ਪੰਥਕ ਸਿਆਸਤ ਤੇ ਧਾਰਮਿਕ ਹਲਕਿਆਂ ਤੋਂ ਇਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬੇਅਦਬੀ ਕਾਨੂੰਨ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਇਹ ਅਹਿਮ ਫੈਸਲਾ ਪੰਥਕ ਇਕੱਤਰਤਾ ਦੌਰਾਨ ਲਿਆ ਗਿਆ ਜਿਸ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਕੀਤਾ ਕਿ ਇਹ ਕਾਨੂੰਨ ਪੰਥ ਦੀ ਸਹਿਮਤੀ ਤੋਂ ਬਿਨਾਂ ਬਣਾਇਆ ਗਿਆ ਹੈ, ਇਸ ਲਈ ਇਸਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ।
ਇਕੱਤਰਤਾ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ, ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਨੇ ਹਿੱਸਾ ਲਿਆ। ਚਰਚਾ ਦੌਰਾਨ ਇਹ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਗਿਆ ਕਿ ਕਾਨੂੰਨ ’ਚ ਗੁਰਦੁਆਰਾ ਪ੍ਰਬੰਧ ਤੇ ਗ੍ਰੰਥੀ ਸਿੰਘਾਂ ਦੀ ਜ਼ਿੰਮੇਵਾਰੀ ਨੂੰ ਸਪੱਸ਼ਟ ਰੂਪ ਵਿੱਚ ਪਰਿਭਾਸ਼ਿਤ ਨਹੀਂ ਕੀਤਾ ਗਿਆ ਹੈ, ਜੋ ਇੱਕ ਗੰਭੀਰ ਕਮੀ ਮੰਨੀ ਜਾ ਰਹੀ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਵਿਸ਼ਾ ਸਿੱਧਾ ਪੰਥ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਦੇ ਫੈਸਲੇ ਵੀ ਪੰਥਕ ਪੱਧਰ ’ਤੇ ਹੀ ਲਏ ਜਾਣੇ ਚਾਹੀਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਕੇਵਲ ਸਰਕਾਰ ਵੱਲੋਂ ਫੈਸਲਾ ਲੈਣਾ ਉਚਿਤ ਨਹੀਂ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਕੇਵਲ ਸਿੱਖ ਭਾਈਚਾਰੇ ਦੇ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਦੇ ਗੁਰੂ ਹਨ। ਉਨ੍ਹਾਂ ਹਰ ਸਿੱਖ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਪ੍ਰਤੀ ਸਤਿਕਾਰ ਬਣਾਈ ਰੱਖਣ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ। ਉਨ੍ਹਾਂ ਇਹ ਵੀ ਕਿਹਾ ਕਿ ਗੁਰਬਾਣੀ ਨਾਲ ਜੁੜਨਾ ਆਤਮਿਕ ਸ਼ਕਤੀ ਪ੍ਰਾਪਤ ਕਰਨ ਦਾ ਸਭ ਤੋਂ ਵੱਡਾ ਮਾਧਿਅਮ ਹੈ। ਮੀਟਿੰਗ ’ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਵੀ ਚੁੱਕਿਆ ਗਿਆ। ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਤੇ ਚਰਚਾ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਦੀ ਪਟੀਸ਼ਨ ਲੰਬੇ ਸਮੇਂ ਤੋਂ ਲਟਕ ਰਹੀ ਹੈ ਅਤੇ ਉਸ ’ਤੇ ਜਲਦੀ ਫੈਸਲਾ ਲਿਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਬੰਦੀ ਸਿੱਖਾਂ ਦੀ ਰਿਹਾਈ ’ਤੇ ਵੀ ਜ਼ੋਰ ਦਿੱਤਾ ਗਿਆ, ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


