦੀਆਂ ਇਨ੍ਹਾਂ ਦੋ ਵਿਧਾਨ ਸਭਾ ਸੀਟਾਂ ਦੇ ਕੁਝ ਪੋਲਿੰਗ ਸਟੇਸ਼ਨਾਂ ’ਤੇ ਵਿਆਪਕ ਚੋਣ ਧਾਂਦਲੀ ਹੋਈ ਹੈ। ਡਾਇਮੰਡ ਹਾਰਬਰ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਤ੍ਰਿਣਮੂਲ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਕਰਦੇ ਹਨ। ਚੋਣ ਕਮਿਸ਼ਨ ਨੇ ਜ਼ਮੀਨੀ ਦੋਸ਼ਾਂ ਦੀ ਜਾਂਚ ਲਈ ਆਪਣੇ ਵਿਸ਼ੇਸ਼ ਨਿਗਰਾਨ ਸੁਬਰਤ ਗੁਪਤਾ ਨੂੰ ਨਿਯੁਕਤ ਕੀਤਾ ਸੀ। ਇਸ ਦੌਰਾਨ ਚੋਣ ਕਮਿਸ਼ਨ ਸ਼ਨੀਵਾਰ ਨੂੰ ਫਾਲਟਾ ਵਿਧਾਨ ਸਭਾ ਹਲਕੇ ਵਿੱਚ ਦੁਬਾਰਾ ਵੋਟਿੰਗ ਕਰਵਾਉਣ ਬਾਰੇ ਫੈਸਲਾ ਕਰੇਗਾ। ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 23 ਅਪ੍ਰੈਲ ਅਤੇ 29 ਅਪ੍ਰੈਲ ਨੂੰ ਦੋ ਪੜਾਵਾਂ ਵਿੱਚ ਬੇਮਿਸਾਲ ਸੁਰੱਖਿਆ ਪ੍ਰਬੰਧਾਂ ਵਿਚਕਾਰ ਹੋਈਆਂ। ਨਤੀਜੇ 4 ਮਈ ਨੂੰ ਐਲਾਨੇ ਜਾਣਗੇ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


