ਮਹਾਨ ਸਿੱਖ ਯੋਧੇ ਸ. ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਕਰਨ ਸਬੰਧੀ ਪੁੱਜੀ ਮੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਪ੍ਰਵਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ 28 ਦਸੰਬਰ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਪੁਰਾਤਨ ਸਿੱਖ ਯੋਧਿਆਂ ਉੱਤੇ ਫ਼ਿਲਮਾਂ/ਐਨੀਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵੀਡੀਓ ਨਹੀਂ ਬਣਾਈਆਂ ਜਾ ਸਕਦੀਆਂ। ਉਨ੍ਹਾਂ ਕਿਹਾ ਕਿ ਸ. ਹਰੀ ਸਿੰਘ ਨਲਵਾ ਵੀ ਪੁਰਾਤਨ ਸਿੱਖ ਯੋਧਿਆਂ ਦੀ ਸ੍ਰੇਣੀ ਵਿੱਚ ਆਉਂਦੇ ਹਨ, ਇਸ ਲਈ ਉਨ੍ਹਾਂ ਦੇ ਜੀਵਨ ਉੱਤੇ ਫ਼ਿਲਮ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਾ ਸਕਦੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁੰਬਈ ਅਧਾਰਤ ਭਾਨੂਸ਼ਲੀ ਸਟੂਡੀਓ ਲਿਮੀਟਡ ਦੇ ਕੋ-ਪ੍ਰੋਡਿਊਸਰ ਸ੍ਰੀ ਭਾਵੇਸ਼ ਭਾਨੂੰਸ਼ਲੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਲਿਖ ਕੇ ਇਹ ਬੇਨਤੀ ਕੀਤੀ ਸੀ ਕਿ ਉਨ੍ਹਾਂ ਦਾ ਫ਼ਿਲਮ ਨਿਰਮਾਤਾ ਘਰ ਮਹਾਨ ਸਿੱਖ ਯੋਧੇ ਸ. ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਬਣਾਉਣਾ ਚਾਹੁੰਦਾ ਹੈ ਅਤੇ ਇਸ ਲਈ ਉਹ ਉਨ੍ਹਾਂ ਨਾਲ ਅਤੇ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਵਿਚਾਰ ਕਰਨਾ ਚਾਹੁੰਦੇ ਹਨ।
ਇਸ ਮਾਮਲੇ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਸਤਿਕਾਰਯੋਗ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਭਾਨੂਸ਼ਲੀ ਸਟੂਡੀਓ ਲਿਮੀਟਡ ਦੇ ਕੋ-ਪ੍ਰੋਡਿਊਸਰ ਨੂੰ ਲਿਖਤੀ ਤੌਰ ਉੱਤੇ ਇਹ ਜਾਣਕਾਰੀ ਭੇਜ ਦਿੱਤੀ ਗਈ ਹੈ ਕਿ ਸਿੱਖ ਯੋਧੇ ਸ. ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਨਹੀਂ ਬਣਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਸ੍ਰੀ ਭਾਨੂਸ਼ਲੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਫ਼ਿਲਮਾਂ ਸਬੰਧੀ ਕੀਤੇ ਗਏ ਹਾਲੀਆ ਆਦੇਸ਼ ਦੀ ਅਸਲ ਅਤੇ ਅੰਗਰੇਜ਼ੀ ਵਿੱਚ ਤਰਜਮਾ ਕਰਕੇ ਕਾਪੀਆਂ ਵੀ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਉਹ ਭਵਿੱਖ ਵਿੱਚ ਸਿੱਖ ਵਿਸ਼ਿਆਂ ਸਬੰਧੀ ਫ਼ਿਲਮਾਂ ਬਣਾਉਣ ਤੋਂ ਪਹਿਲਾਂ ਸਾਵਧਾਨੀ ਵਰਤਣ ਅਤੇ ਪਾਬੰਦੀਆਂ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕਰਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


