ਅੱਜ ਸਵੇਰੇ ਪੰਜਾਬ ਦੇ ਕਈ ਇਲਾਕਿਆਂ ’ਚ ਅਚਾਨਕ ਮੌਸਮ ਦਾ ਰੁਖ ਬਦਲਿਆ ਨਜ਼ਰ ਆਇਆ। ਇਸ ਦੌਰਾਨ ਮੀਂਹ ਨਾਲ ਤੇਜ਼ ਤੂਫ਼ਾਨ ਨੇ ਮੌਸਮ ਨੂੰ ਇਕ ਵਾਰ ਫਿਰ ਠੰਢਾ ਕਰ ਦਿੱਤਾ। ਸਵੇਰ ਦੇ ਸਮੇਂ ਹੀ ਆਸਮਾਨ ਕਾਲੇ ਬੱਦਲਾਂ ਨਾਲ ਘਿਰਿਆ ਹੋਇਆ ਨਜ਼ਰ ਆਇਆ, ਜਿਸ ਨਾਲ ਕਈ ਥਾਵਾਂ ’ਤੇ ਠੰਡ ਵੀ ਮਹਿਸੂਸ ਕੀਤੀ ਗਈ। ਮੌਸਮ ਵਿਭਾਗ ਨੇ ਪੰਜਾਬ ’ਚ ਆਉਣ ਵਾਲੇ ਦਿਨਾਂ ਲਈ ਜ਼ਿਲ੍ਹਾਵਾਰ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ 3 ਮਈ ਤੋਂ 6 ਮਈ 2026 ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਮੌਸਮ ਦੇ ਮਿਜ਼ਾਜ ’ਚ ਵੱਡੇ ਬਦਲਾਅ ਦੇ ਆਸਾਰ ਹਨ। ਇਸ ਦੌਰਾਨ ਬਿਜਲੀ ਲਿਸ਼ਕਣ, ਤੇਜ਼ ਤੂਫ਼ਾਨੀ ਹਵਾਵਾਂ ਅਤੇ ਕੁਝ ਥਾਵਾਂ ’ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ 3 ਮਈ ਨੂੰ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਮੀਂਹ ਨਾਲ ਬਿਜਲੀ ਲਿਸ਼ਕਣ ਅਤੇ 40-50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ 4 ਮਈ ਨੂੰ ਲਗਭਗ ਪੂਰੇ ਪੰਜਾਬ ਵਿੱਚ ਮੌਸਮ ਸਰਗਰਮ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ, ਮੋਗਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਬਰਨਾਲਾ ਅਤੇ ਸੰਗਰੂਰ ਵਿੱਚ ਬਿਜਲੀ ਲਿਸ਼ਕਣ ਨਾਲ ਮੀਂਹ ਅਤੇ ਤੂਫ਼ਾਨੀ ਹਵਾਵਾਂ ਚੱਲਣਗੀਆਂ। ਜਦਕਿ ਬਠਿੰਡਾ, ਮਾਨਸਾ ਅਤੇ ਪਟਿਆਲਾ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਉੱਥੇ ਹੀ ਵਿਭਾਗ ਮੁਤਾਬਕ 5 ਮਈ ਨੂੰ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ। ਮਾਨਸਾ, ਸੰਗਰੂਰ, ਬਠਿੰਡਾ, ਬਰਨਾਲਾ ਅਤੇ ਪਟਿਆਲਾ ਵਿੱਚ ਤੇਜ਼ ਤੂਫ਼ਾਨ, ਬਿਜਲੀ ਲਿਸ਼ਕਣ ਅਤੇ ਕੁਝ ਥਾਵਾਂ ’ਤੇ ਗੜੇਮਾਰੀ ਦੀ ਸੰਭਾਵਨਾ ਹੈ। 6 ਮਈ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਮੌਸਮ ਸਧਾਰਨ ਰਹਿਣ ਦੀ ਉਮੀਦ ਹੈ। ਹਾਲਾਂਕਿ ਦੱਖਣੀ ਜ਼ਿਲ੍ਹਿਆਂ ਜਿਵੇਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਹਲਕੀ ਚੇਤਾਵਨੀ ਜਾਰੀ ਰਹੇਗੀ।
Breaking News
- मुख्य सचिव ने प्रशासनिक सचिवों के साथ बैठक की भारत सरकार की प्रमुख योजनाओं और महत्वपूर्ण प्रशासनिक मामलों की समीक्षा
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼


