ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਕੇਂਦਰ ਦੀ ਭਾਜਪਾ ਸਰਕਾਰ ਅਤੇ ਬਾਗੀ ਸੰਸਦ ਮੈਂਬਰਾਂ ਵਿਰੁੱਧ ਜ਼ੋਰਦਾਰ ਹਮਲਾ ਬੋਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਵਿੱਚ ਕਿਸੇ ਦੀ ਮਨਮਰਜ਼ੀ ਨਹੀਂ ਚੱਲੇਗੀ ਅਤੇ ਭਾਜਪਾ ਸੰਵਿਧਾਨਕ ਮਰਯਾਦਾਵਾਂ ਦਾ ਘਾਣ ਕਰ ਰਹੀ ਹੈ। ਮੁੱਖ ਮੰਤਰੀ ਨੇ ਪੰਜਾਬ ਵਿੱਚ ਭਾਜਪਾ ਦੀ ਸਥਿਤੀ ’ਤੇ ਤਨਜ਼ ਕਸਦਿਆਂ ਕਿਹਾ ਕਿ, ਜਿਸ ਪਾਰਟੀ ਦੇ ਪੰਜਾਬ ਵਿਧਾਨ ਸਭਾ ਵਿੱਚ ਸਿਰਫ਼ ਦੋ ਵਿਧਾਇਕ ਹਨ, ਉਸ ਦੇ ਰਾਜ ਸਭਾ ਵਿੱਚ ਛੇ ਮੈਂਬਰ ਕਿਵੇਂ ਹੋ ਗਏ?
ਉਨ੍ਹਾਂ ਕਿਹਾ ਕਿ ਬਾਗੀ ਸੰਸਦ ਮੈਂਬਰਾਂ ਨੇ ਲੋਕਤੰਤਰ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਸੀਐਮ ਮਾਨ ਨੇ ਸਪੱਸ਼ਟ ਕੀਤਾ ਕਿ ਜੇਕਰ ਇਨ੍ਹਾਂ ਨੇ ਪਾਰਟੀ ਛੱਡਣੀ ਹੀ ਸੀ, ਤਾਂ ਪਹਿਲਾਂ ਅਸਤੀਫ਼ਾ ਦੇ ਕੇ ਜਾਂਦੇ। ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਰਾਘਵ ਚੱਡਾ ਵੱਲੋਂ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ਚੱਡਾ ਵੱਲੋਂ 21 ਪਰਚੇ ਦਰਜ ਕਰਨ ਦੀ ਸਿੱਧੀ ਧਮਕੀ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ, ਭਾਜਪਾ ਇੱਕ ’ਵਾਸ਼ਿੰਗ ਮਸ਼ੀਨ’ ਵਾਂਗ ਕੰਮ ਕਰ ਰਹੀ ਹੈ, ਜਿੱਥੇ ਦੂਜੀਆਂ ਪਾਰਟੀਆਂ ਦੇ ਆਗੂ ਜਾ ਕੇ ਆਪਣੇ ਦਾਗ਼ ਧੋਣ ਦੀ ਕੋਸ਼ਿਸ਼ ਕਰਦੇ ਹਨ। ਸੀਐਮ ਨੇ ਚੇਤਾਵਨੀ ਦਿੱਤੀ ਕਿ ਭਾਜਪਾ ਵਿੱਚ ਜਾ ਕੇ ਕਿਸੇ ਨੂੰ ਵੀ ’ਸੁਰੱਖਿਆ ਕਵਚ’ ਨਹੀਂ ਮਿਲੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਸੰਵਿਧਾਨ ਨੂੰ ’ਟਿੱਚ’ ਜਾਣਦੀ ਹੈ ਅਤੇ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਅੰਦਰ ਕਦੇ ਵੀ ਪੈਰ ਨਹੀਂ ਪਾ ਸਕੇਗੀ। ਜੇਕਰ ਭਾਜਪਾ ਨੇ ਪੰਜਾਬੀਆਂ ਨਾਲ ਆਕੜ ਦਿਖਾਈ, ਤਾਂ ਉਸ ਦਾ ਜਵਾਬ ਪੰਜ ਗੁਣਾ ਤਾਕਤ ਨਾਲ ਦਿੱਤਾ ਜਾਵੇਗਾ। ਉਨ੍ਹਾਂ ਅੰਤ ਵਿੱਚ ਕਿਹਾ ਕਿ ਪੰਜਾਬ ਦੀ ਧਰਤੀ ਕਦੇ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਦੀ ਅਤੇ ਕੇਂਦਰ ਵੱਲੋਂ ਸੰਸਦ ਮੈਂਬਰਾਂ ਨੂੰ ਡਰਾਉਣ ਦੀ ਨੀਤੀ ਪੰਜਾਬ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਵੇਗੀ।
Breaking News
- ਬਾਲੀਵੁੱਡ ਅਦਾਕਾਰ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦੇ ਹੁਕਮ
- ਪਰਵਿੰਦਰ ਝੋਟਾ ਕਤਲ ਕਾਂਡ: ਮਾਨਸਾ ਦੀ ਐਸਐਚਓ ਬੇਅੰਤ ਕੌਰ ਮੁਅੱਤਲ
- ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਜਗਰਾਉਂ ਪੂਰਨ ਤੌਰ ’ਤੇ ਬੰਦ ਰਿਹਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਇੱਕ ਮੰਚ ’ਤੇ ਹੋਏ ਇਕੱਠੇ, ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਵਿਰੁੱਧ ਜ਼ਾਹਿਰ ਕੀਤਾ ਰੋਸ
- ਨਸ਼ਾ ਵਿਰੋਧੀ ਆਗੂ ਪਰਮਿੰਦਰ ਝੋਟਾ ਦੇ ਕਤਲ ਦੇ ਵਿਰੋਧ ’ਚ ਲਹਿਰਾਗਾਗਾ ਰਿਹਾ ਮੁਕੰਮਲ ਬੰਦ ਭਰਾਤਰੀ ਜਥੇਬੰਦੀਆਂ ਵੱਲੋਂ ਜਾਖਲ-ਸੁਨਾਮ ਮੁੱਖ ਮਾਰਗ ’ਤੇ ਧਰਨਾ ਦੇ ਕੇ ਕੀਤਾ ਚੱਕਾ ਜਾਮ
- ਪੰਜਾਬ ਬੰਦ ਦੇ ਸੱਦੇ ’ਤੇ ਕੋਟ ਈਸੇ ਖਾਂ ਪੂਰਨ ਤੌਰ ’ਤੇ ਬੰਦ ਰਿਹਾ, ਦੁਕਾਨਦਾਰਾਂ ਨੇ ਦਿੱਤਾ ਸਮਰਥਨ
- ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਧਾਰੀਵਾਲ ਰਿਹਾ ਮੁਕੰਮਲ ਬੰਦ ਵੱਖ-ਵੱਖ ਜਥੇਬੰਦੀਆਂ ਵੱਲੋਂ ਕੱਢਿਆ ਗਿਆ ਰੋਸ ਮਾਰਚ
- ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਸਨੌਰ ’ਚ ਮੁਕੰਮਲ ਬੰਦ ਕਰਵਾਇਆ
- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਬੀਕੇਯੂ ਉਗਰਾਹਾਂ ਨੇ ਦਿੜ੍ਹਬਾ ’ਚ ਕੱਢਿਆ ਮੁਜ਼ਾਹਰਾ


