ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ ’ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ ਨਹੀਂ ਦੇਖ ਸਕਦੀ।
ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੇ ਸ਼ੱਕੀ ਚਰਿੱਤਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜੋ ਇਸਨੂੰ ਚੰਗੀ ਤਰ੍ਹਾਂ ਸਬਕ ਸਿਖਾਉਣਗੇ, ਕਿਉਂਕਿ ਪੰਜਾਬੀ ਇਹ ਕਦੇ ਨਹੀਂ ਭੁੱਲਣਗੇ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਸੂਬੇ ਦੇ ਅੰਨਦਾਤੇ ਨੂੰ ਕਿਵੇਂ ਜ਼ਲੀਲ ਕੀਤਾ ਗਿਆ ਅਤੇ ਭਾਜਪਾ ਦੇ ਹੱਥ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ।
ਯੂਨੀਵਰਸਲ ਹੈਲਥਕੇਅਰ ਕਵਰੇਜ ਬਾਰੇ ਉਨ੍ਹਾਂ ਅੱਗੇ ਕਿਹਾ, “ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਤਹਿਤ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕੀਤਾ ਜਾਵੇਗਾ। ਇਹ ਯੋਜਨਾ ਸੂਬਾ ਵਾਸੀਆਂ ਦਾ ਵਿੱਤੀ ਬੋਝ ਘਟਾਉਣ ਦੇ ਨਾਲ-ਨਾਲ ਉਨ੍ਹਾਂ ਲਈ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਂਦੀ ਹੈ, ਜਿਸ ਨਾਲ ਹਰ ਪਰਿਵਾਰ ਇਨ੍ਹਾਂ ਮੁਫ਼ਤ ਸਹੂਲਤਾਂ ਦਾ ਹੱਕਦਾਰ ਹੈ ਅਤੇ ਰਜਿਸਟਰੇਸ਼ਨ ਲਈ ਉਤਸ਼ਾਹਿਤ ਹੁੰਦਾ ਹੈ।”
ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ ਅਤੇ ਇਹ ਫੰਡ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋਣਗੇ ਅਤੇ ਇਸ ਦੇ ਨਾਲ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰਨ ਵਾਲੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹੋਣਗੀਆਂ। ਇਸ ਸਕੀਮ ਤਹਿਤ ਔਰਤਾਂ ਨੂੰ 9,300 ਕਰੋੜ ਰੁਪਏ ਅਲਾਟ ਕੀਤੇ ਜਾਣਗੇ ਅਤੇ ਲਗਪਗ 97 ਫ਼ੀਸਦ ਔਰਤਾਂ ਨੂੰ ਲਾਭ ਹੋਵੇਗਾ।”
ਸਿੰਚਾਈ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਪੰਜਾਬ ਸਰਕਾਰ ਨੇ ਸੂਬੇ ਦੇ ਹਰ ਕੋਨੇ ਵਿੱਚ ਕਿਸਾਨਾਂ ਦੀ ਸਹਾਇਤਾ ਲਈ 14,000 ਕਿਲੋਮੀਟਰ ਲੰਬਾ ਨਹਿਰੀ/ਪਾਈਪਲਾਈਨ ਨੈੱਟਵਰਕ ਤਿਆਰ ਕੀਤਾ ਹੈ ਅਤੇ ਇਸ ਜ਼ਰੀਏ 21,000 ਕਿਊਸਿਕ ਪਾਣੀ ਛੱਡਿਆ ਹੈ, ਜੋ ਦੋ ਭਾਖੜਾ ਨਹਿਰਾਂ ਦੇ ਪਾਣੀ ਦੀ ਸਪਲਾਈ ਦੇ ਬਰਾਬਰ ਹੈ, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਕਾਫ਼ੀ ਮਦਦ ਮਿਲਦੀ ਹੈ।
ਜਵਾਬਦੇਹੀ ਅਤੇ ’ਬੇਅਦਬੀ’ ਬਾਰੇ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਲੋਕਾਂ ਨੇ ਅਜਿਹੇ ਹੰਕਾਰੀ ਆਗੂਆਂ ਨੂੰ ਢੁਕਵਾਂ ਸਬਕ ਸਿਖਾਇਆ ਹੈ, ਜਿਨ੍ਹਾਂ ਨੇ ਕਦੇ ਵੀ ਆਮ ਆਦਮੀ ਦੀ ਸਾਰ ਨਹੀਂ ਲਈ ਅਤੇ ਆਪਣੇ ਸ਼ਾਨਦਾਰ ਨਿਵਾਸ ਸਥਾਨਾਂ ਤੱਕ ਮਹਿਦੂਦ ਰਹੇ ਜਾਂ ਫਿਰ ਉਹ ਜਿਨ੍ਹਾਂ ਨੇ ਗੁਰਬਾਣੀ ਦੇ ਨਾਮ ’ਤੇ ਵੋਟਾਂ ਮੰਗੀਆਂ ਅਤੇ ਉਨ੍ਹਾਂ ਦੇ ਹੀ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ’ਬੇਅਦਬੀ’ ਦੀਆਂ ਘਟਨਾਵਾਂ ਵਾਪਰੀਆਂ ਤੇ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ’’
ਉਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸੁਭਾਗ ਪ੍ਰਾਪਤ ਕਰਨ ਲਈ ਖ਼ੁਦ ਨੂੰ ਭਾਗਾਂ ਵਾਲੇ ਮਹਿਸੂਸ ਕਰਦੇ ਹਨ ਅਤੇ ਸਰਕਾਰ ਇਸ ਮੌਕੇ ਨੂੰ ਵਿਸ਼ਵ ਭਰ ਵਿੱਚ ਪੂਰੀ ਸ਼ਰਧਾ ਤੇ ਧਾਰਮਿਕ ਉਤਸ਼ਾਹ ਨਾਲ ਮਨਾਏਗੀ ਤਾਂ ਜੋ ਗੁਰੂ ਜੀ ਦੇ ਬਰਾਬਰੀ ਅਤੇ ਇਨਸਾਨੀਅਤ ਦੇ ਸੰਦੇਸ਼ ਦਾ ਚਾਨਣ ਵੱਧ ਤੋਂ ਵੱਧ ਲੋਕਾਂ ਨੂੰ ਸ਼ਰਸਾਰ ਕਰੇ।
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਜਸ਼ਨਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਮਾਨਵਤਾ ਅਤੇ ਸਮਾਨਤਾ ਦਾ ਪ੍ਰਚਾਰ ਕਰਨ ਵਾਲੇ, ਦੁੱਖਾਂ-ਗਮਾਂ ਤੋਂ ਮੁਕਤ ਸਮਾਜ ਦੀ ਸੋਚ ਰੱਖਣ ਵਾਲੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮ ਸ਼ੁਰੂ ਹੋ ਗਏ ਹਨ ਅਤੇ ਸਰਕਾਰ ਨੇ ਇਨ੍ਹਾਂ ਜਸ਼ਨਾਂ ਨੂੰ ਵਿਸ਼ਵ ਪੱਧਰ ’ਤੇ ਆਯੋਜਿਤ ਕਰਨ ਲਈ ਸੰਤ ਸਮਾਜ ਤੋਂ ਆਸ਼ੀਰਵਾਦ ਅਤੇ ਸੁਝਾਅ ਮੰਗੇ ਹਨ।’’
ਆਪਣੇ ਸਮਾਪਤੀ ਸੰਬੋਧਨ ਵਿੱਚ ਉਨ੍ਹਾਂ ਕਿਹਾ, ‘‘ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਹ ਜਸ਼ਨ ਉਨ੍ਹਾਂ ਦੇ ਕਾਰਜਕਾਲ ਦੌਰਾਨ ਮਨਾਏ ਜਾ ਰਹੇ ਹਨ ਅਤੇ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਹ ਪੂਰੇ ਧਾਰਮਿਕ ਉਤਸ਼ਾਹ ਨਾਲ ਕਰਵਾਏ ਜਾਣ। ਉਨ੍ਹਾਂ ਦੱਸਿਆ ਕਿ ਸੰਤ ਸਮਾਜ ਦੇ ਨੁਮਾਇੰਦਿਆਂ ਨੂੰ ਇਨ੍ਹਾਂ ਪ੍ਰੋਗਰਾਮਾਂ ਨੂੰ ਨਵਾਂ ਰੂਪ ਦੇਣ ਲਈ ਮਾਰਗਦਰਸ਼ਨ ਅਤੇ ਯੋਗਦਾਨ ਪਾਉਣ ਲਈ ਅਪੀਲ ਕੀਤੀ ਗਈ ਹੈ।’’
ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਵੀ ਮੌਜੂਦ ਸਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

