ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਬੱਚਿਆਂ ਦੀ ਕਰੀਅਰ ਕਾਊਂਸਲਿੰਗ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਅਤੇ ਵਿਦਿਆਰਥੀਆਂ ਨੂੰ ਵਧੀਆ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜਿਨ੍ਹਾਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ ਹੈ, ਉੱਥੇ ਇੰਫ੍ਰਾਸਟਰੱਕਚਰ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਨਾਲ ਹੀ, 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ, ਤਾਂ ਜੋ ਉਹਨਾਂ ਨੂੰ ਉੱਚ ਸਿੱਖਿਆ ਅਤੇ ਕਰੀਅਰ ਚੋਣ ਵਿੱਚ ਸਹੀ ਦਿਸ਼ਾ ਮਿਲ ਸਕੇ।
ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਆਪਣਾ ਗਤੀਵਿਧੀ ਕੈਲੰਡਰ ਵੀ ਜਾਰੀ ਕਰੇ, ਤਾਂ ਜੋ ਕੰਮਾਂ ਦੀ ਪ੍ਰਗਤੀ ਦਾ ਨਿਰੰਤਰ ਅੰਕਲਨ ਕੀਤਾ ਜਾ ਸਕੇ। ਮੰਤਰੀ ਅੱਜ ਪੰਚਕੂਲਾ ਵਿੱਚ ਸਥਿਤ ਸਿੱਖਿਆ ਸਦਨ ਵਿੱਚ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ।
ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਮੇਂ-ਸਮੇਂ ’ਤੇ ਸਰਕਾਰੀ ਸਕੂਲਾਂ ਦਾ ਦੌਰਾ ਅਤੇ ਅਚਾਨਕ ਨਿਰੀਖਣ ਕਰਨ। ਮੌਕੇ ’ਤੇ ਸਮੱਸਿਆਵਾਂ ਨੂੰ ਸਮਝ ਕੇ ਉਹਨਾਂ ਦੇ ਹੱਲ ਲਈ ਸਕਾਰਾਤਮਕ ਰਵੱਈਆ ਅਪਣਾਇਆ ਜਾਵੇ। ਸਕੂਲਾਂ ਦੀਆਂ ਇਮਾਰਤਾਂ ਦੇ ਨਿਰਮਾਣ ਅਤੇ ਮਰੰਮਤ ਦੇ ਕੰਮ ਨਿਰਧਾਰਤ ਸਮੇਂ ਵਿੱਚ ਪੂਰੇ ਕੀਤੇ ਜਾਣ, ਤਾਂ ਜੋ ਪੜ੍ਹਾਈ ਵਿੱਚ ਕੋਈ ਰੁਕਾਵਟ ਨਾ ਆਵੇ।
ਉਨ੍ਹਾਂ ਨੇ ਕਿਹਾ ਕਿ ਸਕੂਲਾਂ ਵਿੱਚ ਸਾਫ਼ ਪੀਣ ਵਾਲਾ ਪਾਣੀ, ਬੈਠਣ ਦੀ ਉਚਿਤ ਵਿਵਸਥਾ, ਸਾਫ਼ ਸੁਥਰੇ ਟਾਇਲਟ ਅਤੇ ਹੋਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣ। ਵਿਦਿਆਰਥੀਆਂ ਦੀ ਭਰਤੀ ਵਧਾਉਣ ਲਈ ਵੀ ਖਾਸ ਉਪਰਾਲੇ ਕੀਤੇ ਜਾਣ।
ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਯੋਜਨਾਵਾਂ ਅਤੇ ਉਪਲਬਧੀਆਂ ਦਾ ਸੋਸ਼ਲ ਮੀਡੀਆ ਰਾਹੀਂ ਵਿਆਪਕ ਪ੍ਰਚਾਰ ਕੀਤਾ ਜਾਵੇ, ਤਾਂ ਜੋ ਲੋਕਾਂ ਤੱਕ ਸਰਕਾਰੀ ਨੀਤੀਆਂ ਦੀ ਜਾਣਕਾਰੀ ਪਹੁੰਚ ਸਕੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਚੰਗਾ ਕੰਮ ਕਰਨ ਵਾਲੇ ਅਧਿਆਪਕਾਂ ਅਤੇ ਕਰਮਚਾਰੀਆਂ ਦੀ ਪਹਿਚਾਣ ਕਰਕੇ ਉਹਨਾਂ ਨੂੰ ਸਮੇਂ-ਸਮੇਂ ’ਤੇ ਸਨਮਾਨਿਤ ਅਤੇ ਪ੍ਰੋਤਸਾਹਿਤ ਕੀਤਾ ਜਾਵੇ। ਇਸ ਨਾਲ ਪੂਰੇ ਵਿਭਾਗ ਵਿੱਚ ਸਕਾਰਾਤਮਕ ਉਰਜਾ ਦਾ ਵਾਧਾ ਹੁੰਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਿੱਖਿਆ ਦੇ ਪੱਧਰ ਨੂੰ ਰਾਜ ਵਿੱਚ ਨੰਬਰ ਵਨ ਬਣਾਉਣ ਲਈ “ਮਿਸ਼ਨ ਮੋਡ” ਵਿੱਚ ਕੰਮ ਕਰਨ ਦੀ ਅਪੀਲ ਕੀਤੀ।
ਇਸ ਮੀਟਿੰਗ ਵਿੱਚ ਸਕੂਲ ਸਿੱਖਿਆ ਦੇ ਪ੍ਰਧਾਨ ਸਕੱਤਰ ਵਿਜੈ ਸਿੰਘ ਦਹੀਆ, ਮਾਧਿਮਿਕ ਸਿੱਖਿਆ ਦੇ ਮਹਾਨਿਰਦੇਸ਼ਕ ਜਿਤੇਂਦਰ ਦਹੀਆ, ਪ੍ਰਾਥਮਿਕ ਸਿੱਖਿਆ ਦੀ ਡਾਇਰੈਕਟਰ ਮਨਿਤਾ ਮਲਿਕ, ਹਰਿਆਣਾ ਸਕੂਲ ਸਿੱਖਿਆ ਪ੍ਰੋਜੈਕਟ ਕੌਂਸਲ ਦੀ ਸਟੇਟ ਪ੍ਰੋਜੈਕਟ ਡਾਇਰੈਕਟਰ ਵਰਸ਼ਾ ਖਾਂਗਵਾਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


