ਅੱਜ ਫੇਰੂਮਾਨ ਚੌਂਕ ਰਈਆ ( ਜ਼ਿਲ੍ਹਾ ਅੰਮ੍ਰਿਤਸਰ ) ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ “ਸ਼ੁਕਰਾਨਾਂ ਯਾਤਰਾ”ਉਸ ਵੇਲੇ ਲੋਕਾਂ ਦੇ ਗੁੱਸੇ ਅਤੇ ਸਵਾਲਾਂ ਦੇ ਘੇਰੇ ਵਿੱਚ ਆ ਗਈ, ਜਦੋਂ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਦੇ ਸਤਿਕਾਰਯੋਗ ਮਾਤਾ ਬੀਬੀ ਬਲਵਿੰਦਰ ਕੌਰ ਜੀ ਨੇ ਭਗਵੰਤ ਮਾਨ ਦਾ ਹੱਥ ਫੜਕੇ ਪੰਜਾਬ ਦੀਆਂ ਮਾਵਾਂ ਦੇ ਦਰਦ ਭਰੇ ਸਵਾਲ ਉਸਦੇ ਸਾਹਮਣੇਂ ਰੱਖ ਦਿੱਤੇ। ਮਾਤਾ ਬਲਵਿੰਦਰ ਕੌਰ ਜੀ ਨੇ ਭਾਵੁਕ ਪਰ ਡਟਵੇਂ ਲਹਿਜ਼ੇ ਵਿੱਚ ਪੁੱਛਿਆ ਕਿ, “ਭਗਵੰਤ ਮਾਨ, ਤੂੰ ਵੀ ਇਕ ਮਾਂ ਦਾ ਪੁੱਤ ਹੈਂ… ਫਿਰ ਦੱਸ, ਐਨ.ਐਸ.ਏ ਟੁੱਟ ਜਾਣ ਤੋਂ ਬਾਅਦ ਵੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਕਿਉਂ ਨਹੀਂ ਲਿਆਂਦਾ ਜਾ ਰਿਹਾ”। ਪੰਜਾਬ ਦੇ ਚੁਣੇ ਹੋਏ ਐਮ.ਪੀ ਨੂੰ ਆਪਣੇ ਹੀ ਸੂਬੇ ਤੋਂ ਦੂਰ ਕਿਉਂ ਰੱਖਿਆ ਗਿਆ ਹੈ। ਜਿਵੇਂ ਹੀ ਭਗਵੰਤ ਮਾਨ ਨੂੰ ਇਹ ਅਹਿਸਾਸ ਹੋਇਆ ਕਿ ਸਵਾਲ ਪੁੱਛਣ ਵਾਲੀ ਕੋਈ ਆਮ ਔਰਤ ਨਹੀਂ, ਸਗੋਂ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਦੀ ਮਾਤਾ ਹਨ, ਉਹ ਤੁਰੰਤ ਹੱਥ ਛੁਡਾ ਕੇ ਪਿੱਛੇ ਹੋ ਗਿਆ ਅਤੇ ਕੋਈ ਵੀ ਜਵਾਬ ਦੇਣ ਦੀ ਹਿੰਮਤ ਨਾ ਕਰ ਸਕਿਆ। ਇਹ ਦ੍ਰਿਸ਼ ਸਾਫ ਕਰਦਾ ਹੈ ਕਿ ਪੰਜਾਬ ਸਰਕਾਰ ਕੋਲ ਲੋਕਾਂ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਅਤੇ ਨਾ ਹੀ ਪੰਜਾਬ ਦੇ ਹੱਕਾਂ ਲਈ ਕੋਈ ਨੀਤੀ। ਇਸ ਮੌਕੇ ਮਾਤਾ ਬਲਵਿੰਦਰ ਕੌਰ ਜੀ ਅਤੇ ਮੌਜੂਦ ਲੋਕਾਂ ਵੱਲੋਂ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ “ਭਗਵੰਤ ਮਾਨ ਮੁਰਦਾਬਾਦ”ਦੇ ਨਾਅਰੇ ਗੂੰਜੇ। ਅੱਜ ਦਾ ਇਹ ਘਟਨਾ-ਚੱਕਰ ਇੱਕ ਵਾਰ ਫਿਰ ਸਾਬਤ ਕਰਦਾ ਹੈ ਕਿ ਪੰਜਾਬ ਦੀ ਸਰਕਾਰ ਦਿੱਲੀ ਦੇ ਇਸ਼ਾਰਿਆਂ ’ਤੇ ਚੱਲ ਰਹੀ ਹੈ ਅਤੇ ਪੰਜਾਬ ਦੇ ਨੌਜਵਾਨਾਂ, ਸਿੱਖ ਕੌਮ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਪੰਜਾਬ ਦੀਆਂ ਮਾਵਾਂ ਹੁਣ ਚੁੱਪ ਨਹੀਂ ਬੈਠਣਗੀਆਂ। ਹਰ ਘਰ ਵਿੱਚੋਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਅਤੇ ਪੰਜਾਬ ਦੇ ਹੱਕਾਂ ਲਈ ਆਵਾਜ਼ ਉੱਠ ਰਹੀ ਹੈ। ਲੋਕ ਪੁੱਛ ਰਹੇ ਹਨ ਕਿ ਜੇ ਐਨ.ਐਸ.ਏ ਹੀ ਨਹੀਂ ਰਿਹਾ, ਫਿਰ ਡਰ ਕਿਸ ਗੱਲ ਦਾ ਜੇ ਭਗਵੰਤ ਮਾਨ ਸੱਚਮੁੱਚ ਪੰਜਾਬ ਦਾ ਮੁੱਖ ਮੰਤਰੀ ਹੈ, ਤਾਂ ਪੰਜਾਬ ਦੇ ਚੁਣੇ ਹੋਏ ਸੰਸਦ ਮੈਂਬਰ ਨੂੰ ਪੰਜਾਬ ਕਿਉਂ ਨਹੀਂ ਲਿਆਂਦਾ ਜਾ ਰਿਹਾ ?
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


