Close Menu
Rozana Desh PardeshRozana Desh Pardesh
    What's Hot

    मुख्य सचिव ने प्रशासनिक सचिवों के साथ बैठक की भारत सरकार की प्रमुख योजनाओं और महत्वपूर्ण प्रशासनिक मामलों की समीक्षा

    October 15, 2026

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026
    Facebook X (Twitter) Instagram YouTube
    Breaking News
    • मुख्य सचिव ने प्रशासनिक सचिवों के साथ बैठक की भारत सरकार की प्रमुख योजनाओं और महत्वपूर्ण प्रशासनिक मामलों की समीक्षा
    • स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
    • हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
    • कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
    • मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
    • ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
    • ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
    • ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
    Thursday, October 15
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»“ਅੰਮ੍ਰਿਤਸਰ ਦੀ ਪਵਿੱਤਰਤਾ, ਵਾਤਾਵਰਣ ਅਤੇ ਵਿਕਾਸ ਨੂੰ ਬਚਾਉਣਾ ਸਾਡੇ ਸਭ ਦੀ ਜ਼ਿੰਮੇਵਾਰੀ” — ਗੁਰਜੀਤ ਸਿੰਘ ਔਜਲਾ
    Punjab

    “ਅੰਮ੍ਰਿਤਸਰ ਦੀ ਪਵਿੱਤਰਤਾ, ਵਾਤਾਵਰਣ ਅਤੇ ਵਿਕਾਸ ਨੂੰ ਬਚਾਉਣਾ ਸਾਡੇ ਸਭ ਦੀ ਜ਼ਿੰਮੇਵਾਰੀ” — ਗੁਰਜੀਤ ਸਿੰਘ ਔਜਲਾ

    May 3, 20263 Mins Read
    Share Facebook Twitter Telegram Email WhatsApp

    ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸ਼ਹਿਰ ਦੇ ਵਿਕਾਸ, ਵਾਤਾਵਰਣ ਸੁਰੱਖਿਆ ਅਤੇ ਲੰਬੇ ਸਮੇਂ ਤੋਂ ਰੁਕੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਅੰਮ੍ਰਿਤਸਰ ਵਿੱਚ ਵੱਧ ਰਹੇ ਪ੍ਰਦੂਸ਼ਣ, ਗੰਦੇ ਨਾਲਿਆਂ, ਕੂੜਾ ਪ੍ਰਬੰਧਨ, ਤੇਜ਼ੀ ਨਾਲ ਵੱਧ ਰਹੇ ਸ਼ਹਿਰੀਕਰਨ ਅਤੇ ਰੁਕੇ ਹੋਏ ਹਾਈਵੇ ਪ੍ਰੋਜੈਕਟਾਂ ਵਰਗੇ ਅਹਿਮ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ।
    ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਦੇਸ਼ ਅਤੇ ਦੁਨੀਆ ਦੀ ਆਸਥਾ ਦਾ ਕੇਂਦਰ ਹੈ। ਇੱਥੇ ਹਰ ਰੋਜ਼ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ, ਇਸ ਲਈ ਸ਼ਹਿਰ ਦੀ ਪਵਿੱਤਰਤਾ, ਸਫ਼ਾਈ ਅਤੇ ਬਿਹਤਰ ਬੁਨਿਆਦੀ ਢਾਂਚੇ ਨੂੰ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ।
    ਔਜਲਾ ਨੇ ਖਾਸ ਤੌਰ ‘ਤੇ ਸ਼ਹਿਰ ਵਿੱਚੋਂ ਹਲਕਾ ਦੱਖਣੀ ਵਿੱਚੋਂ ਲੰਘਦੇ ਗੰਦੇ ਨਾਲਿਆਂ ਅਤੇ ਡਰੇਨਾਂ ਕਾਰਨ ਫੈਲ ਰਹੇ ਪ੍ਰਦੂਸ਼ਣ ‘ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੰਦੇ ਨਾਲਿਆਂ ਅਤੇ ਡੰਪਿੰਗ ਗਰਾਊਂਡ ਕਾਰਨ ਵਾਤਾਵਰਣ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨਾਲ ਲੋਕਾਂ ਦੀ ਸਿਹਤ ‘ਤੇ ਵੀ ਗੰਭੀਰ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਧਦੇ ਸ਼ਹਿਰੀਕਰਨ ਅਤੇ ਲਗਾਤਾਰ ਘੱਟ ਰਹੀ ਜ਼ਮੀਨ ਕਾਰਨ ਵਾਤਾਵਰਣਕ ਸੰਤੁਲਨ ਵਿਗੜਦਾ ਜਾ ਰਿਹਾ ਹੈ, ਜਿਸ ਨੂੰ ਸਮੇਂ ਸਿਰ ਸੰਭਾਲਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਦਰੱਖਤਾਂ ਦੀ ਲਗਾਤਾਰ ਕਟਾਈ ਵੀ ਚਿੰਤਾ ਦਾ ਵਿਸ਼ਾ ਹੈ। ਅੰਮ੍ਰਿਤਸਰ ਦੀ ਇਤਿਹਾਸਕ ਅਤੇ ਧਾਰਮਿਕ ਪਛਾਣ ਨੂੰ ਬਰਕਰਾਰ ਰੱਖਣ ਲਈ ਵਾਤਾਵਰਣ ਸੁਰੱਖਿਆ ਨੂੰ ਪਹਿਲ ਦੇਣੀ ਲਾਜ਼ਮੀ ਹੈ। ਇਸ ਲਈ ਪ੍ਰਸ਼ਾਸਨ, ਸਰਕਾਰ ਅਤੇ ਸਮਾਜਿਕ ਸੰਸਥਾਵਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।
    ਸੰਸਦ ਮੈਂਬਰ ਔਜਲਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਨਾਲ ਜੁੜੇ ਮਹੱਤਵਪੂਰਨ ਹਾਈਵੇ ਅਤੇ ਐਕਸਪ੍ਰੈਸ-ਵੇ ਪ੍ਰੋਜੈਕਟ, ਜੋ ਲੰਬੇ ਸਮੇਂ ਤੋਂ ਰੁਕੇ ਹੋਏ ਹਨ, ਉਨ੍ਹਾਂ ਨੂੰ ਜਲਦ ਸ਼ੁਰੂ ਕਰਵਾਉਣ ਲਈ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਿਰਫ਼ ਵਿਕਾਸ ਲਈ ਹੀ ਨਹੀਂ, ਸਗੋਂ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਧਾਰਮਿਕ ਸਥਾਨਾਂ ‘ਤੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਵੀ ਬਹੁਤ ਜ਼ਰੂਰੀ ਹਨ।
    ਉਨ੍ਹਾਂ ਕਿਹਾ ਕਿ ਜੇ ਸੜਕਾਂ ਅਤੇ ਬੁਨਿਆਦੀ ਢਾਂਚਾ ਬਿਹਤਰ ਹੋਵੇਗਾ ਤਾਂ ਵਪਾਰ, ਸੈਰ-ਸਪਾਟੇ ਅਤੇ ਸਥਾਨਕ ਰੋਜ਼ਗਾਰ ਨੂੰ ਵੀ ਵੱਡਾ ਉਤਸ਼ਾਹ ਮਿਲੇਗਾ। ਔਜਲਾ ਨੇ ਉਮੀਦ ਜਤਾਈ ਕਿ ਇਸ ਮਾਮਲੇ ਵਿੱਚ ਕਿਸਾਨਾਂ, ਪਿੰਡਾਂ ਅਤੇ ਸੰਬੰਧਿਤ ਜਥੇਬੰਦੀਆਂ ਨਾਲ ਸਕਾਰਾਤਮਕ ਗੱਲਬਾਤ ਰਾਹੀਂ ਹੱਲ ਕੱਢਿਆ ਜਾ ਸਕਦਾ ਹੈ।
    ਧਾਰਮਿਕ ਮਰਿਆਦਾ ਅਤੇ ਸ਼ਹਿਰ ਦੀ ਸੱਭਿਆਚਾਰਕ ਪਛਾਣ ਬਾਰੇ ਗੱਲ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਦੀ ਪਵਿੱਤਰਤਾ ਅਤੇ ਭਾਈਚਾਰੇ ਦੇ ਸਰੂਪ ਨੂੰ ਕਾਇਮ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨਾਲ ਜੁੜੇ ਮਸਲਿਆਂ ‘ਤੇ ਬੁੱਧੀਜੀਵੀਆਂ ਅਤੇ ਧਾਰਮਿਕ ਵਿਦਵਾਨਾਂ ਦੀ ਸਲਾਹ ਨਾਲ ਅੱਗੇ ਵਧਿਆ ਜਾਵੇਗਾ, ਤਾਂ ਜੋ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ ਅਤੇ ਆਪਸੀ ਸਾਂਝ ਬਣੀ ਰਹੇ।
    ਇੱਕ ਵਿਸ਼ੇਸ਼ ਧਾਰਮਿਕ ਇਕੱਠ ਬਾਰੇ ਪੁੱਛੇ ਗਏ ਸਵਾਲ ‘ਤੇ ਔਜਲਾ ਨੇ ਸਪੱਸ਼ਟ ਕੀਤਾ ਕਿ ਉਸ ਵਿੱਚ ਉਨ੍ਹਾਂ ਦੀ ਕੋਈ ਸਿੱਧੀ ਭੂਮਿਕਾ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਅਧਿਕਾਰਿਕ ਸੱਦਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਹ ਮੁਲਾਕਾਤ ਸਿਰਫ਼ ਸ਼ਹਿਰ ਦੇ ਵਿਕਾਸ, ਵਾਤਾਵਰਣ ਅਤੇ ਆਮ ਲੋਕਾਂ ਨਾਲ ਜੁੜੇ ਮਸਲਿਆਂ ‘ਤੇ ਚਰਚਾ ਕਰਨ ਦੇ ਮਕਸਦ ਨਾਲ ਸੀ।

    Share. Facebook Twitter Pinterest Email WhatsApp

    Related Posts

    ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ

    October 14, 2026

    ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ

    October 14, 2026

    ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼

    October 14, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    मुख्य सचिव ने प्रशासनिक सचिवों के साथ बैठक की भारत सरकार की प्रमुख योजनाओं और महत्वपूर्ण प्रशासनिक मामलों की समीक्षा

    October 15, 2026

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026

    कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा

    October 14, 2026

    मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन

    October 14, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    मुख्य सचिव ने प्रशासनिक सचिवों के साथ बैठक की भारत सरकार की प्रमुख योजनाओं और महत्वपूर्ण प्रशासनिक मामलों की समीक्षा

    October 15, 2026

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.