ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ 5 ਮਈ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਪੰਜਾਬ ’ਚ ਰਾਜ ਮਸ਼ੀਨਰੀ ਦੀ ਕਥਿਤ ਦੁਰਵਰਤੋਂ ਅਤੇ ਭਾਜਪਾ ਵਿੱਚ ਆਏ ‘ਆਪ’ ਸੰਸਦ ਮੈਂਬਰਾਂ ਵਿਰੁੱਧ ਸਿਆਸੀ ਬਦਲਾਖੋਰੀ ਦਾ ਮੁੱਦਾ ਉਠਾਉਣਗੇ।
ਰਾਸ਼ਟਰਪਤੀ ਨਾਲ ਮੁਲਾਕਾਤ ਸਵੇਰੇ 10:40 ਵਜੇ ਤੈਅ ਕੀਤੀ ਗਈ ਹੈ। ਰਾਘਵ ਚੱਢਾ ਤਿੰਨ ਹੋਰ ਸੰਸਦ ਮੈਂਬਰਾਂ ਦੇ ਨਾਲ ਇਸ ਬੈਠਕ ਵਿੱਚ ਸ਼ਾਮਲ ਹੋਣਗੇ।
ਇਹ ਮੁਲਾਕਾਤ ਰਾਘਵ ਚੱਢਾ ਦੇ ‘ਆਪ’ ਤੋਂ ਅਸਤੀਫ਼ਾ ਦੇ ਕੇ ਭਾਜਪਾ ਜੁਆਇਨ ਕਰਨ ਦੇ ਲਗਪਗ 10 ਦਿਨਾਂ ਬਾਅਦ ਹੋ ਰਹੀ ਹੈ। 24 ਅਪ੍ਰੈਲ ਨੂੰ ਚੱਢਾ ਨੇ ਪ੍ਰੈੱਸ ਕਾਨਫਰੰਸ ਕਰ ਕੇ ‘ਆਪ’ ਤੋਂ ਵੱਖ ਹੋਣ ਦਾ ਐਲਾਨ ਕੀਤਾ ਸੀ।
ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ‘ਆਪ’ ਨੂੰ ਆਪਣਾ ਖੂਨ-ਪਸੀਨਾ ਦੇ ਕੇ ਬਣਾਇਆ ਅਤੇ 15 ਸਾਲ ਦੀ ਜਵਾਨੀ ਪਾਰਟੀ ਨੂੰ ਸਮਰਪਿਤ ਕੀਤੀ, ਪਰ ਹੁਣ ਪਾਰਟੀ ਆਪਣੇ ਮੂਲ ਸਿਧਾਂਤਾਂ, ਕਦਰਾਂ-ਕੀਮਤਾਂ ਅਤੇ ਨੈਤਿਕਤਾ ਤੋਂ ਪੂਰੀ ਤਰ੍ਹਾਂ ਭਟਕ ਚੁੱਕੀ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ‘ਆਪ’ ਹੁਣ ਦੇਸ਼ ਜਾਂ ਰਾਸ਼ਟਰ ਹਿੱਤ ਵਿਚ ਨਹੀਂ, ਸਗੋਂ ਨਿੱਜੀ ਲਾਭ ਲਈ ਕੰਮ ਕਰ ਰਹੀ ਹੈ।
ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਸਵਾਤੀ ਮਾਲੀਵਾਲ, ਹਰਭਜਨ ਸਿੰਘ, ਰਾਜਿੰਦਰ ਗੁਪਤਾ, ਵਿਕਰਮ ਸਾਹਨੀ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਸਮੇਤ ਕੁੱਲ 6 ਹੋਰ ਰਾਜ ਸਭਾ ਸੰਸਦ ਮੈਂਬਰ ਵੀ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨਕ ਵਿਵਸਥਾਵਾਂ ਦੇ ਤਹਿਤ ‘ਆਪ’ ਦੇ ਦੋ-ਤਿਹਾਈ ਤੋਂ ਵੱਧ ਰਾਜ ਸਭਾ ਸੰਸਦ ਮੈਂਬਰ ਹੁਣ ਭਾਜਪਾ ਵਿੱਚ ਵਿਲੀਨ ਹੋ ਚੁੱਕੇ ਹਨ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


