“ਨਾ ਘਸੁੰਨ ਮਾਰਦਾ, ਨਾ ਲੱਤ ਮਾਰਦਾ — ਰੱਬ ਜਦੋਂ ਵੀ ਮਾਰਦਾ, ਮੱਤ ਹੀ ਮਾਰਦਾ। ਭਗਵੰਤ ਮਾਨ ਜੀ, ਲੱਗਦਾ ਹੈ ਤੁਹਾਡੀ ਮਾਨਸਿਕ ਹਾਲਤ ਠੀਕ ਨਹੀਂ ਰਹੀ। ਤੁਹਾਨੂੰ ਅਸਤੀਫ਼ਾ ਦੇ ਕੇ ਆਪਣਾ ਢੰਗ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ,” ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ, ਜੋ ਪੰਜਾਬ ਵਿੱਚ ਹੋ ਰਹੇ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ’ਤੇ ਲਗਾਏ ਗਏ ਦੋਸ਼ਾਂ ’ਤੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਸਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਇਸਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ, ਪਰ ਮਾਨ ਸਰਕਾਰ ਹਰ ਮੋਰਚੇ ‘ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਭਾਜਪਾ ‘ਤੇ ਚਿੱਕੜ ਸੁੱਟਣਾ ਘਟੀਆ ਅਤੇ ਗੈਰ-ਜ਼ਿੰਮੇਵਾਰਾਨਾ ਰਾਜਨੀਤੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੀ ਜਨਤਾ ਗੋਲੀਆਂ, ਬੰਬ ਧਮਾਕਿਆਂ, ਕਤਲਾਂ ਅਤੇ ਨਿੱਤ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਦਾ ਸੰਤਾਪ ਭੋਗ ਰਹੀ ਹੈ, ਜੋ ਆਮ ਆਦਮੀ ਪਾਰਟੀ ਸਰਕਾਰ ਦੀ ਨਿਕੰਮੀ ਕਾਨੂੰਨ-ਵਿਵਸਥਾ ਦੀ ਸਿੱਧੀ ਨਿਸ਼ਾਨੀ ਹੈ। ਅਸ਼ਵਨੀ ਸ਼ਰਮਾ ਨੇ ਦੋਹਰਾਇਆ ਕਿ ਭਾਜਪਾ ਲਈ ਪੰਜਾਬ ਦੀ ਅਮਨ-ਸ਼ਾਂਤੀ, ਸੁਰੱਖਿਆ ਅਤੇ ਭਾਈਚਾਰਕ ਸਾਂਝ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਡੱਟ ਕੇ ਖੜ੍ਹੀ ਰਹੇਗੀ।
Breaking News
- ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ
- हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा
- मुख्य आयुक्त टी.सी. गुप्ता ने कहा– समयबद्ध, पारदर्शी और जवाबदेह सेवा वितरण को मजबूत करने की दिशा में बड़ा कदम
- हरियाणा ईवी और ऑटोमोबाइल विनिर्माण का बनेगा वैश्विक हब : मुख्यमंत्री नायब सिंह सैनी
- मुख्यमंत्री नायब सिंह सैनी के निर्देशानुसार आमजन को घर बैठे उपलब्ध करवाई जा रही हैं सरकारी सेवाएं
- हरियाणा की सिंचाई एवं महिला एवं बाल विकास मंत्री श्रुति चौधरी ने आंगनवाड़ी केंद्रों, क्रेच, बाल देखभाल संस्थानों एवं शिशु निकेतन केंद्रों का औचक निरीक्षण किया
- मुख्यमंत्री नायब सिंह सैनी ने नई दिल्ली में इंडस्ट्रीज व व्यापारिक संगठनों के प्रतिनिधियों के साथ की बैठक
- मुख्यमंत्री नायब सिंह ने जापान के निवेशकों को दिया प्रदेश में पार्टनरशिप का निमंत्रण


