ਪੰਜਾਬ ਵਿੱਚ ਬੀਤੀ ਰਾਤ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਅਤੇ ਮੋਹਾਲੀ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਨੇ ਸੂਬੇ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ। ਇਹਨਾਂ ਘਟਨਾਵਾਂ ’ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ’ਤੇ ਗੰਭੀਰ ਦੋਸ਼ ਲਗਾਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਕੁਝ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਇੱਕ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਇੱਕ ਫਿਰਕੂ ਪਾਰਟੀ ਹੈ ਜੋ ਚੋਣਾਂ ਜਿੱਤਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਉਨ੍ਹਾਂ ਕਿਹਾ, ‘ਬੰਗਾਲ ਦੀਆਂ ਚੋਣਾਂ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ। ਇਹ ਛੋਟੇ-ਮੋਟੇ ਬਲਾਸਟ ਅਤੇ ਬੇਅਦਬੀ ਦੀਆਂ ਕੋਸ਼ਿਸ਼ਾਂ ਭਾਜਪਾ ਦੀ ਚੋਣਾਂ ਦੀ ਤਿਆਰੀ ਦਾ ਹਿੱਸਾ ਹਨ। ਉਹ ਹਿੰਸਾ ਫੈਲਾ ਕੇ ਅਤੇ ਲੋਕਾਂ ਨੂੰ ਡਰਾ ਕੇ ਵੋਟਾਂ ਲੈਣਾ ਚਾਹੁੰਦੇ ਹਨ।’ ਉਨ੍ਹਾਂ ਭਾਜਪਾ ਨੂੰ ਚੇਤਾਵਨੀ ਦਿੱਤੀ ਕਿ ਉਹ ਅਜਿਹੀਆਂ ਹਰਕਤਾਂ ਤੋਂ ਬਾਜ਼ ਆ ਜਾਣ ਕਿਉਂਕਿ ਪੰਜਾਬ ਦੇ ਲੋਕ ਪਹਿਲਾਂ ਹੀ ਬਹੁਤ ਸੰਤਾਪ ਹੰਢਾ ਚੁੱਕੇ ਹਨ ਅਤੇ ਉਨ੍ਹਾਂ ਦੇ ਜ਼ਖ਼ਮ ਅਜੇ ਅੱਲੇ ਹਨ।
ਬੇਅਦਬੀ ਦੇ ਮਾਮਲਿਆਂ ’ਤੇ ਬੋਲਦਿਆਂ ਸੀਐਮ ਮਾਨ ਨੇ ਕਿਹਾ ਕਿ ਨਵੇਂ ਬਣਾਏ ਗਏ ਸਖ਼ਤ ਕਾਨੂੰਨਾਂ ਕਾਰਨ ਹੁਣ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਹਿੰਮਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੋ ਫਿਰਕਿਆਂ ਨੂੰ ਆਪਸ ਵਿੱਚ ਲੜਾਉਣਾ ਚਾਹੁੰਦੀ ਹੈ, ਪਰ ਸਰਕਾਰ ਦੋਸ਼ੀਆਂ ਨੂੰ ਬਖਸ਼ੇਗੀ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਅੰਤ ਵਿੱਚ ਭਗਵੰਤ ਮਾਨ ਨੇ ਪੰਜਾਬ ਦੀ ਅਮਨ-ਸ਼ਾਂਤੀ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ’ਸਰਬੱਤ ਦਾ ਭਲਾ’ ਮੰਗਣ ਵਾਲੀ ਧਰਤੀ ਹੈ। ਕਰੋੜਾਂ ਸਪੀਕਰਾਂ ਵਿੱਚੋਂ ਰੋਜ਼ਾਨਾ ਅਰਦਾਸ ਗੂੰਜਦੀ ਹੈ। ਪੰਜਾਬ ਦੇ ਲੋਕ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ ਅਤੇ ਸਰਕਾਰ ਪੂਰੇ ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


